Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥
हरि बोलहु गुर के सिख मेरे भाई हरि भउजलु जगतु तरावै ॥१॥ रहाउ ॥
Hari bolahu gur ke sikh mere bhaaee hari bhaujalu jagatu taraavai ||1|| rahaau ||
(ਤਾਂ ਤੇ) ਹੇ ਗੁਰੂ ਕੇ ਸਿੱਖੋ! ਹੇ ਮੇਰੇ ਭਾਈਓ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ । ਪਰਮਾਤਮਾ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੧॥ ਰਹਾਉ ॥
हे मेरे भाई ! गुरु के शिष्यो, हरि का नामोच्चारण करो, यही भयानक संसार-सागर से तैराता है॥१॥रहाउ॥
Chant the Name of the Lord, O Sikhs of the Guru, O my Siblings of Destiny. Only the Lord will carry you across the terrifying world-ocean. ||1|| Pause ||
Guru Ramdas ji / Raag Malar / / Guru Granth Sahib ji - Ang 1264
ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥
जो गुर कउ जनु पूजे सेवे सो जनु मेरे हरि प्रभ भावै ॥
Jo gur kau janu pooje seve so janu mere hari prbh bhaavai ||
ਜਿਹੜਾ ਮਨੁੱਖ ਗੁਰੂ ਦਾ ਆਦਰ-ਸਤਿਕਾਰ ਕਰਦਾ ਹੈ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ।
जो व्यक्ति गुरु की पूजा एवं सेवा करता है, वही मेरे प्रभु को प्रिय लगता है।
That humble being who worships, adores and serves the Guru is pleasing to my Lord God.
Guru Ramdas ji / Raag Malar / / Guru Granth Sahib ji - Ang 1264
ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥
हरि की सेवा सतिगुरु पूजहु करि किरपा आपि तरावै ॥२॥
Hari kee sevaa satiguru poojahu kari kirapaa aapi taraavai ||2||
ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ, ਗੁਰੂ ਦੀ ਸਰਨ ਪਏ ਰਹੋ (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ ਉਸ ਨੂੰ ਪ੍ਰਭੂ) ਮਿਹਰ ਕਰ ਕੇ ਆਪ ਪਾਰ ਲੰਘਾ ਲੈਂਦਾ ਹੈ ॥੨॥
ईश्वर की उपासना करो, सबसे पहले सच्चे गुरु का पूजन करो, वह कृपा करके स्वयं संसार-सागर से तिरा देता है॥२॥
To worship and adore the True Guru is to serve the Lord. In His Mercy, He saves us and carries us across. ||2||
Guru Ramdas ji / Raag Malar / / Guru Granth Sahib ji - Ang 1264
ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥
भरमि भूले अगिआनी अंधुले भ्रमि भ्रमि फूल तोरावै ॥
Bharami bhoole agiaanee anddhule bhrmi bhrmi phool toraavai ||
(ਗੁਰੂ ਪਰਮੇਸਰ ਨੂੰ ਭੁਲਾ ਕੇ) ਮਨੁੱਖ ਭਟਕ ਭਟਕ ਕੇ (ਮੂਰਤੀ ਆਦਿਕ ਦੀ ਪੂਜਾ ਵਾਸਤੇ) ਫੁੱਲ ਤੋੜਦਾ ਫਿਰਦਾ ਹੈ । (ਅਜਿਹੇ ਮਨੁੱਖ) ਭਟਕਣਾ ਦੇ ਕਾਰਨ ਕੁਹਾਹੇ ਪਏ ਰਹਿੰਦੇ ਹਨ, ਆਤਮਕ ਜੀਵਨ ਵਲੋਂ-ਬੇਸਮਝ ਟਿਕੇ ਰਹਿੰਦੇ ਹਨ, ਉਹਨਾਂ ਨੂੰ ਸਹੀ ਜੀਵਨ-ਰਾਹ ਨਹੀਂ ਦਿੱਸਦਾ ।
भ्रम में भूला हुआ अज्ञानांध अज्ञानी जीव मूर्तियों पर फूल भेंट करता है।
The ignorant and the blind wander deluded by doubt; deluded and confused, they pick flowers to offer to their idols.
Guru Ramdas ji / Raag Malar / / Guru Granth Sahib ji - Ang 1264
ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥
निरजीउ पूजहि मड़ा सरेवहि सभ बिरथी घाल गवावै ॥३॥
Nirajeeu poojahi ma(rr)aa sarevahi sabh birathee ghaal gavaavai ||3||
(ਉਹ ਅੰਨ੍ਹੇ ਮਨੁੱਖ) ਬੇ-ਜਾਨ (ਮੂਰਤੀਆਂ) ਨੂੰ ਪੂਜਦੇ ਹਨ, ਸਮਾਧਾਂ ਨੂੰ ਮੱਥੇ ਟੇਕਦੇ ਰਹਿੰਦੇ ਹਨ । (ਅਜਿਹਾ ਮਨੁੱਖ ਆਪਣੀ) ਸਾਰੀ ਮਿਹਨਤ ਵਿਅਰਥ ਗਵਾਂਦਾ ਹੈ ॥੩॥
वह पत्थर की मूर्तियों की पूजा-अर्चना करता है, समाधियों पर शीश निवाता है और अपनी मेहनत व्यर्थ गंवा देता है॥३॥
They worship lifeless stones and serve the tombs of the dead; all their efforts are useless. ||3||
Guru Ramdas ji / Raag Malar / / Guru Granth Sahib ji - Ang 1264
ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥
ब्रहमु बिंदे सो सतिगुरु कहीऐ हरि हरि कथा सुणावै ॥
Brhamu bindde so satiguru kaheeai hari hari kathaa su(nn)aavai ||
ਗੁਰੂ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ, ਜਗਤ ਉਸ ਨੂੰ ਗੁਰੂ ਆਖਦਾ ਹੈ, ਗੁਰੂ ਜਗਤ ਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਉਪਦੇਸ਼ ਸੁਣਾਂਦਾ ਹੈ ।
जो ब्रह्म को जानता है, वही सच्चा गुरु कहलाता है और हरि की कथा सुनाता है।
He alone is said to be the True Guru, who realizes God, and proclaims the Sermon of the Lord, Har, Har.
Guru Ramdas ji / Raag Malar / / Guru Granth Sahib ji - Ang 1264
ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥
तिसु गुर कउ छादन भोजन पाट पट्मबर बहु बिधि सति करि मुखि संचहु तिसु पुंन की फिरि तोटि न आवै ॥४॥
Tisu gur kau chhaadan bhojan paat patambbar bahu bidhi sati kari mukhi sancchahu tisu punn kee phiri toti na aavai ||4||
ਅਜਿਹੇ ਗੁਰੂ ਅੱਗੇ ਕਈ ਕਿਸਮਾਂ ਦੇ ਕੱਪੜੇ, ਖਾਣੇ ਰੇਸ਼ਮੀ ਕੱਪੜੇ ਸਰਧਾ ਨਾਲ ਭੇਟ ਕਰਿਆ ਕਰੋ । ਇਸ ਭਲੇ ਕੰਮ ਦੀ ਟੋਟ ਨਹੀਂ ਆਉਂਦੀ ॥੪॥
उस गुरु को अनेक प्रकार के भोजन, सुन्दर वस्त्र इत्यादि सर्वस्व अर्पण करो, उसे सत्य मानकर उसकी शिक्षाओं को ग्रहण करो, उस पुण्य से पुनः कोई कमी नहीं आएगी॥४॥
Offer the Guru sacred foods, clothes, silk and satin robes of all sorts; know that He is True. The merits of this shall never leave you lacking. ||4||
Guru Ramdas ji / Raag Malar / / Guru Granth Sahib ji - Ang 1264
ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥
सतिगुरु देउ परतखि हरि मूरति जो अम्रित बचन सुणावै ॥
Satiguru deu paratakhi hari moorati jo ammmrit bachan su(nn)aavai ||
(ਹੇ ਭਾਈ!) ਜਿਹੜਾ ਗੁਰੂ ਆਤਮਕ ਜੀਵਨ ਦੇਣ ਵਾਲੇ (ਸਿਫ਼ਤ-ਸਾਲਾਹ ਦੇ) ਬਚਨ ਸੁਣਾਂਦਾ ਰਹਿੰਦਾ ਹੈ, ਉਹ ਤਾਂ ਸਾਫ਼ ਤੌਰ ਤੇ ਪਰਮਾਤਮਾ ਦਾ ਰੂਪ ਪਿਆ ਦਿੱਸਦਾ ਹੈ ।
सच्चा गुरु साक्षात् परमात्मा की मूर्ति है, जो जिज्ञासुओं को अमृत वचन सुनाता है।
The Divine True Guru is the Embodiment, the Image of the Lord; He utters the Ambrosial Word.
Guru Ramdas ji / Raag Malar / / Guru Granth Sahib ji - Ang 1264
ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥
नानक भाग भले तिसु जन के जो हरि चरणी चितु लावै ॥५॥४॥
Naanak bhaag bhale tisu jan ke jo hari chara(nn)ee chitu laavai ||5||4||
ਹੇ ਨਾਨਕ! ਉਸ ਮਨੁੱਖ ਦੇ ਚੰਗੇ ਭਾਗ ਹੁੰਦੇ ਹਨ ਜਿਹੜਾ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ ॥੫॥੪॥
हे नानक ! उसी व्यक्ति के अहोभाग्य हैं, जो परमात्मा के चरणों में मन लगाता है॥५॥४॥
O Nanak, blessed and good is the destiny of that humble being, who focuses his consciousness on the Feet of the Lord. ||5||4||
Guru Ramdas ji / Raag Malar / / Guru Granth Sahib ji - Ang 1264
ਮਲਾਰ ਮਹਲਾ ੪ ॥
मलार महला ४ ॥
Malaar mahalaa 4 ||
मलार महला ४ ॥
Malaar, Fourth Mehl:
Guru Ramdas ji / Raag Malar / / Guru Granth Sahib ji - Ang 1264
ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥
जिन्ह कै हीअरै बसिओ मेरा सतिगुरु ते संत भले भल भांति ॥
Jinh kai heearai basio meraa satiguru te santt bhale bhal bhaanti ||
ਜਿਨ੍ਹਾਂ ਦੇ ਹਿਰਦੇ ਵਿਚ ਪਿਆਰਾ ਗੁਰੂ ਵੱਸਿਆ ਰਹਿੰਦਾ ਹੈ, ਉਹ ਮਨੁੱਖ ਪੂਰਨ ਤੌਰ ਤੇ ਭਲੇ ਸੰਤ ਬਣ ਜਾਂਦੇ ਹਨ ।
जिनके हृदय में मेरा सतिगुरु बस गया है, वे संत पुरुष हर प्रकार से उत्तम एवं भले हैं।
Those whose hearts are filled with my True Guru - those Saints are good and noble in every way.
Guru Ramdas ji / Raag Malar / / Guru Granth Sahib ji - Ang 1264
ਤਿਨੑ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥
तिन्ह देखे मेरा मनु बिगसै हउ तिन कै सद बलि जांत ॥१॥
Tinh dekhe meraa manu bigasai hau tin kai sad bali jaant ||1||
ਉਹਨਾਂ ਦਾ ਦਰਸਨ ਕਰ ਕੇ ਮੇਰਾ ਮਨ ਖਿੜ ਪੈਂਦਾ ਹੈ, ਮੈਂ ਤਾਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ॥੧॥
उनके दर्शनों से मेरा मन खिल उठता है और मैं इन महापुरुषों पर सदा कुर्बान जाता हूँ॥१॥
Seeing them, my mind blossoms forth in bliss; I am forever a sacrifice to them. ||1||
Guru Ramdas ji / Raag Malar / / Guru Granth Sahib ji - Ang 1264
ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥
गिआनी हरि बोलहु दिनु राति ॥
Giaanee hari bolahu dinu raati ||
ਹੇ ਗਿਆਨਵਾਨ ਮਨੁੱਖ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਨਾਮ ਜਪਿਆ ਕਰ ।
उन ज्ञानियों के साथ दिन-रात हरि का नामोच्चारण करो।
O spiritual teacher, chant the Name of the Lord, day and night.
Guru Ramdas ji / Raag Malar / / Guru Granth Sahib ji - Ang 1264
ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥
तिन्ह की त्रिसना भूख सभ उतरी जो गुरमति राम रसु खांति ॥१॥ रहाउ ॥
Tinh kee trisanaa bhookh sabh utaree jo guramati raam rasu khaanti ||1|| rahaau ||
ਜਿਹੜੇ ਮਨੁੱਖ ਗੁਰੂ ਦੀ ਮੱਤ ਲੈ ਕੇ ਪਰਮਾਤਮਾ ਦਾ ਨਾਮ-ਰਸ ਖਾਂਦੇ ਹਨ, ਉਹਨਾਂ ਦੀ (ਮਾਇਆ ਵਾਲੀ) ਸਾਰੀ ਤ੍ਰਿਸ਼ਨਾ ਸਾਰੀ ਭੁੱਖ (ਸਾਰੀ ਭੁੱਖ ਤ੍ਰਿਹ) ਦੂਰ ਹੋ ਜਾਂਦੀ ਹੈ ॥੧॥ ਰਹਾਉ ॥
जो गुरु की शिक्षा द्वारा राम नाम रस का आस्वादन लेते हैं, उनकी तृष्णा एवं भूख सब उतर जाती है।॥१॥रहाउ॥
All hunger and thirst are satisfied, for those who partake of the sublime essence of the Lord, through the Guru's Teachings. ||1|| Pause ||
Guru Ramdas ji / Raag Malar / / Guru Granth Sahib ji - Ang 1264
ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥
हरि के दास साध सखा जन जिन मिलिआ लहि जाइ भरांति ॥
Hari ke daas saadh sakhaa jan jin miliaa lahi jaai bharaanti ||
ਪਰਮਾਤਮਾ ਦੇ ਭਗਤ-ਜਨ (ਐਸੇ) ਸਾਧ-ਮਿੱਤਰ (ਹਨ), ਜਿਨ੍ਹਾਂ ਦੇ ਮਿਲਿਆਂ (ਮਨ ਦੀ) ਭਟਕਣਾ ਦੂਰ ਹੋ ਜਾਂਦੀ ਹੈ ।
ईश्वर के भक्त, साधुजन ही सच्चे मित्र हैं, जिनको मिलकर भ्रम-भ्रांति दूर हो जाती है।
The slaves of the Lord are our Holy companions. Meeting with them, doubt is taken away.
Guru Ramdas ji / Raag Malar / / Guru Granth Sahib ji - Ang 1264
ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥
जिउ जल दुध भिंन भिंन काढै चुणि हंसुला तिउ देही ते चुणि काढै साधू हउमै ताति ॥२॥
Jiu jal dudh bhinn bhinn kaadhai chu(nn)i hanssulaa tiu dehee te chu(nn)i kaadhai saadhoo haumai taati ||2||
ਜਿਵੇਂ ਹੰਸ ਪਾਣੀ ਤੇ ਦੁੱਧ ਨੂੰ (ਆਪਣੀ ਚੁੰਝ ਨਾਲ) ਚੁਣ ਕੇ ਵੱਖ-ਵੱਖ ਕਰ ਦੇਂਦਾ ਹੈ, ਤਿਵੇਂ ਸਾਧੂ-ਮਨੁੱਖ ਸਰੀਰ ਵਿਚੋਂ ਹਉਮੈ ਈਰਖਾ ਨੂੰ ਚੁਣ ਕੇ ਬਾਹਰ ਕੱਢ ਦੇਂਦਾ ਹੈ ॥੨॥
ज्यों हंस जल में से दूध को अलग-अलग कर देता है, वैसे ही साधु-महात्मा जन शरीर में से अभिमान की पीड़ा को निकाल देते हैं।॥२॥
As the swan separates the milk from the water, the Holy Saint removes the fire of egotism from the body. ||2||
Guru Ramdas ji / Raag Malar / / Guru Granth Sahib ji - Ang 1264
ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥
जिन कै प्रीति नाही हरि हिरदै ते कपटी नर नित कपटु कमांति ॥
Jin kai preeti naahee hari hiradai te kapatee nar nit kapatu kamaanti ||
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਨਹੀਂ (ਵੱਸਦਾ), ਉਹ ਮਨੁੱਖ ਪਖੰਡੀ ਬਣ ਜਾਂਦੇ ਹਨ, ਉਹ (ਮਾਇਆ ਆਦਿਕ ਦੀ ਖ਼ਾਤਰ) ਸਦਾ (ਦੂਜਿਆਂ ਨਾਲ) ਠੱਗੀ ਕਰਦੇ ਹਨ ।
जिनके मन में परमात्मा का प्रेम नहीं होता, ऐसे कपटी लोग प्रतिदिन कपट करते हैं।
Those who do not love the Lord in their hearts are deceitful; they continually practice deception.
Guru Ramdas ji / Raag Malar / / Guru Granth Sahib ji - Ang 1264
ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥
तिन कउ किआ कोई देइ खवालै ओइ आपि बीजि आपे ही खांति ॥३॥
Tin kau kiaa koee dei khavaalai oi aapi beeji aape hee khaanti ||3||
ਉਹਨਾਂ ਨੂੰ ਹੋਰ ਕੋਈ ਮਨੁੱਖ (ਆਤਮਕ ਜੀਵਨ ਦੀ ਖ਼ੁਰਾਕ) ਨਾਹ ਦੇ ਸਕਦਾ ਹੈ ਨਾਹ ਖਵਾ ਸਕਦਾ ਹੈ, ਉਹ ਬੰਦੇ (ਠੱਗੀ ਦਾ ਬੀ) ਆਪ ਬੀਜ ਕੇ ਆਪ ਹੀ (ਉਸ ਦਾ ਫਲ ਸਦਾ) ਖਾਂਦੇ ਹਨ ॥੩॥
ऐसे लोगों को भला कोई बुलाकर क्या देगा, क्या खिलाएगा। वे जो भी अच्छा बुरा बोते हैं, वही खाते हैं।॥३॥
What can anyone give them to eat? Whatever they themselves plant, they must eat. ||3||
Guru Ramdas ji / Raag Malar / / Guru Granth Sahib ji - Ang 1264
ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥
हरि का चिहनु सोई हरि जन का हरि आपे जन महि आपु रखांति ॥
Hari kaa chihanu soee hari jan kaa hari aape jan mahi aapu rakhaanti ||
(ਉੱਚੇ ਆਤਮਕ ਜੀਵਨ ਦਾ ਜਿਹੜਾ) ਲੱਛਣ ਪਰਮਾਤਮਾ ਦਾ ਹੁੰਦਾ ਹੈ (ਸਿਮਰਨ ਦੀ ਬਰਕਤਿ ਨਾਲ) ਉਹੀ ਲੱਛਣ ਪਰਮਾਤਮਾ ਦੇ ਭਗਤ ਦਾ ਹੋ ਜਾਂਦਾ ਹੈ । ਪ੍ਰਭੂ ਆਪ ਹੀ ਆਪਣੇ ਆਪ ਨੂੰ ਆਪਣੇ ਸੇਵਕ ਵਿਚ ਟਿਕਾਈ ਰੱਖਦਾ ਹੈ ।
जो ईश्वर का गुण है, वही उसके भक्तों में है और ईश्वर भक्तों में ही स्वयं को स्थिर रखता है।
This is the Quality of the Lord, and of the Lord's humble servants as well; the Lord places His Own Essence within them.
Guru Ramdas ji / Raag Malar / / Guru Granth Sahib ji - Ang 1264
ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥
धनु धंनु गुरू नानकु समदरसी जिनि निंदा उसतति तरी तरांति ॥४॥५॥
Dhanu dhannu guroo naanaku samadarasee jini ninddaa usatati taree taraanti ||4||5||
ਸਭ ਜੀਵਾਂ ਵਿਚ ਇਕੋ ਹਰੀ ਦੀ ਜੋਤਿ ਵੇਖਣ ਵਾਲਾ ਗੁਰੂ ਨਾਨਕ (ਹਰ ਵੇਲੇ) ਸਲਾਹੁਣ-ਜੋਗ ਹੈ, ਜਿਸ ਨੇ ਆਪ ਨਿੰਦਾ ਤੇ ਖ਼ੁਸ਼ਾਮਦ (ਦੀ ਨਦੀ) ਪਾਰ ਕਰ ਲਈ ਹੈ ਅਤੇ ਹੋਰਨਾਂ ਨੂੰ ਇਸ ਵਿਚੋਂ ਪਾਰ ਲੰਘਾ ਦੇਂਦਾ ਹੈ ॥੪॥੫॥
समदर्शी गुरु नानक धन्य एवं प्रशंसा के पात्र हैं, जिन्होंने निन्दा एवं स्तुति से मुक्त होकर अन्य लोगों को भी इससे पार कर दिया है॥४॥५॥
Blessed, blessed, is Guru Nanak, who looks impartially on all; He crosses over and transcends both slander and praise. ||4||5||
Guru Ramdas ji / Raag Malar / / Guru Granth Sahib ji - Ang 1264
ਮਲਾਰ ਮਹਲਾ ੪ ॥
मलार महला ४ ॥
Malaar mahalaa 4 ||
मलार महला ४ ॥
Malaar, Fourth Mehl:
Guru Ramdas ji / Raag Malar / / Guru Granth Sahib ji - Ang 1264
ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥
अगमु अगोचरु नामु हरि ऊतमु हरि किरपा ते जपि लइआ ॥
Agamu agocharu naamu hari utamu hari kirapaa te japi laiaa ||
ਪਰਮਾਤਮਾ ਅਪਹੁੰਚ ਹੈ, ਪਰਮਾਤਮਾ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਨਾਮ (ਮਨੁੱਖ ਦੇ ਜੀਵਨ ਨੂੰ) ਉੱਚਾ (ਕਰਨ ਵਾਲਾ) ਹੈ । (ਜਿਸ ਮਨੁੱਖ ਨੇ) ਗੁਰੂ ਦੀ ਕਿਰਪਾ ਨਾਲ (ਇਹ ਨਾਮ) ਜਪਿਆ ਹੈ,
अपहुँच, मन-वाणी से परे परमात्मा का नाम सर्वोत्तम है और उसकी कृपा से ही नाम का जाप किया है।
The Name of the Lord is inaccessible unfathomable exalted and sublime. It is chanted by the Lord's Grace.
Guru Ramdas ji / Raag Malar / / Guru Granth Sahib ji - Ang 1264
ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥
सतसंगति साध पाई वडभागी संगि साधू पारि पइआ ॥१॥
Satasanggati saadh paaee vadabhaagee sanggi saadhoo paari paiaa ||1||
(ਜਿਸ ਮਨੁੱਖ ਨੇ) ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤ ਪ੍ਰਾਪਤ ਕੀਤੀ ਹੈ, ਉਹ ਗੁਰੂ ਦੀ ਸੰਗਤ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਹੈ ॥੧॥
मैं भाग्यशाली हूँ, जो मुझे सच्चे साधु की संगत प्राप्त हुई, साधु की संगत में संसार-सागर से पार हो गया हूँ॥१॥
By great good fortune, I have found the True Congregation, and in the Company of the Holy, I am carried across. ||1||
Guru Ramdas ji / Raag Malar / / Guru Granth Sahib ji - Ang 1264
ਮੇਰੈ ਮਨਿ ਅਨਦਿਨੁ ਅਨਦੁ ਭਇਆ ॥
मेरै मनि अनदिनु अनदु भइआ ॥
Merai mani anadinu anadu bhaiaa ||
(ਹੁਣ) ਮੇਰੇ ਮਨ ਵਿਚ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ ।
मेरे मन में आनंद ही आनंद हो गया है,
My mind is in ecstasy, night and day.
Guru Ramdas ji / Raag Malar / / Guru Granth Sahib ji - Ang 1264
ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥
गुर परसादि नामु हरि जपिआ मेरे मन का भ्रमु भउ गइआ ॥१॥ रहाउ ॥
Gur parasaadi naamu hari japiaa mere man kaa bhrmu bhau gaiaa ||1|| rahaau ||
(ਜਦੋਂ ਤੋਂ) ਗੁਰੂ ਦੀ ਕਿਰਪਾ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਰਿਹਾ ਹਾਂ, ਮੇਰੇ ਮਨ ਦਾ ਹਰੇਕ ਭਰਮ ਅਤੇ ਡਰ ਦੂਰ ਹੋ ਗਿਆ ਹੈ ॥੧॥ ਰਹਾਉ ॥
गुरु की कृपा से हरिनाम का जाप किया, जिससे मन का भ्रम एवं भय दूर हो गया॥१॥रहाउ॥
By Guru's Grace, I chant the Name of the Lord. Doubt and fear are gone from my mind. ||1|| Pause ||
Guru Ramdas ji / Raag Malar / / Guru Granth Sahib ji - Ang 1264
ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥
जिन हरि गाइआ जिन हरि जपिआ तिन संगति हरि मेलहु करि मइआ ॥
Jin hari gaaiaa jin hari japiaa tin sanggati hari melahu kari maiaa ||
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ ਹੈ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹੇ ਹਰੀ! ਮਿਹਰ ਕਰ ਕੇ (ਮੈਨੂੰ ਭੀ) ਉਹਨਾਂ ਦੀ ਸੰਗਤ ਮਿਲਾ ।
जिन्होंने परमात्मा का गुणगान किया है, हरिनाम जपा है, हे प्रभु! दया करके उनकी संगत में मिला दो।
Those who chant and meditate on the Lord - O Lord, in Your Mercy, please unite me with them.
Guru Ramdas ji / Raag Malar / / Guru Granth Sahib ji - Ang 1264
ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥
तिन का दरसु देखि सुखु पाइआ दुखु हउमै रोगु गइआ ॥२॥
Tin kaa darasu dekhi sukhu paaiaa dukhu haumai rogu gaiaa ||2||
ਉਹਨਾਂ ਦਾ ਦਰਸਨ ਕਰ ਕੇ ਆਤਮਕ ਆਨੰਦ ਮਿਲਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, ਹਉਮੈ ਦਾ ਰੋਗ ਮਿਟ ਜਾਂਦਾ ਹੈ ॥੨॥
उनके दर्शन से परम-सुख प्राप्त होता है और अहम् एवं दुख का रोग दूर हो जाता है॥२॥
Gazing upon them, I am at peace; the pain and disease of egotism are gone. ||2||
Guru Ramdas ji / Raag Malar / / Guru Granth Sahib ji - Ang 1264
ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥
जो अनदिनु हिरदै नामु धिआवहि सभु जनमु तिना का सफलु भइआ ॥
Jo anadinu hiradai naamu dhiaavahi sabhu janamu tinaa kaa saphalu bhaiaa ||
ਜਿਹੜੇ ਮਨੁੱਖ ਹਰ ਵੇਲੇ (ਆਪਣੇ) ਹਿਰਦੇ ਵਿਚ ਪਰਮਾਤਮਾ ਦਾ ਨਾਮ ਜਪਦੇ ਹਨ, ਉਹਨਾਂ ਦੀ ਸਾਰੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ ।
जो दिन-रात हृदय में हरिनाम का ध्यान करते हैं, उनका पूरा जन्म सफल हो जाता है।
Those who meditate on the Naam, the Name of the Lord in their hearts - their lives become totally fruitful.
Guru Ramdas ji / Raag Malar / / Guru Granth Sahib ji - Ang 1264
ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥
ओइ आपि तरे स्रिसटि सभ तारी सभु कुलु भी पारि पइआ ॥३॥
Oi aapi tare srisati sabh taaree sabhu kulu bhee paari paiaa ||3||
ਉਹ ਮਨੁੱਖ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਉਹ ਸਾਰੀ ਸ੍ਰਿਸ਼ਟੀ ਨੂੰ (ਭੀ) ਪਾਰ ਲੰਘਾ ਲੈਂਦੇ ਹਨ, (ਉਹਨਾਂ ਦੀ ਸੰਗਤ ਵਿਚ ਰਹਿ ਕੇ ਉਹਨਾਂ ਦਾ) ਸਾਰਾ ਖ਼ਾਨਦਾਨ ਭੀ ਪਾਰ ਲੰਘ ਜਾਂਦਾ ਹੈ ॥੩॥
वे स्वयं तो पार होते ही हैं, सारी दुनिया को भी पार उतार देते हैं, और तो और उनकी समूची वंशावलि भी संसार-सागर से पार हो जाती है।॥३॥
They themselves swim across, and carry the world across with them. Their ancestors and family cross over as well. ||3||
Guru Ramdas ji / Raag Malar / / Guru Granth Sahib ji - Ang 1264
ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥
तुधु आपे आपि उपाइआ सभु जगु तुधु आपे वसि करि लइआ ॥
Tudhu aape aapi upaaiaa sabhu jagu tudhu aape vasi kari laiaa ||
ਹੇ ਪ੍ਰਭੂ! ਤੂੰ ਆਪ ਹੀ ਇਹ ਸਾਰਾ ਜਗਤ ਪੈਦਾ ਕੀਤਾ ਹੋਇਆ ਹੈ, ਤੂੰ ਆਪ ਹੀ ਇਸ ਨੂੰ ਆਪਣੇ ਵੱਸ ਵਿਚ ਰੱਖਿਆ ਹੈ (ਤੇ ਇਸ ਨੂੰ ਡੁੱਬਣੋਂ ਬਚਾਂਦਾ ਹੈਂ) ।
हे सर्वेश्वर ! समूचा जग तूने स्वयं उत्पन्न किया है और स्वयं ही अपने वश में किया हुआ है।
You Yourself created the whole world, and You Yourself keep it under Your control.
Guru Ramdas ji / Raag Malar / / Guru Granth Sahib ji - Ang 1264