Maghar month (Sangrand Hukamnama) SGPC, Sri Darbar Sahib Harmandir Sahib Amritsar

Maghar month Hukamnama from Sri Darbar Sahib, Sachkhand Sri Harimandir Sahib, Golden Temple Amritsar, in Punjabi Hindi English with meanings translation, as per official SGPC calendar Hukamnama. Also contains detailed Hukamnama info like Page, Ang, SGG Line#, Raag, Bani, Author.

Maghar Sangrand Date:
16-Nov-2023 (Samvat 555 Nanakshahi) and 16-Nov-2024 (Samvat 556 Nanakshahi)

Sangrand Hukamnama PDF & Audio mp3

Daily Updates ਮੱਘਰ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ) मघ्घर महीना (संक्रांति/संग्रांद हुकमनामा) (हिंदी + अर्थ) Maghar month (Sangrand hukamnama) in English with meanings


ਮੱਘਰ ਮਹੀਨਾ (ਸੰਗਰਾਂਦ ਹੁਕਮਨਾਮਾ) (ਪੰਜਾਬੀ + ਵਿਆਖਿਆ / ਅਰਥ)

(ਅੰਗ 135 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥)
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

(ਅਰਥ / ਵਿਆਖਿਆ)
(ਅੰਗ 135 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਮਾਝ)
ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ । ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ । ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ । ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ । ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ । ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ । ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ । ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ ॥੧੦॥

(ਅੰਗ 1109 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
ੴ ਸਤਿਗੁਰ ਪ੍ਰਸਾਦਿ ॥)
ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥

(ਅਰਥ / ਵਿਆਖਿਆ)
(ਅੰਗ 1109 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਨਾਨਕ ਦੇਵ ਜੀ / ਰਾਗ ਤੁਖਾਰੀ)
ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ, ਉਸ ਨੂੰ ਮੱਘਰ ਦਾ ਮਹੀਨਾ ਚੰਗਾ ਲੱਗਦਾ ਹੈ । ਇਹ ਸਦਾ-ਥਿਰ ਪਿਆਰਾ ਪ੍ਰਭੂ-ਪਤੀ ਉਸ ਗੁਣਾਂ ਵਾਲੀ ਜੀਵ-ਇਸਤ੍ਰੀ ਨੂੰ ਪਿਆਰਾ ਲੱਗਦਾ ਹੈ ਜੋ ਉਸ ਦੇ ਗੁਣ ਚੇਤੇ ਕਰਦੀ ਰਹਿੰਦੀ ਹੈ । ਹੋਰ ਸਾਰਾ ਜਗਤ ਤਾਂ ਨਾਸਵੰਤ ਹੈ, ਇਕ ਸਿਰਜਣਹਾਰ ਹੀ ਜੋ ਚਤੁਰ ਹੈ ਤੇ ਸਿਆਣਾ ਹੈ, ਸਦਾ ਕਾਇਮ ਰਹਿਣ ਵਾਲਾ ਹੈ । ਉਸ ਨੂੰ ਪ੍ਰਭੂ ਨਾਲ ਡੂੰਘੀ ਸਾਂਝ ਪ੍ਰਾਪਤ ਹੁੰਦੀ ਹੈ, ਉਸ ਦੀ ਸੁਰਤ ਪ੍ਰਭੂ-ਚਰਨਾਂ ਵਿਚ ਟਿਕਦੀ ਹੈ, ਪ੍ਰਭੂ ਦੇ ਗੁਣ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ; ਪ੍ਰਭੂ ਦੀ ਰਜ਼ਾ ਅਨੁਸਾਰ ਇਹ ਸਭ ਕੁਝ ਉਸ ਜੀਵ-ਇਸਤ੍ਰੀ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਬਾਣੀ ਕਾਵਿ ਸੁਣ ਸੁਣ ਕੇ ਪ੍ਰਭੂ ਦੇ ਨਾਮ ਵਿਚ (ਜੁੜ ਕੇ) ਉਸ ਦਾ ਹੋਰ ਸਾਰਾ ਦੁੱਖ ਦੂਰ ਹੋ ਜਾਂਦਾ ਹੈ । ਹੇ ਨਾਨਕ! ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਹੋ ਜਾਂਦੀ ਹੈ, ਉਹ ਆਪਣਾ ਦਿਲੀ ਪਿਆਰ ਪ੍ਰਭੂ ਦੇ ਅੱਗੇ (ਭੇਟ) ਪੇਸ਼ ਕਰਦੀ ਹੈ ॥੧੩॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

मघ्घर महीना (संक्रांति/संग्रांद हुकमनामा) (हिंदी + अर्थ)

(अंग 135 - गुरु ग्रंथ साहिब जी)
(गुरू अर्जन देव जी / राग माझ)
(बारह माहा मांझ महला ५ घरु ४
ੴ सतिगुर प्रसादि ॥)
मंघिरि माहि सोहंदीआ हरि पिर संगि बैठड़ीआह ॥ तिन की सोभा किआ गणी जि साहिबि मेलड़ीआह ॥ तनु मनु मउलिआ राम सिउ संगि साध सहेलड़ीआह ॥ साध जना ते बाहरी से रहनि इकेलड़ीआह ॥ तिन दुखु न कबहू उतरै से जम कै वसि पड़ीआह ॥ जिनी राविआ प्रभु आपणा से दिसनि नित खड़ीआह ॥ रतन जवेहर लाल हरि कंठि तिना जड़ीआह ॥ नानक बांछै धूड़ि तिन प्रभ सरणी दरि पड़ीआह ॥ मंघिरि प्रभु आराधणा बहुड़ि न जनमड़ीआह ॥१०॥

(अर्थ)
(अंग 135 - गुरु ग्रंथ साहिब जी)
(गुरू अर्जन देव जी / राग माझ)
मार्गशीर्ष महीने में जीव-स्त्रियाँ भगवान के साथ बैठी भजन करती हुई बहुत सुन्दर लगती हैं। उनकी शोभा वर्णन नहीं की जा सकती, जिनको ईश्वर ने अपने साथ मिला लिया है। अपनी सत्संगी सहेलियों के साथ सत्संग में मिलकर राम का सिमरन करने से मेरा मन एवं तन प्रफुल्लित हो गया है। जो जीव-स्त्रियाँ संतजनों की संगति से वंचित रहती हैं, वे पति-प्रभु से जुदा होने के कारण अकेली रहती हैं। उनका पति-प्रभु से जुदाई का दु:ख कभी दूर नहीं होता और वह यमदूत के पंजे में फंस जाती हैं। जिन्होंने अपने ईश्वर के साथ रमण किया है, वह उसकी सेवा में सदैव खड़ी दिखती हैं। उनका कण्ठ प्रभु-नाम रुपी रत्न-जवाहर, माणिकों तथा हीरों से जड़ित हुआ है। हे नानक ! वह उनके चरणों की धूलि का अभिलाषी है, जो ईश्वर के दरबार पर उसकी शरण में पड़े हैं। जो लोग मार्गशीर्ष महीने में ईश्वर की आराधना करते हैं, वह मुड़ कर जीवन-मृत्यु के बंधन में नहीं पड़ते और मुक्त हो जाते हैं। ॥१० ॥

(अंग 1109 - गुरु ग्रंथ साहिब जी)
(गुरू नानक देव जी / राग तुखारी)
(तुखारी छंत महला १ बारह माहा
ੴ सतिगुर प्रसादि ॥)
मंघर माहु भला हरि गुण अंकि समावए ॥ गुणवंती गुण रवै मै पिरु निहचलु भावए ॥ निहचलु चतुरु सुजाणु बिधाता चंचलु जगतु सबाइआ ॥ गिआनु धिआनु गुण अंकि समाणे प्रभ भाणे ता भाइआ ॥ गीत नाद कवित कवे सुणि राम नामि दुखु भागै ॥ नानक सा धन नाह पिआरी अभ भगती पिर आगै ॥१३॥

(अर्थ)
(अंग 1109 - गुरु ग्रंथ साहिब जी)
(गुरू नानक देव जी / राग तुखारी)
मार्गशीष माह (अगहन) का महीना भला है, इसमें ईश्वर के गुण अंतर्मन में बस जाते हैं। गुणवान् जीव-स्त्री निश्चल पति-प्रभु के गुण गाती रहती है। विधाता बुद्धिमान, चतुर एवं निश्चल है, समूचा संसार चंचल है। अगर प्रभु की रज़ा हो तो हृदय में ज्ञान-ध्यान के शुभ गुण बस जाते हैं। कवियों से प्रभु-नाम के गीत, नाद व कवित सुनकर दुःख निवृत्त हो जाते हैं। गुरु नानक का कथन है कि वही जीव रूपी नारी पति-प्रभु को प्यारी लगती है जो दिल से भक्ति करती है और सेवा में सदा तत्पर रहती है। १३॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Maghar month (Sangrand hukamnama) in English with meanings

(Ang 135 - Guru Granth Sahib ji)
(Guru Arjan Dev ji / Raag Majh)
(Baarah maahaa maanjh mahalaa 5 gharu 4
Īk õamkkaari saŧigur prsaađi ||)
Mangghiri maahi sohanđđeeâa hari pir sanggi baithaɍeeâah || Ŧin kee sobhaa kiâa gañee ji saahibi melaɍeeâah || Ŧanu manu maūliâa raam siū sanggi saađh sahelaɍeeâah || Saađh janaa ŧe baaharee se rahani īkelaɍeeâah || Ŧin đukhu na kabahoo ūŧarai se jam kai vasi paɍeeâah || Jinee raaviâa prbhu âapañaa se đisani niŧ khaɍeeâah || Raŧan javehar laal hari kantthi ŧinaa jaɍeeâah || Naanak baanchhai đhooɍi ŧin prbh sarañee đari paɍeeâah || Mangghiri prbhu âaraađhañaa bahuɍi na janamaɍeeâah ||10||

(Meaning)
(Ang 135 - Guru Granth Sahib ji)
(Guru Arjan Dev ji / Raag Majh)
In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord's Name. Nanak seeks the dust of the feet of those who take to the Sanctuary of the Lord's Door. Those who worship and adore God in Maghar, do not suffer the cycle of reincarnation ever again. ||10||

(Ang 1109 - Guru Granth Sahib ji)
(Guru Nanak Dev ji / Raag Tukhari)
(Ŧukhaaree chhanŧŧ mahalaa 1 baarah maahaa
Īk õamkkaari saŧigur prsaađi ||)
Mangghar maahu bhalaa hari guñ ânkki samaavaē || Guñavanŧŧee guñ ravai mai piru nihachalu bhaavaē || Nihachalu chaŧuru sujaañu biđhaaŧaa chancchalu jagaŧu sabaaīâa || Giâanu đhiâanu guñ ânkki samaañe prbh bhaañe ŧaa bhaaīâa || Geeŧ naađ kaviŧ kave suñi raam naami đukhu bhaagai || Naanak saa đhan naah piâaree âbh bhagaŧee pir âagai ||13||

(Meaning)
(Ang 1109 - Guru Granth Sahib ji)
(Guru Nanak Dev ji / Raag Tukhari)
The month of Maghar is good, for those who sing the Glorious Praises of the Lord, and merge in His Being. The virtuous wife utters His Glorious Praises; my Beloved Husband Lord is Eternal and Unchanging. The Primal Lord is Unmoving and Unchanging, Clever and Wise; all the world is fickle. By virtue of spiritual wisdom and meditation, she merges in His Being; she is pleasing to God, and He is pleasing to her. I have heard the songs and the music, and the poems of the poets; but only the Name of the Lord takes away my pain. O Nanak, that soul-bride is pleasing to her Husband Lord, who performs loving devotional worship before her Beloved. ||13||
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List