Assu month (Sangrand Hukamnama) SGPC, Sri Darbar Sahib Harmandir Sahib Amritsar

Assu month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Assu Sangrand Date:
17-Sept-2023 (Samvat 555 Nanakshahi) and 16-Sept-2024 (Samvat 556 Nanakshahi)

Sangrand Hukamnama PDF & Audio mp3

Daily Updates ਅੱਸੂ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) अस्सू महीना (संक्रांति/संग्रांद हुकमनामा) (हिंदी + अर्थ) Assu month (Sangrand hukamnama) in English with meanings


ਅੱਸੂ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 134 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨੑੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥

(ਅਰਥ / ਵਿਆਖਿਆ)
(ਅੰਗ 134 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ । ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ । (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ । (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ । ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ-ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ । ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ । ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ । ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ॥੮॥

(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥

(ਅਰਥ / ਵਿਆਖਿਆ)
(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਤੇ) ਅੱਸੂ (ਦੀ ਮਿੱਠੀ ਰੁੱਤ) ਵਿਚ (ਇਸਤ੍ਰੀ ਦੇ ਦਿਲ ਵਿਚ ਪਤੀ ਨੂੰ ਮਿਲਣ ਦੀ ਤਾਂਘ ਪੈਦਾ ਹੁੰਦੀ ਹੈ । ਤਿਵੇਂ ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਦੇ ਵਿਛੋੜੇ ਵਿਚ ਕਾਮਾਦਿਕ ਵੈਰੀਆਂ ਦੇ ਹੱਲਿਆਂ ਦੇ ਦੁੱਖ ਵੇਖ ਲਏ ਹਨ, ਉਹ ਅਰਦਾਸ ਕਰਦੀ ਹੈ-) ਹੇ ਪ੍ਰਭੂ-ਪਤੀ! (ਮੇਰੇ ਹਿਰਦੇ ਵਿਚ) ਆ ਵੱਸ (ਤੈਥੋਂ ਵਿਛੁੜ ਕੇ) ਮੈਂ ਹਾਹੁਕੇ ਲੈ ਲੈ ਕੇ ਆਤਮਕ ਮੌਤੇ ਮਰ ਰਹੀ ਹਾਂ । ਮਾਇਕ ਪਦਾਰਥਾਂ ਦੇ ਮੋਹ ਵਿਚ ਫਸ ਕੇ ਮੈਂ ਔਝੜੇ ਪਈ ਹੋਈ ਹਾਂ । ਹੇ ਪ੍ਰਭੂ! ਤੈਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਤੂੰ ਆਪ ਮਿਲਾਏਂ । (ਜਦੋਂ ਤੋਂ) ਦੁਨੀਆ ਦੇ ਝੂਠੇ ਮੋਹ ਵਿਚ ਫਸ ਕੇ ਮੈਂ ਖ਼ੁਆਰ ਹੋ ਰਹੀ ਹਾਂ, ਤਦੋਂ ਤੋਂ, ਹੇ ਪਤੀ! ਤੈਥੋਂ ਵਿਛੁੜੀ ਹੋਈ ਹਾਂ । ਪਿਲਛੀ ਤੇ ਕਾਹੀ (ਦੇ ਸੁਫ਼ੈਦ ਬੂਰ ਵਾਂਗ ਮੇਰੇ ਕੇਸ) ਚਿੱਟੇ ਹੋ ਗਏ ਹਨ । (ਮੇਰੇ ਸਰੀਰ ਦਾ) ਨਿੱਘ ਅਗਾਂਹ ਲੰਘ ਗਿਆ ਹੈ (ਘਟ ਗਿਆ ਹੈ), ਉਸ ਦੇ ਪਿਛੇ ਪਿਛੇ ਸਰੀਰਕ ਕਮਜ਼ੋਰੀ ਆ ਰਹੀ ਹੈ, ਇਹ ਤਮਾਸ਼ਾ ਵੇਖ ਕੇ ਮੇਰਾ ਮਨ ਘਬਰਾ ਰਿਹਾ ਹੈ (ਕਿਉਂਕਿ ਅਜੇ ਤਕ ਤੇਰਾ ਦੀਦਾਰ ਨਹੀਂ ਹੋ ਸਕਿਆ) । (ਕਾਹੀ ਪਿਲਛੀ ਦਾ ਹਾਲ ਵੇਖ ਕੇ ਤਾਂ ਮਨ ਡੋਲਦਾ ਹੈ, ਪਰ) ਹਰ ਪਾਸੇ (ਬਨਸਪਤੀ ਦੀਆਂ) ਹਰੀਆਂ ਸਾਖਾਂ ਦੀ ਹਰਿਆਵਲ ਵੇਖ ਕੇ (ਇਹ ਧੀਰਜ ਆਉਂਦੀ ਹੈ ਕਿ) ਅਡੋਲ ਅਵਸਥਾ ਵਿਚ (ਜੇਹੜਾ ਜੀਵ) ਦ੍ਰਿੜ੍ਹ ਰਹਿੰਦਾ ਹੈ, ਉਸੇ ਨੂੰ ਪ੍ਰਭੂ-ਮਿਲਾਪ ਦੀ ਮਿਠਾਸ (ਖ਼ੁਸ਼ੀ) ਮਿਲਦੀ ਹੈ । ਹੇ ਨਾਨਕ! ਅੱਸੂ (ਦੀ ਮਿੱਠੀ ਰੁੱਤ) ਵਿਚ (ਤੂੰ ਭੀ ਅਰਦਾਸ ਕਰ ਤੇ ਆਖ-) ਹੇ ਪਿਆਰੇ ਪ੍ਰਭੂ! (ਮੇਹਰ ਕਰ) ਗੁਰੂ ਦੀ ਰਾਹੀਂ ਮੈਨੂੰ ਮਿਲ ॥੧੧॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

अस्सू महीना (संक्रांति/संग्रांद हुकमनामा) (हिंदी + अर्थ)

(अंग 134 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
असुनि प्रेम उमाहड़ा किउ मिलीऐ हरि जाइ ॥ मनि तनि पिआस दरसन घणी कोई आणि मिलावै माइ ॥ संत सहाई प्रेम के हउ तिन कै लागा पाइ ॥ विणु प्रभ किउ सुखु पाईऐ दूजी नाही जाइ ॥ जिंन्ही चाखिआ प्रेम रसु से त्रिपति रहे आघाइ ॥ आपु तिआगि बिनती करहि लेहु प्रभू लड़ि लाइ ॥ जो हरि कंति मिलाईआ सि विछुड़ि कतहि न जाइ ॥ प्रभ विणु दूजा को नही नानक हरि सरणाइ ॥ असू सुखी वसंदीआ जिना मइआ हरि राइ ॥८॥

(अर्थ)
(अंग 134 - गुरु ग्रंथ साहिब जी)
(गुरू अर्जन देव जी / राग माझ)
आश्विन के महीने में मेरे मन में प्रभु से प्रेम करने के लिए उत्साह उत्पन्न हुआ है। मैं कैसे जाकर ईश्वर से मिलू ? मेरे मन एवं तन में ईश्वर के दर्शनों की अधिकतर तृष्णा है। हे मेरी जननी ! कोई संत आकर मुझे उससे मिला दे। मैं संतों के चरणों में लगा हूँ क्योंकि संत प्रभु से प्रेम करने वालों की सहायता करते हैं। परमेश्वर के बिना सुख की उपलब्धि हेतु अन्य कोई स्थान नहीं है। जिन्होंने प्रभु प्रेम का अमृतपान किया है, वह तृप्त एवं संतुष्ट रहते हैं। अपना अहंकार त्याग कर वह प्रार्थना करते हैं, 'हे ईश्वर ! हमें अपने दामन के साथ लगा लो।' जिन जीव-स्त्रियों को प्रभु पति ने अपने साथ मिला लिया है, वह कदापि जुदा होकर अन्य कहीं भी नहीं जाती। हे नानक ! भगवान की शरण लो, क्योंकि उस प्रभु के अलावा अन्य कोई भी शरण देने में समर्थ नहीं है। आश्विन के महीने में जिन पर परमेश्वर की दया होती है, वह बहुत सुखपूर्वक रहती हैं।॥ ८ ॥

(अंग 1108 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
असुनि आउ पिरा सा धन झूरि मुई ॥ ता मिलीऐ प्रभ मेले दूजै भाइ खुई ॥ झूठि विगुती ता पिर मुती कुकह काह सि फुले ॥ आगै घाम पिछै रुति जाडा देखि चलत मनु डोले ॥ दह दिसि साख हरी हरीआवल सहजि पकै सो मीठा ॥ नानक असुनि मिलहु पिआरे सतिगुर भए बसीठा ॥११॥

(अर्थ)
(अंग 1108 - गुरु ग्रंथ साहिब जी)
(गुरू नानक देव जी / राग तुखारी)
आश्विन के महीने में हे प्रियतम-प्रभु ! तुम चले आओ, क्योंकि जीव-स्त्री चिंता में मर रही है," अगर प्रभु मिलाप करे तो ही मिलन होता है, अन्यथा द्वैत-भावना में विचलित होती है। झुठ में लिप्त रहने के कारण नष्ट हो गई है, तभी प्रियतम ने त्याग दिया है, अब सरकण्डे में भी फूल आ चुके हैं (अर्थात् यौवन समाप्त हो गया और बुढ़ापा आ गया)" आगे गर्मी एवं पीछे जाड़े की ऋतु देखकर मन विचलित होता है। दसों दिशाओं में वनस्पति की हरियाली है और जो सहज पकता है, वही मीठा है। गुरु नानक का कथन है कि आश्विन के महीने में हे प्यारे ! तुम आन मिलो; चूंकेि सतगुरु मध्यस्थ बन चुके हैं।॥ ११॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Assu month (Sangrand hukamnama) in English with meanings

(Ang 134 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Âsuni prem ūmaahaɍaa kiū mileeâi hari jaaī || Mani ŧani piâas đarasan ghañee koëe âañi milaavai maaī || Sanŧŧ sahaaëe prem ke haū ŧin kai laagaa paaī || Viñu prbh kiū sukhu paaëeâi đoojee naahee jaaī || Jinnʱee chaakhiâa prem rasu se ŧripaŧi rahe âaghaaī || Âapu ŧiâagi binaŧee karahi lehu prbhoo laɍi laaī || Jo hari kanŧŧi milaaëeâa si vichhuɍi kaŧahi na jaaī || Prbh viñu đoojaa ko nahee naanak hari sarañaaī || Âsoo sukhee vasanđđeeâa jinaa maīâa hari raaī ||8||

(Meaning)
(Ang 134 - Guru Granth Sahib ji)
(Guru Arjan Dev ji / Raag Majh)
In the month of Assu, my love for the Lord overwhelms me. How can I go and meet the Lord? My mind and body are so thirsty for the Blessed Vision of His Darshan. Won't someone please come and lead me to him, O my mother. The Saints are the helpers of the Lord's lovers; I fall and touch their feet. Without God, how can I find peace? There is nowhere else to go. Those who have tasted the sublime essence of His Love, remain satisfied and fulfilled. They renounce their selfishness and conceit, and they pray, ""God, please attach me to the hem of Your robe."" Those whom the Husband Lord has united with Himself, shall not be separated from Him again. Without God, there is no other at all. Nanak has entered the Sanctuary of the Lord. In Assu, the Lord, the Sovereign King, has granted His Mercy, and they dwell in peace. ||8||

(Ang 1108 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Âsuni âaū piraa saa đhan jhoori muëe || Ŧaa mileeâi prbh mele đoojai bhaaī khuëe || Jhoothi viguŧee ŧaa pir muŧee kukah kaah si phule || Âagai ghaam pichhai ruŧi jaadaa đekhi chalaŧ manu dole || Đah đisi saakh haree hareeâaval sahaji pakai so meethaa || Naanak âsuni milahu piâare saŧigur bhaē baseethaa ||11||

(Meaning)
(Ang 1108 - Guru Granth Sahib ji)
(Guru Nanak Dev ji / Raag Tukhari)
In Assu, come, my Beloved; the soul-bride is grieving to death. She can only meet Him, when God leads her to meet Him; she is ruined by the love of duality. If she is plundered by falsehood, then her Beloved forsakes her. Then, the white flowers of old age blossom in my hair. Summer is now behind us, and the winter season is ahead. Gazing upon this play, my shaky mind wavers. In all ten directions, the branches are green and alive. That which ripens slowly, is sweet. O Nanak, in Assu, please meet me, my Beloved. The True Guru has become my Advocate and Friend. ||11||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List