Today Hukamnama (Punjabi Hindi Eng), Sri Darbar Sahib Amritsar Sri Harmandir Sahib SGPC

Get Today Daily Hukamnama from Sri Darbar Sahib Amritsar, Read Today's Mukhwak updated daily from Golden Temple Amritsar, Daily Hukamnama sahib from Sachkhand Sri Harimandir Sahib Amritsar, in Punjabi Hindi English with meanings & translations, Hukamnama info like Page, Ang, SGGS Line#, Raag, Bani, Author. (Official SGPC hukamnama, Sikhnet hukamnama, Hukamnamasahib, Sikhitothemax hukam)

Today Hukamnama Info:
21 November 2024
6 Maghar 556 (Samvat Nanakshahi)

Ang/Page 686 (Guru Granth Sahib ji)


Hukamnama PDF , Hukamnama Image , Hukamnama Audio mp3 , Hukamnama Katha Audio mp3 (Manji Sahib Diwan Hall)

Daily Updates ਅੱਜ ਦਾ ਹੁਕਮਨਾਮਾ (ਪੰਜਾਬੀ + ਵਿਆਖਿਆ) आज का हुकमनामा (हिंदी + अर्थ) Today Daily Hukamnama (English + meanings)


ਅੱਜ ਦਾ ਹੁਕਮਨਾਮਾ (ਪੰਜਾਬੀ + ਵਿਆਖਿਆ)

ਅੱਜ ਦਾ ਹੁਕਮਨਾਮਾ (ਪੰਜਾਬੀ + ਵਿਆਖਿਆ), ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ


(ਅੰਗ 686 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਧਨਾਸਰੀ / ਅਸਟਪਦੀਆ)
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥
ਅਨਿਕ ਉਪਾਵ ਕਰਉ* ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥
ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥
ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥
ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥
ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥
ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥
ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥
ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥

(ਅਰਥ / ਵਿਆਖਿਆ)
(ਅੰਗ 686 - ਗੁਰੂ ਗ੍ਰੰਥ ਸਾਹਿਬ ਜੀ)
(ਗੁਰੂ ਅਰਜਨ ਦੇਵ ਜੀ / ਰਾਗ ਧਨਾਸਰੀ / ਅਸਟਪਦੀਆ)
ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ॥੧॥
ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ॥੧॥ ਰਹਾਉ ॥
ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ॥੨॥
ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ॥੩॥
ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ॥੪॥
ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ॥੫॥
ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ॥੬॥
ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ॥੭॥
ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ॥੮॥
(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ॥੧॥ ਰਹਾਉ ਦੂਜਾ ॥੧॥੩॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

आज का हुकमनामा (हिंदी + अर्थ)

आज का हुकमनामा (हिंदी + अर्थ), श्री दरबार साहिब अमृतसर श्री हरिमंदर साहिब


(अंग 686 - गुरु ग्रंथ साहिब जी)
(गुरू अर्जन देव जी / राग धनासरी / असटपदीआ)
धनासरी महला ५ घरु ६ असटपदी
ੴ सतिगुर प्रसादि ॥
जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥
अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥
अनिक उपाव करउ* माइआ कउ बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥
पड़े रे सगल बेद नह चूकै मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अम्रित नामु मेरै रिदै सिंचा ॥३॥
जेते रे तीरथ नाए अह्मबुधि मैलु लाए घर को ठाकुरु इकु तिलु न मानै ॥ कदि पावउ साधसंगु हरि हरि सदा आनंदु गिआन अंजनि मेरा मनु इसनानै ॥४॥
सगल अस्रम कीने मनूआ नह पतीने बिबेकहीन देही धोए ॥ कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥
करम धरम जुगता निमख न हेतु करता गरबि गरबि पड़ै कही न लेखै ॥ जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥
मनहठि जो कमावै तिलु न लेखै पावै बगुल जिउ धिआनु लावै माइआ रे धारी ॥ कोई ऐसो रे सुखह दाई प्रभ की कथा सुनाई तिसु भेटे गति होइ हमारी ॥७॥
सुप्रसंन गोपाल राइ काटै रे बंधन माइ गुर कै सबदि मेरा मनु राता ॥ सदा सदा आनंदु भेटिओ निरभै गोबिंदु सुख नानक लाधे हरि चरन पराता ॥८॥
सफल सफल भई सफल जात्रा ॥ आवण जाण रहे मिले साधा ॥१॥ रहाउ दूजा ॥१॥३॥

(अर्थ)
(अंग 686 - गुरु ग्रंथ साहिब जी)
(गुरू अर्जन देव जी / राग धनासरी / असटपदीआ)
धनासरी महला ५ घरु ६ असटपदी
ईश्वर एक है, जिसे सतगुरु की कृपा से पाया जा सकता है।
जो भी जीव जिस योनि में आया है, वह उस में ही उलझ गया है; अहोभाग्य से अमूल्य मानव-जन्म प्राप्त हुआ है। हे साधुजनो ! मैंने आपका सहारा ही देखा है, इसलिए अपना हाथ देकर मेरी रक्षा करो तथा कृपा करके विश्व के बादशाह प्रभु से मिला दो॥१॥
मैं तो अनेक जन्मों में भटका हूँ परन्तु मुझे कहीं भी स्थिरता प्राप्त नहीं हुई। अब मैं अपने गुरु के चरणों में लगकर उसकी सेवा करता हूँ। हे गुरुदेव ! मुझे गोविन्द से मिलन का मार्ग बता दीजिए॥१॥ रहाउ॥
मैं माया को अपने हृदय में बसाकर रखता हूँ और इसे प्राप्त करने हेतु अनेक उपाय करता रहता हूँ। हमेशा ही ‘मेरी-मेरी' करते हुए मेरी तमाम आयु बीतती जा रही है। मेरी अभिलाषा है कि मुझे कोई ऐसा संत मिल जाए, जो मेरी सारी चिन्ता दूर कर दे और ठाकुर जी से मेरा प्यार लगा दे ॥ २ ॥
मैंने सभी वेद पढ़े हैं परन्तु मेरे मन के सन्देह दूर नहीं होते और मेरे शरीर रूपी घर में रहने वाली पॉच ज्ञानेन्द्रियाँ, ऑख, कान, नाक, जिव्हा इत्यादि एक क्षण भर के लिए धैर्य नहीं करते। क्या कोई ऐसा भक्त है, जो मोह-माया से निर्लिप्त हो और वह मेरे हृदय में नामामृत को सींच दे॥ ३॥
मैंने जितने भी तीर्थ किए हैं, इन तीर्थों पर स्नान करने से उतनी अहंकार रूपी मैल मेंने अपने मन को लगा ली है और मेरे हृदय रूपी घर का स्वामी प्रभु एक तिल भर के लिए भी प्रसन्न नहीं होता। मैं ऐसी साधसंगति कब प्राप्त करूँगा जिसमें मैं परमेश्वर का नाम जप कर सदैव ही आनंदित रहूँगा और मेरा मन अपनी ऑखों में ज्ञान रूपी सुरमा डालकर ज्ञान रूपी तीर्थ में स्नान करेगा ॥ ४॥
मैंने ब्रह्मचार्य, गृहस्थ, वानप्रस्थ एवं संन्यास इन सभी आश्रमों के धर्म कमाए हैं परन्तु मेरा मन संतुष्ट नहीं होता। मैं ज्ञानहीन स्नान करके अपने शरीर को स्वच्छ करता रहता हूँ। मेरी तो कामना है कि कोई ऐसा महापुरुष मुझे मिल जाए जो विधाता परब्रह्म के प्रेम में मग्न हुआ हो और वह मेरी दुर्मति की मैल दूर कर दे ॥ ५॥
मनुष्य धर्म-कर्मों में ही मग्न रहता है परन्तु वह क्षण भर के लिए भी प्रभु से प्रेम नहीं करता। वह तो घमण्ड एवं अहंकार में ही पड़ा रहता है परन्तु उसका कोई भी धर्म-कर्म किसी काम नहीं आता। जिसे शुभ फल देने वाला सत्य की मूर्ति गुरु मिल जाता है, वह सदा परमात्मा का कीर्ति-गान करता रहता है और गुरु की कृपा से कोई विरला पुरुष ही अपने नेत्रों से भगवान के दर्शन प्राप्त करता है॥ ६॥
जो मनुष्य अपने मन के हठ से अभ्यास करता है, उसकी साधना तिल भर भी स्वीकृत नहीं होती। वह तो मायाधारी बगुले की तरह ही ध्यान लगाकर रखता है। क्या कोई ऐसा सुख देने वाला महापुरुष है, जो मुझे प्रभु की कथा सुनाए और उसे मिलने से मेरी मुक्ति हो जाए॥ ७॥
यदि सृष्टि का पालनहार परमात्मा मुझ पर सुप्रसन्न हो जाए तो मेरे मोह-माया के बन्धन काट दे। मेरा मन गुरु के शब्द द्वारा प्रभु के प्रेम में मग्न रहता है। अपने निर्भय गोविन्द को मिलकर मैं सदैव ही आनंदपूर्वक रहता हूँ। हे नानक ! भगवान के चरणों में पड़कर मैंने सर्व सुख प्राप्त कर लिए हैं।॥ ८॥
अब मेरी जीवन-यात्रा सफल हो गई है और संतों से मिलकर मेरा जन्म-मरण का चक्र समाप्त हो गया है॥ १॥ रहाउ दूसरा ॥ १॥ ३॥
Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List

Today Daily Hukamnama (English + meanings)

Today Daily Hukamnama (English + meanings), Sri Darbar Sahib Amritsar Sri Harimandir Sahib


(Ang 686 - Guru Granth Sahib ji)
(Guru Arjan Dev ji / Raag Dhanasri / Ashtpadiyan)
Dhanaasaree mahalaa 5 gharu 6 asatapadee
Ik-oamkkaari satigur prsaadi ॥
Jo jo joonee aaio tih tih urajhaaio maa(nn)as janamu sanjjogi paaiaa ॥ Taakee hai ot saadh raakhahu de kari haath kari kirapaa melahu hari raaiaa ॥1॥
Anik janam bhrmi thiti nahee paaee ॥ Karau sevaa gur laagau charan govindd jee kaa maaragu dehu jee bataaee ॥1॥ rahaau ॥
Anik upaav karau maaiaa kau bachiti dharau meree meree karat sad hee vihaavai ॥ Koee aiso re bhetai santtu meree laahai sagal chintt thaakur siu meraa ranggu laavai ॥2॥
Pa(rr)e re sagal bed nah chookai man bhed iku khinu na dheerahi mere ghar ke pancchaa ॥ Koee aiso re bhagatu ju maaiaa te rahatu iku ammmrit naamu merai ridai sincchaa ॥3॥
Jete re teerath naae ahambbudhi mailu laae ghar ko thaakuru iku tilu na maanai ॥ Kadi paavau saadhasanggu hari hari sadaa aananddu giaan anjjani meraa manu isanaanai ॥4॥
Sagal asrm keene manooaa nah pateene bibekaheen dehee dhoe ॥ Koee paaeeai re purakhu bidhaataa paarabrham kai ranggi raataa mere man kee duramati malu khoe ॥5॥
Karam dharam jugataa nimakh na hetu karataa garabi garabi pa(rr)ai kahee na lekhai ॥ Jisu bheteeai saphal moorati karai sadaa keerati gur parasaadi kou netrhu pekhai ॥6॥
Manahathi jo kamaavai tilu na lekhai paavai bagul jiu dhiaanu laavai maaiaa re dhaaree ॥ Koee aiso re sukhah daaee prbh kee kathaa sunaaee tisu bhete gati hoi hamaaree ॥7॥
Suprsann gopaal raai kaatai re banddhan maai gur kai sabadi meraa manu raataa ॥ Sadaa sadaa aananddu bhetio nirabhai gobinddu sukh naanak laadhe hari charan paraataa ॥8॥
Saphal saphal bhaee saphal jaatraa ॥ Aava(nn) jaa(nn) rahe mile saadhaa ॥1॥ rahaau doojaa ॥1॥3॥

(Meaning)
(Ang 686 - Guru Granth Sahib ji)
(Guru Arjan Dev ji / Raag Dhanasri / Ashtpadiyan)
Dhanaasaree, Fifth Mehl, Sixth House, Ashtapadee:
One Universal Creator God. By The Grace Of The True Guru:
Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ॥1॥
I wandered through countless incarnations, but I did not find stability anywhere. I serve the Guru, and I fall at His feet, praying, ""O Dear Lord of the Universe, please, show me the way."" ॥1॥ Pause ॥
I have tried so many things to acquire the wealth of Maya, and to cherish it in my mind; I have passed my life constantly crying out, ""Mine, mine!"" Is there any such Saint, who would meet with me, take away my anxiety, and lead me to enshrine love for my Lord and Master. ॥2॥
I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ॥3॥
In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ॥4॥
I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. ॥5॥
One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. ॥6॥
One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. ॥7॥
When the Lord, my King, is totally pleased with me, He will break the bonds of Maya for me; my mind is imbued with the Word of the Guru's Shabad. I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. ॥8॥
My Yatra, my life pilgrimage, has become fruitful, fruitful, fruitful. My comings and goings have ended, since I met the Holy Saint. ॥1॥ Second Pause ॥1॥3॥

Goto Top Daily Updates All Hukamnamas Punjabi/Sikh Festivals Gurbani in Hindi Punjabi Eng Live Kirtan/Ragi Duty List