Jeth month (Sangrand Hukamnama) SGPC, Sri Darbar Sahib Harmandir Sahib Amritsar

Jeth month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Jeth Sangrand Date:
15-May-2023 (Samvat 555 Nanakshahi) and 14-May-2024 (Samvat 556 Nanakshahi)

Sangrand Hukamnama PDF & Audio mp3

Daily Updates ਜੇਠ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) जेठ महीना (संक्रांति/संग्रांद हुकमनामा) (हिंदी + अर्थ) Jeth month (Sangrand hukamnama) in English with meanings


ਜੇਠ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 134 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥

(ਅਰਥ / ਵਿਆਖਿਆ)
(ਅੰਗ 134 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ । ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ । ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ । (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ । ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ । (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ । ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ ॥੪॥

(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥

(ਅਰਥ / ਵਿਆਖਿਆ)
(ਅੰਗ 1108 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
ਜੇਠ ਮਹੀਨਾ (ਉਹਨਾਂ ਨੂੰ ਹੀ) ਚੰਗਾ ਲੱਗਦਾ ਹੈ ਜਿਨ੍ਹਾਂ ਨੂੰ ਪ੍ਰੀਤਮ-ਕਦੇ ਨਹੀਂ ਵਿੱਸਰਦਾ । (ਜੇਠ ਵਿਚ ਲੋਆਂ ਪੈਣ ਨਾਲ) ਭੱਠ ਵਾਂਗ ਥਲ ਤਪਣ ਲੱਗ ਪੈਂਦੇ ਹਨ (ਇਸੇ ਤਰ੍ਹਾਂ ਕਾਮਾਦਿਕ ਵਿਕਾਰਾਂ ਦੀ ਅੱਗ ਨਾਲ ਸੰਸਾਰੀ ਜੀਵਾਂ ਦੇ ਹਿਰਦੇ ਤਪਦੇ ਹਨ, ਉਹਨਾਂ ਦੀ ਤਪਸ਼ ਅਨੁਭਵ ਕਰ ਕੇ) ਗੁਰਮੁਖਿ ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਵਿਚ) ਅਰਦਾਸ ਕਰਦੀ ਹੈ, ਉਸ ਪ੍ਰਭੂ ਦੇ ਗੁਣ (ਹਿਰਦੇ ਵਿਚ) ਸੰਭਾਲਦੀ ਹੈ, ਜੋ ਇਸ ਤਪਸ਼ ਤੋਂ ਨਿਰਾਲਾ ਆਪਣੇ ਸਦਾ-ਥਿਰ ਮਹਲ ਵਿਚ ਟਿਕਿਆ ਰਹਿੰਦਾ ਹੈ, ਉਸ ਅੱਗੇ ਜੀਵ-ਇਸਤ੍ਰੀ ਬੇਨਤੀ ਕਰਦੀ ਹੈ-ਹੇ ਪ੍ਰਭੂ! ਮੈਂ ਤੇਰੀ ਸਿਫ਼ਤ-ਸਾਲਾਹ ਕਰਦੀ ਹਾਂ, ਤਾ ਕਿ ਤੈਨੂੰ ਚੰਗੀ ਲੱਗ ਪਵਾਂ । ਸਦਾ ਥਿਰ ਰਹਿਣ ਵਾਲੇ ਮਹਿਲ ਵਿੱਚ ਰਹਿਣ ਵਾਲੇ ਹੇ ਮਾਇਆ ਤੋਂ ਨਿਰਲੇਪ ਪ੍ਰਭੂ! ਤੂੰ ਮੈਨੂੰ ਆਗਿਆ ਦੇਵੇਂ ਮੈਂ ਭੀ ਤੇਰੇ ਮਹਲ ਵਿਚ ਆ ਜਾਵਾਂ (ਤੇ ਬਾਹਰਲੀ ਤਪਸ਼ ਤੋਂ ਬਚ ਸਕਾਂ) । ਜਿਤਨਾ ਚਿਰ ਜੀਵ-ਇਸਤ੍ਰੀ ਪ੍ਰਭੂ ਤੋਂ ਵੱਖ ਰਹਿ ਕੇ (ਵਿਕਾਰਾਂ ਦੀ ਤਪਸ਼ ਨਾਲ) ਨਿਢਾਲ ਤੇ ਕਮਜ਼ੋਰ ਹੈ, ਉਤਨਾ ਚਿਰ (ਤਪਸ਼ੋਂ ਬਚੇ ਹੋਏ ਪ੍ਰਭੂ ਦੇ) ਮਹਲ ਦਾ ਆਨੰਦ ਨਹੀਂ ਮਾਣ ਸਕਦੀ । ਹੇ ਨਾਨਕ! ਜੇਠ (ਦੀ ਸਾੜਦੀ ਲੋ) ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਨੂੰ ਹਿਰਦੇ ਵਿਚ ਵਸਾ ਲੈਣ ਵਾਲੀ ਜੇਹੜੀ ਜੀਵ-ਇਸਤ੍ਰੀ ਪ੍ਰਭੂ ਨਾਲ ਜਾਣ-ਪਛਾਣ ਪਾ ਲੈਂਦੀ ਹੈ, ਉਹ ਉਸ (ਸ਼ਾਂਤ-ਚਿੱਤ ਪ੍ਰਭੂ) ਵਰਗੀ ਹੋ ਜਾਂਦੀ ਹੈ, ਉਸ ਦੀ ਮਿਹਰ ਨਾਲ ਉਸ ਵਿਚ ਇਕ-ਰੂਪ ਹੋ ਜਾਂਦੀ ਹੈ (ਤੇ ਵਿਕਾਰਾਂ ਦੀ ਤਪਸ਼-ਲੋ ਤੋਂ ਬਚੀ ਰਹਿੰਦੀ ਹੈ) ॥੭॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

जेठ महीना (संक्रांति/संग्रांद हुकमनामा) (हिंदी + अर्थ)

(अंग 134 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
हरि जेठि जुड़ंदा लोड़ीऐ जिसु अगै सभि निवंनि ॥ हरि सजण दावणि लगिआ किसै न देई बंनि ॥ माणक मोती नामु प्रभ उन लगै नाही संनि ॥ रंग सभे नाराइणै जेते मनि भावंनि ॥ जो हरि लोड़े सो करे सोई जीअ करंनि ॥ जो प्रभि कीते आपणे सेई कहीअहि धंनि ॥ आपण लीआ जे मिलै विछुड़ि किउ रोवंनि ॥ साधू संगु परापते नानक रंग माणंनि ॥ हरि जेठु रंगीला तिसु धणी जिस कै भागु मथंनि ॥४॥

(अर्थ)
(अंग 134 - गुरु ग्रंथ साहिब जी)
(गुरू अर्जन देव जी / राग माझ)
ज्येष्ठ के महीने में सिमरन द्वारा उस भगवान से जुड़ने की आवश्यकता है जिसके समक्ष जगत् के सभी जीव अपना सिर झुकाते हैं। जो व्यक्ति हरि-मित्र के दामन से जुड़ा हुआ है अर्थात् शरण में है, उसे यम इत्यादि कोई भी बंदी नहीं बना सकता। प्रभु का नाम ऐसे माणिक-मोतियों के तुल्य है, जिसे कोई भी सेंध लगाकर चुरा नहीं सकता। जितने भी रंग-रूप मन को प्रिय लगते हैं, वे सभी रंग नारायण के ही हैं। भगवान वही कुछ करता है, जो उसकी इच्छा होती है और जगत् के सभी जीव भी वही कुछ करते हैं। जिनको प्रभु ने अपना सेवक बनाया है, लोग उन्हें ही धन्य-धन्य कहते हैं। यदि मनुष्य को भगवान उसके अपने प्रयास से मिल सकता हो तो वह उनसे जुदा होकर क्यों विलाप करें? हे नानक ! जिन्हें संतों की संगति मिल जाती है, वे प्रभु से मिलकर आनंद भोगते हैं। ज्येष्ठ का महीना उसके लिए ही हर्षोल्लास वाला है, जिसे जगत् का स्वामी भगवान मिल जाता है। लेकिन भगवान उसे ही मिलता है जिसके माथे पर किस्मत के शुभ लेख होते हैं ॥ ४ ॥

(अंग 1108 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
माहु जेठु भला प्रीतमु किउ बिसरै ॥ थल तापहि सर भार सा धन बिनउ करै ॥ धन बिनउ करेदी गुण सारेदी गुण सारी प्रभ भावा ॥ साचै महलि रहै बैरागी आवण देहि त आवा ॥ निमाणी निताणी हरि बिनु किउ पावै सुख महली ॥ नानक जेठि जाणै तिसु जैसी करमि मिलै गुण गहिली ॥७॥

(अर्थ)
(अंग 1108 - गुरु ग्रंथ साहिब जी)
(गुरू नानक देव जी / राग तुखारी)
ज्येष्ठ का महीना भला है, इसमें प्रियतम कैसे विस्मृत हो सकता है। भट्टी की मानिंद भूमि तपने लगती है, जीव रूपी नारी विनय करती है। गुण गाती है ताकि गुण गाते हुए प्रभु को भा जाए। वह अलिप्त प्रभु सच्चे महल में रहता है, अगर आने की अनुमति दे तो आ जाऊँ। हे प्रभु ! विनम्र एवं असहाय जीव-स्त्री तेरे बिना महल में कैसे सुख पा सकती है। गुरु नानक का कथन है कि ज्येष्ठ के महीने में प्रभु-कृपा हो जाए तो उस जैसी ही बन जाती है और शुभ-गुणों से गुणवान बन जाती है॥ ७॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Jeth month (Sangrand hukamnama) in English with meanings

(Ang 134 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Hari jethi juɍanđđaa loɍeeâi jisu âgai sabhi nivanni || Hari sajañ đaavañi lagiâa kisai na đeëe banni || Maañak moŧee naamu prbh ūn lagai naahee sanni || Rangg sabhe naaraaīñai jeŧe mani bhaavanni || Jo hari loɍe so kare soëe jeeâ karanni || Jo prbhi keeŧe âapañe seëe kaheeâhi đhanni || Âapañ leeâa je milai vichhuɍi kiū rovanni || Saađhoo sanggu paraapaŧe naanak rangg maañanni || Hari jethu ranggeelaa ŧisu đhañee jis kai bhaagu maŧhanni ||4||

(Meaning)
(Ang 134 - Guru Granth Sahib ji)
(Guru Arjan Dev ji / Raag Majh)
In the month of Jayt'h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God's Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt'h, the playful Husband Lord meets her, upon whose forehead such good destiny is recorded. ||4||

(Ang 1108 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Maahu jethu bhalaa preeŧamu kiū bisarai || Ŧhal ŧaapahi sar bhaar saa đhan binaū karai || Đhan binaū kaređee guñ saaređee guñ saaree prbh bhaavaa || Saachai mahali rahai bairaagee âavañ đehi ŧa âavaa || Nimaañee niŧaañee hari binu kiū paavai sukh mahalee || Naanak jethi jaañai ŧisu jaisee karami milai guñ gahilee ||7||

(Meaning)
(Ang 1108 - Guru Granth Sahib ji)
(Guru Nanak Dev ji / Raag Tukhari)
The month of Jayt'h is so sublime. How could I forget my Beloved? The earth burns like a furnace, and the soul-bride offers her prayer. The bride offers her prayer, and sings His Glorious Praises; singing His Praises, she becomes pleasing to God. The Unattached Lord dwells in His true mansion. If He allows me, then I will come to Him. The bride is dishonored and powerless; how will she find peace without her Lord? O Nanak, in Jayt'h, she who knows her Lord becomes just like Him; grasping virtue, she meets with the Merciful Lord. ||7||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List