Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥
बनि तिनि परबति है पारब्रहमु ॥
Bani tini parabati hai paarabrhamu ||
ਉਹ ਪਾਰਬ੍ਰਹਮ ਜੰਗਲ ਵਿਚ ਹੈ, ਘਾਹ (ਆਦਿਕ) ਵਿਚ ਹੈ ਤੇ ਪਰਬਤ ਵਿਚ ਹੈ;
पारब्रह्म-प्रभु वनों, तृणों एवं पर्वतों में व्यापक है।
In the forests, fields and mountains, He is the Supreme Lord God.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਜੈਸੀ ਆਗਿਆ ਤੈਸਾ ਕਰਮੁ ॥
जैसी आगिआ तैसा करमु ॥
Jaisee aagiaa taisaa karamu ||
ਜਿਹੋ ਜਿਹਾ ਉਹ ਹੁਕਮ (ਕਰਦਾ ਹੈ), ਉਹੋ ਜਿਹਾ (ਜੀਵ) ਕੰਮ ਕਰਦਾ ਹੈ;
जैसी उसकी आज्ञा होती है, वैसे ही जीव के कर्म हैं।
As He orders, so do His creatures act.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਪਉਣ ਪਾਣੀ ਬੈਸੰਤਰ ਮਾਹਿ ॥
पउण पाणी बैसंतर माहि ॥
Pau(nn) paa(nn)ee baisanttar maahi ||
ਪਉਣ ਵਿਚ, ਪਾਣੀ ਵਿਚ, ਅੱਗ ਵਿਚ,
भगवान पवन, जल एवं अग्नि में विद्यमान है।
He permeates the winds and the waters.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਚਾਰਿ ਕੁੰਟ ਦਹ ਦਿਸੇ ਸਮਾਹਿ ॥
चारि कुंट दह दिसे समाहि ॥
Chaari kuntt dah dise samaahi ||
ਚਹੁੰ ਕੂਟਾਂ ਵਿਚ ਦਸੀਂ ਪਾਸੀਂ (ਸਭ ਥਾਈਂ) ਸਮਾਇਆ ਹੋਇਆ ਹੈ ।
वह चारों तरफ और दसों दिशाओं में समाया हुआ है।
He is pervading in the four corners and in the ten directions.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਤਿਸ ਤੇ ਭਿੰਨ ਨਹੀ ਕੋ ਠਾਉ ॥
तिस ते भिंन नही को ठाउ ॥
Tis te bhinn nahee ko thaau ||
ਕੋਈ (ਭੀ) ਥਾਂ ਉਸ ਪ੍ਰਭੂ ਤੋਂ ਵੱਖਰਾ ਨਹੀਂ ਹੈ;
उससे भिन्न कोई स्थान नहीं।
Without Him, there is no place at all.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥
गुर प्रसादि नानक सुखु पाउ ॥२॥
Gur prsaadi naanak sukhu paau ||2||
(ਪਰ) ਹੇ ਨਾਨਕ! (ਇਸ ਨਿਸਚੇ ਦਾ) ਆਨੰਦ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ ॥੨॥
गुरु की कृपा से नानक ने सुख पा लिया है॥ २॥
By Guru's Grace, O Nanak, peace is obtained. ||2||
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥
बेद पुरान सिम्रिति महि देखु ॥
Bed puraan simmmriti mahi dekhu ||
ਵੇਦਾਂ ਵਿਚ, ਪੁਰਾਣਾਂ ਵਿਚ, ਸਿਮ੍ਰਿਤਿਆਂ ਵਿਚ (ਓਸੇ ਪ੍ਰਭੂ ਨੂੰ) ਤੱਕੋ;
उस भगवान को वेद, पुराण एवं स्मृतियों में देखो।
See Him in the Vedas, the Puraanas and the Simritees.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥
ससीअर सूर नख्यत्र महि एकु ॥
Saseear soor nakhytr mahi eku ||
ਚੰਦ੍ਰਮਾ, ਸੂਰਜ, ਤਾਰਿਆਂ ਵਿਚ ਭੀ ਇਕ ਉਹੀ ਹੈ;
चन्द्रमा, सूर्य एवं तारों में वही एक ईश्वर है।
In the moon, the sun and the stars, He is the One.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥
बाणी प्रभ की सभु को बोलै ॥
Baa(nn)ee prbh kee sabhu ko bolai ||
ਹਰੇਕ ਜੀਵ ਅਕਾਲ ਪੁਰਖ ਦੀ ਹੀ ਬੋਲੀ ਬੋਲਦਾ ਹੈ;
प्रत्येक जीव प्रभु की वाणी बोलता है।
The Bani of God's Word is spoken by everyone.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਪਿ ਅਡੋਲੁ ਨ ਕਬਹੂ ਡੋਲੈ ॥
आपि अडोलु न कबहू डोलै ॥
Aapi adolu na kabahoo dolai ||
(ਪਰ ਸਭ ਵਿਚ ਹੁੰਦਿਆਂ ਭੀ) ਉਹ ਆਪ ਅਡੋਲ ਹੈ ਕਦੇ ਡੋਲਦਾ ਨਹੀਂ ।
वह अटल है और कभी विचलित नहीं होता।
He Himself is unwavering - He never wavers.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਰਬ ਕਲਾ ਕਰਿ ਖੇਲੈ ਖੇਲ ॥
सरब कला करि खेलै खेल ॥
Sarab kalaa kari khelai khel ||
ਸਾਰੀਆਂ ਤਾਕਤਾਂ ਰਚ ਕੇ (ਜਗਤ ਦੀਆਂ) ਖੇਡਾਂ ਖੇਡ ਰਿਹਾ ਹੈ,
सर्व कला रचकर (सृष्टि का) खेल खेलता है।
With absolute power, He plays His play.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਮੋਲਿ ਨ ਪਾਈਐ ਗੁਣਹ ਅਮੋਲ ॥
मोलि न पाईऐ गुणह अमोल ॥
Moli na paaeeai gu(nn)ah amol ||
(ਪਰ ਉਹ) ਕਿਸੇ ਮੁੱਲ ਤੋਂ ਨਹੀਂ ਮਿਲਦਾ (ਕਿਉਂਕਿ) ਅਮੋਲਕ ਗੁਣਾਂ ਵਾਲਾ ਹੈ;
उसका मूल्यांकन नहीं किया जा सकता, (क्योंकि) उसके गुण अमूल्य हैं।
His value cannot be estimated; His virtues are invaluable.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਰਬ ਜੋਤਿ ਮਹਿ ਜਾ ਕੀ ਜੋਤਿ ॥
सरब जोति महि जा की जोति ॥
Sarab joti mahi jaa kee joti ||
ਜਿਸ ਪ੍ਰਭੂ ਦੀ ਜੋਤਿ ਸਾਰੀਆਂ ਜੋਤਾਂ ਵਿਚ (ਜਗ ਰਹੀ ਹੈ),
ईश्वर की ज्योति समस्त ज्योतियों में प्रज्वलित है।
In all light, is His Light.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਧਾਰਿ ਰਹਿਓ ਸੁਆਮੀ ਓਤਿ ਪੋਤਿ ॥
धारि रहिओ सुआमी ओति पोति ॥
Dhaari rahio suaamee oti poti ||
ਉਹ ਮਾਲਕ ਤਾਣੇ ਪੇਟੇ ਵਾਂਗ (ਸਭ ਨੂੰ) ਆਸਰਾ ਦੇ ਰਿਹਾ ਹੈ;
प्रभु ने संसार का ताना-बाना अपने वश में किया हुआ है।
The Lord and Master supports the weave of the fabric of the universe.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਗੁਰ ਪਰਸਾਦਿ ਭਰਮ ਕਾ ਨਾਸੁ ॥
गुर परसादि भरम का नासु ॥
Gur parasaadi bharam kaa naasu ||
(ਪਰ) ਜਿਨ੍ਹਾਂ ਮਨੁੱਖਾਂ ਦਾ ਭਰਮ ਗੁਰੂ ਦੀ ਕਿਰਪਾ ਨਾਲ ਮਿਟ ਜਾਂਦਾ ਹੈ,
हे नानक ! गुरु की कृपा से जिसके भ्रम का नाश हो जाता है,
By Guru's Grace, doubt is dispelled.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥
नानक तिन महि एहु बिसासु ॥३॥
Naanak tin mahi ehu bisaasu ||3||
ਹੇ ਨਾਨਕ! (ਅਕਾਲ ਪੁਰਖ ਦੀ ਇਸ ਸਰਬ-ਵਿਆਪਕ ਹਸਤੀ ਦਾ) ਇਹ ਯਕੀਨ ਉਹਨਾਂ ਦੇ ਅੰਦਰ ਬਣਦਾ ਹੈ ॥੩॥
उसके भीतर यह दृढ़ विश्वास बन जाता है॥ ३ ॥
O Nanak, this faith is firmly implanted within. ||3||
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥
संत जना का पेखनु सभु ब्रहम ॥
Santt janaa kaa pekhanu sabhu brham ||
ਸੰਤ ਜਨ ਹਰ ਥਾਂ ਅਕਾਲ ਪੁਰਖ ਨੂੰ ਹੀ ਵੇਖਦੇ ਹਨ,
संतजन हर जगह पर भगवान को ही देखते हैं।
In the eye of the Saint, everything is God.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸੰਤ ਜਨਾ ਕੈ ਹਿਰਦੈ ਸਭਿ ਧਰਮ ॥
संत जना कै हिरदै सभि धरम ॥
Santt janaa kai hiradai sabhi dharam ||
ਉਹਨਾਂ ਦੇ ਹਿਰਦੇ ਵਿਚ ਸਾਰੇ (ਖ਼ਿਆਲ) ਧਰਮ ਦੇ ਹੀ (ਉਠਦੇ ਹਨ) ।
संतजनों के मन में सब धर्म ही होता है।
In the heart of the Saint, everything is Dharma.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸੰਤ ਜਨਾ ਸੁਨਹਿ ਸੁਭ ਬਚਨ ॥
संत जना सुनहि सुभ बचन ॥
Santt janaa sunahi subh bachan ||
ਸੰਤ ਜਨ ਭਲੇ ਬਚਨ ਹੀ ਸੁਣਦੇ ਹਨ,
संतजन शुभ वचन सुनते हैं।
The Saint hears words of goodness.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਰਬ ਬਿਆਪੀ ਰਾਮ ਸੰਗਿ ਰਚਨ ॥
सरब बिआपी राम संगि रचन ॥
Sarab biaapee raam sanggi rachan ||
ਤੇ ਸਭ ਥਾਈਂ ਵਿਆਪਕ ਅਕਾਲ ਪੁਰਖ ਨਾਲ ਜੁੜੇ ਰਹਿੰਦੇ ਹਨ ।
वे सर्वव्यापक राम में लीन रहते हैं।
He is absorbed in the All-pervading Lord.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਜਿਨਿ ਜਾਤਾ ਤਿਸ ਕੀ ਇਹ ਰਹਤ ॥
जिनि जाता तिस की इह रहत ॥
Jini jaataa tis kee ih rahat ||
ਜਿਸ ਜਿਸ ਸੰਤ ਜਨ ਨੇ (ਪ੍ਰਭੂ ਨੂੰ) ਜਾਣ ਲਿਆ ਹੈ ਉਸ ਦੀ ਰਹਿਣੀ ਹੀ ਇਹ ਹੋ ਜਾਂਦੀ ਹੈ,
जिस जिस संत-धर्मात्मा ने (ईश्वर को) समझ लिया है, उसका जीवन-आचरण ही यह बन जाता है।
This is the way of life of one who knows God.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਤਿ ਬਚਨ ਸਾਧੂ ਸਭਿ ਕਹਤ ॥
सति बचन साधू सभि कहत ॥
Sati bachan saadhoo sabhi kahat ||
ਕਿ ਉਹ ਸਦਾ ਸੱਚੇ ਬਚਨ ਬੋਲਦਾ ਹੈ;
साधु सदैव सत्य वचन करता है।
True are all the words spoken by the Holy.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਜੋ ਜੋ ਹੋਇ ਸੋਈ ਸੁਖੁ ਮਾਨੈ ॥
जो जो होइ सोई सुखु मानै ॥
Jo jo hoi soee sukhu maanai ||
(ਤੇ) ਜੋ ਕੁਝ (ਪ੍ਰਭੂ ਵਲੋਂ) ਹੁੰਦਾ ਹੈ ਉਸੇ ਨੂੰ ਸੁਖ ਮੰਨਦਾ ਹੈ,
जो कुछ भी होता है, वह इसे सुख मानता है।
Whatever happens, he peacefully accepts.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥
करन करावनहारु प्रभु जानै ॥
Karan karaavanahaaru prbhu jaanai ||
ਸਭ ਕੰਮ ਕਰਨ ਵਾਲਾ ਤੇ (ਜੀਆਂ ਪਾਸੋਂ) ਕਰਾਉਣ ਵਾਲਾ ਪ੍ਰਭੂ ਨੂੰ ਹੀ ਜਾਣਦਾ ਹੈ ।
यह जानता है कि प्रभु समस्त कार्य करने वाला एवं कराने वाला है।
He knows God as the Doer, the Cause of causes.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਅੰਤਰਿ ਬਸੇ ਬਾਹਰਿ ਭੀ ਓਹੀ ॥
अंतरि बसे बाहरि भी ओही ॥
Anttari base baahari bhee ohee ||
(ਸਾਧੂ ਜਨਾਂ ਲਈ) ਅੰਦਰ ਬਾਹਰ (ਸਭ ਥਾਂ) ਉਹੀ ਪ੍ਰਭੂ ਵੱਸਦਾ ਹੈ ।
संतजनों हेतु ईश्वर भीतर-बाहर सर्वत्र बसता है।
He dwells inside, and outside as well.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥
नानक दरसनु देखि सभ मोही ॥४॥
Naanak darasanu dekhi sabh mohee ||4||
ਹੇ ਨਾਨਕ! (ਪ੍ਰਭੂ ਦਾ ਸਰਬ-ਵਿਆਪੀ) ਦਰਸਨ ਕਰ ਕੇ ਸਾਰੀ ਸ੍ਰਿਸ਼ਟੀ ਮਸਤ ਹੋ ਜਾਂਦੀ ਹੈ ॥੪॥
हे नानक ! उसके दर्शन करके हरेक व्यक्ति मुग्ध हो जाता है॥ ४ ॥
O Nanak, beholding the Blessed Vision of His Darshan, all are fascinated. ||4||
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਪਿ ਸਤਿ ਕੀਆ ਸਭੁ ਸਤਿ ॥
आपि सति कीआ सभु सति ॥
Aapi sati keeaa sabhu sati ||
ਪ੍ਰਭੂ ਆਪ ਹਸਤੀ ਵਾਲਾ ਹੈ, ਜੋ ਕੁਝ ਉਸ ਨੇ ਪੈਦਾ ਕੀਤਾ ਹੈ ਉਹ ਸਭ ਹੋਂਦ ਵਾਲਾ ਹੈ (ਭਾਵ, ਭਰਮ ਭੁਲੇਖਾ ਨਹੀਂ । )
ईश्वर सत्य है और उसकी सृष्टि-रचना भी सत्य है।
He Himself is True, and all that He has made is True.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਤਿਸੁ ਪ੍ਰਭ ਤੇ ਸਗਲੀ ਉਤਪਤਿ ॥
तिसु प्रभ ते सगली उतपति ॥
Tisu prbh te sagalee utapati ||
ਸਾਰੀ ਸ੍ਰਿਸ਼ਟੀ ਉਸ ਪ੍ਰਭੂ ਤੋਂ ਹੋਈ ਹੈ ।
उस परमेश्वर से समूचा जगत् उत्पन्न हुआ है।
The entire creation came from God.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਤਿਸੁ ਭਾਵੈ ਤਾ ਕਰੇ ਬਿਸਥਾਰੁ ॥
तिसु भावै ता करे बिसथारु ॥
Tisu bhaavai taa kare bisathaaru ||
ਜੇ ਉਸ ਦੀ ਰਜ਼ਾ ਹੋਵੇ ਤਾਂ ਜਗਤ ਦਾ ਪਸਾਰਾ ਕਰ ਦੇਂਦਾ ਹੈ,
जब उसे भला लगता है तो वह सृष्टि का प्रसार कर देता है।
As it pleases Him, He creates the expanse.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਤਿਸੁ ਭਾਵੈ ਤਾ ਏਕੰਕਾਰੁ ॥
तिसु भावै ता एकंकारु ॥
Tisu bhaavai taa ekankkaaru ||
ਜੇ ਭਾਵੇ ਸੁ, ਤਾਂ ਫਿਰ ਇਕ ਆਪ ਹੀ ਆਪ ਹੋ ਜਾਂਦਾ ਹੈ ।
यदि एक ईश्वर को उपयुक्त लगे तो वह स्वयं ही एक रूप हो जाता है।
As it pleases Him, He becomes the One and Only again.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਅਨਿਕ ਕਲਾ ਲਖੀ ਨਹ ਜਾਇ ॥
अनिक कला लखी नह जाइ ॥
Anik kalaa lakhee nah jaai ||
ਉਸ ਦੀਆਂ ਅਨੇਕਾਂ ਤਾਕਤਾਂ ਹਨ, ਕਿਸੇ ਦਾ ਬਿਆਨ ਨਹੀਂ ਹੋ ਸਕਦਾ;
उसकी अनेक कलाएँ (शक्तियां) हैं, जिनका वर्णन नहीं किया जा सकता।
His powers are so numerous, they cannot be known.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਜਿਸੁ ਭਾਵੈ ਤਿਸੁ ਲਏ ਮਿਲਾਇ ॥
जिसु भावै तिसु लए मिलाइ ॥
Jisu bhaavai tisu lae milaai ||
ਜਿਸ ਉਤੇ ਤੁੱਠਦਾ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।
जिस किसी को वह चाहता है, उसे अपने साथ मिला लेता है।
As it pleases Him, He merges us into Himself again.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਕਵਨ ਨਿਕਟਿ ਕਵਨ ਕਹੀਐ ਦੂਰਿ ॥
कवन निकटि कवन कहीऐ दूरि ॥
Kavan nikati kavan kaheeai doori ||
ਉਹ ਪ੍ਰਭੂ ਕਿਨ੍ਹਾਂ ਤੋਂ ਨੇੜੇ, ਤੇ ਕਿਨ੍ਹਾਂ ਤੋਂ ਦੂਰ ਕਿਹਾ ਜਾ ਸਕਦਾ ਹੈ?
वह पारब्रह्म किसी से दूर एवं किसी से निकट कहा जा सकता है ?
Who is near, and who is far away?
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਪੇ ਆਪਿ ਆਪ ਭਰਪੂਰਿ ॥
आपे आपि आप भरपूरि ॥
Aape aapi aap bharapoori ||
ਉਹ ਪ੍ਰਭੂ ਆਪ ਹੀ ਸਭ ਥਾਈਂ ਮੌਜੂਦ ਹੈ ।
लेकिन ईश्वर स्वयं ही सर्वव्यापक है।
He Himself is Himself pervading everywhere.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਅੰਤਰਗਤਿ ਜਿਸੁ ਆਪਿ ਜਨਾਏ ॥
अंतरगति जिसु आपि जनाए ॥
Anttaragati jisu aapi janaae ||
ਜਿਸ ਮਨੁੱਖ ਨੂੰ ਪ੍ਰਭੂ ਆਪ ਅੰਦਰਲੀ ਉੱਚੀ ਅਵਸਥਾ ਸੁਝਾਉਂਦਾ ਹੈ,
हे नानक ! वह उस मनुष्य को (अपनी सर्वव्यापकता की) सूझ देता है,
One whom God causes to know that He is within the heart
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਨਾਨਕ ਤਿਸੁ ਜਨ ਆਪਿ ਬੁਝਾਏ ॥੫॥
नानक तिसु जन आपि बुझाए ॥५॥
Naanak tisu jan aapi bujhaae ||5||
ਹੇ ਨਾਨਕ! ਉਸ ਮਨੁੱਖ ਨੂੰ (ਆਪਣੀ ਇਸ ਸਰਬ-ਵਿਆਪਕ ਦੀ) ਸਮਝ ਬਖ਼ਸ਼ਦਾ ਹੈ ॥੫॥
जिसे (ईश्वर) स्वयं भीतरी उच्च अवस्था सुझा देता है ॥५॥
- O Nanak, He causes that person to understand Him. ||5||
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਰਬ ਭੂਤ ਆਪਿ ਵਰਤਾਰਾ ॥
सरब भूत आपि वरतारा ॥
Sarab bhoot aapi varataaraa ||
ਸਾਰੇ ਜੀਵਾਂ ਵਿਚ ਪ੍ਰਭੂ ਆਪ ਹੀ ਵਰਤ ਰਿਹਾ ਹੈ,
सारी दुनिया के लोगों में परमात्मा स्वयं ही मौजूद है।
In all forms, He Himself is pervading.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਰਬ ਨੈਨ ਆਪਿ ਪੇਖਨਹਾਰਾ ॥
सरब नैन आपि पेखनहारा ॥
Sarab nain aapi pekhanahaaraa ||
(ਉਹਨਾਂ ਜੀਵਾਂ ਦੀਆਂ) ਸਾਰੀਆਂ ਅੱਖਾਂ ਵਿਚੋਂ ਦੀ ਪ੍ਰਭੂ ਆਪ ਹੀ ਵੇਖ ਰਿਹਾ ਹੈ ।
सर्व नयनों द्वारा वह स्वयं ही देख रहा है।
Through all eyes, He Himself is watching.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਗਲ ਸਮਗ੍ਰੀ ਜਾ ਕਾ ਤਨਾ ॥
सगल समग्री जा का तना ॥
Sagal samagree jaa kaa tanaa ||
(ਜਗਤ ਦੇ) ਸਾਰੇ ਪਦਾਰਥ ਜਿਸ ਪ੍ਰਭੂ ਦਾ ਸਰੀਰ ਹਨ,
यह सारी सृष्टि-रचना उसका शरीर है।
All the creation is His Body.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਪਨ ਜਸੁ ਆਪ ਹੀ ਸੁਨਾ ॥
आपन जसु आप ही सुना ॥
Aapan jasu aap hee sunaa ||
(ਸਭ ਵਿਚ ਵਿਆਪਕ ਹੋ ਕੇ) ਉਹ ਆਪਣੀ ਸੋਭਾ ਆਪ ਹੀ ਸੁਣ ਰਿਹਾ ਹੈ ।
वह अपनी महिमा स्वयं ही सुनता है।
He Himself listens to His Own Praise.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਵਨ ਜਾਨੁ ਇਕੁ ਖੇਲੁ ਬਨਾਇਆ ॥
आवन जानु इकु खेलु बनाइआ ॥
Aavan jaanu iku khelu banaaiaa ||
(ਜੀਵਾਂ ਦਾ) ਜੰਮਣਾ ਮਰਨਾ ਪ੍ਰਭੂ ਨੇ ਇਕ ਖੇਡ ਬਣਾਈ ਹੈ,
लोगों का आवागमन (जन्म-मरण) ईश्वर ने एक खेल रचा है।
The One has created the drama of coming and going.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਗਿਆਕਾਰੀ ਕੀਨੀ ਮਾਇਆ ॥
आगिआकारी कीनी माइआ ॥
Aagiaakaaree keenee maaiaa ||
ਤੇ ਆਪਣੇ ਹੁਕਮ ਵਿਚ ਤੁਰਨ ਵਾਲੀ ਮਾਇਆ ਬਣਾ ਦਿੱਤੀ ਹੈ ।
माया को उसने अपना आज्ञाकारी बनाया हुआ है।
He made Maya subservient to His Will.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਸਭ ਕੈ ਮਧਿ ਅਲਿਪਤੋ ਰਹੈ ॥
सभ कै मधि अलिपतो रहै ॥
Sabh kai madhi alipato rahai ||
ਉਹ ਸਭਨਾਂ ਵਿਚ ਵਿਆਪਕ ਹੈ ਪਰ ਫਿਰ ਵੀ ਸਭਨਾਂ ਤੋਂ ਨਿਰਲੇਪ ਰਹਿੰਦਾ ਹੈ ।
सबके भीतर होता हुआ भी प्रभु निर्लिप्त रहता है।
In the midst of all, He remains unattached.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਜੋ ਕਿਛੁ ਕਹਣਾ ਸੁ ਆਪੇ ਕਹੈ ॥
जो किछु कहणा सु आपे कहै ॥
Jo kichhu kaha(nn)aa su aape kahai ||
ਉਸ ਨੇ ਜੋ ਕਹਿਣਾ ਹੁੰਦਾ ਹੈ, ਆਪ ਹੀ ਕਹਿ ਦਿੰਦਾ ਹੈ ।
जो कुछ कहना होता है, वह स्वयं ही कहता है।
Whatever is said, He Himself says.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਗਿਆ ਆਵੈ ਆਗਿਆ ਜਾਇ ॥
आगिआ आवै आगिआ जाइ ॥
Aagiaa aavai aagiaa jaai ||
(ਜੀਵ) ਅਕਾਲ ਪੁਰਖ ਦੇ ਹੁਕਮ ਵਿਚ ਜੰਮਦਾ ਹੈ ਤੇ ਹੁਕਮ ਵਿਚ ਮਰਦਾ ਹੈ,
उसकी आज्ञानुसार प्राणी (दुनिया में) जन्म लेता है और आज्ञानुसार प्राण त्याग देता है।
By His Will we come, and by His Will we go.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥
नानक जा भावै ता लए समाइ ॥६॥
Naanak jaa bhaavai taa lae samaai ||6||
ਹੇ ਨਾਨਕ! ਜਦੋਂ ਉਸ ਦੀ ਰਜ਼ਾ ਹੁੰਦੀ ਹੈ ਤਾਂ ਉਹਨਾਂ ਨੂੰ ਆਪਣੇ ਵਿਚ ਲੀਨ ਕਰ ਲੈਂਦਾ ਹੈ ॥੬॥
हे नानक ! जब उसे लुभाता है तो वह प्राणी को अपने साथ मिला लेता है॥ ६॥
O Nanak, when it pleases Him, then He absorbs us into Himself. ||6||
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਇਸ ਤੇ ਹੋਇ ਸੁ ਨਾਹੀ ਬੁਰਾ ॥
इस ते होइ सु नाही बुरा ॥
Is te hoi su naahee buraa ||
ਜੋ ਕੁਝ ਪ੍ਰਭੂ ਵਲੋਂ ਹੁੰਦਾ ਹੈ (ਜੀਆਂ ਲਈ) ਮਾੜਾ ਨਹੀਂ ਹੁੰਦਾ;
भगवान द्वारा जो कुछ भी होता है, दुनिया के लिए बुरा नहीं होता।
If it comes from Him, it cannot be bad.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਓਰੈ ਕਹਹੁ ਕਿਨੈ ਕਛੁ ਕਰਾ ॥
ओरै कहहु किनै कछु करा ॥
Orai kahahu kinai kachhu karaa ||
ਤੇ ਪ੍ਰਭੂ ਤੋਂ ਬਿਨਾ ਦੱਸੋ ਕਿਸੇ ਨੇ ਕੁਝ ਕਰ ਦਿਖਾਇਆ ਹੈ?
कहो, उस भगवान के अलावा कभी किसी ने कुछ किया है ?
Other than Him, who can do anything?
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਪਿ ਭਲਾ ਕਰਤੂਤਿ ਅਤਿ ਨੀਕੀ ॥
आपि भला करतूति अति नीकी ॥
Aapi bhalaa karatooti ati neekee ||
ਪ੍ਰਭੂ ਆਪ ਚੰਗਾ ਹੈ, ਉਸ ਦਾ ਕੰਮ ਭੀ ਚੰਗਾ ਹੈ,
ईश्वर स्वयं भला है और सबसे भले उसके कर्म हैं।
He Himself is good; His actions are the very best.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਪੇ ਜਾਨੈ ਅਪਨੇ ਜੀ ਕੀ ॥
आपे जानै अपने जी की ॥
Aape jaanai apane jee kee ||
ਆਪਣੇ ਦਿਲ ਦੀ ਗੱਲ ਉਹ ਆਪ ਹੀ ਜਾਣਦਾ ਹੈ ।
अपने हृदय की बात वह स्वयं ही जानता है।
He Himself knows His Own Being.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਪਿ ਸਾਚੁ ਧਾਰੀ ਸਭ ਸਾਚੁ ॥
आपि साचु धारी सभ साचु ॥
Aapi saachu dhaaree sabh saachu ||
ਆਪ ਹਸਤੀ ਵਾਲਾ ਹੈ, ਸਾਰੀ ਰਚਨਾ ਜੋ ਉਸ ਦੇ ਆਸਰੇ ਹੈ,
वह स्वयं सत्य है और उसकी सृष्टि-रचना भी सत्य है।
He Himself is True, and all that He has established is True.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਓਤਿ ਪੋਤਿ ਆਪਨ ਸੰਗਿ ਰਾਚੁ ॥
ओति पोति आपन संगि राचु ॥
Oti poti aapan sanggi raachu ||
ਉਹ ਭੀ ਹੋਂਦ ਵਾਲੀ ਹੈ (ਭਰਮ ਨਹੀਂ), ਤਾਣੇ ਪੇਟੇ ਵਾਂਗ ਉਸ ਨੇ ਆਪਣੇ ਨਾਲ ਮਿਲਾਈ ਹੋਈ ਹੈ ।
ताने-वाने की भाँति उसने स्वयं सृष्टि को अपने साथ मिलाया हुआ है।
Through and through, He is blended with His creation.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਤਾ ਕੀ ਗਤਿ ਮਿਤਿ ਕਹੀ ਨ ਜਾਇ ॥
ता की गति मिति कही न जाइ ॥
Taa kee gati miti kahee na jaai ||
ਉਹ ਪ੍ਰਭੂ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਬਿਆਨ ਨਹੀਂ ਹੋ ਸਕਦੀ,
उसकी गति एवं विस्तार व्यक्त नहीं किए जा सकते।
His state and extent cannot be described.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਦੂਸਰ ਹੋਇ ਤ ਸੋਝੀ ਪਾਇ ॥
दूसर होइ त सोझी पाइ ॥
Doosar hoi ta sojhee paai ||
ਕੋਈ ਦੂਜਾ (ਵੱਖਰਾ) ਹੋਵੇ ਤਾਂ ਸਮਝ ਸਕੇ ।
यदि कोई दूसरा उस समान होता तो बह उसको समझ सकता।
If there were another like Him, then only he could understand Him.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਤਿਸ ਕਾ ਕੀਆ ਸਭੁ ਪਰਵਾਨੁ ॥
तिस का कीआ सभु परवानु ॥
Tis kaa keeaa sabhu paravaanu ||
ਪ੍ਰਭੂ ਦਾ ਕੀਤਾ ਹੋਇਆ ਸਭ ਕੁਝ (ਜੀਵਾਂ ਨੂੰ) ਸਿਰ ਮੱਥੇ ਮੰਨਣਾ ਪੈਂਦਾ ਹੈ,
ईश्वर का किया हुआ लोगों को स्वीकार करना पड़ता है
His actions are all approved and accepted.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥
गुर प्रसादि नानक इहु जानु ॥७॥
Gur prsaadi naanak ihu jaanu ||7||
(ਪਰ) ਹੇ ਨਾਨਕ! ਇਹ ਪਛਾਣ ਗੁਰੂ ਦੀ ਕਿਰਪਾ ਨਾਲ ਆਉਂਦੀ ਹੈ ॥੭॥
हे नानक ! गुरु की कृपा से यह तथ्य समझो ॥ ७ ॥
By Guru's Grace, O Nanak, this is known. ||7||
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥
जो जानै तिसु सदा सुखु होइ ॥
Jo jaanai tisu sadaa sukhu hoi ||
ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ,
जो व्यक्ति ईश्वर को समझता है, उसे सदैव सुख मिलता है।
One who knows Him, obtains everlasting peace.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਆਪਿ ਮਿਲਾਇ ਲਏ ਪ੍ਰਭੁ ਸੋਇ ॥
आपि मिलाइ लए प्रभु सोइ ॥
Aapi milaai lae prbhu soi ||
ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ ।
वह ईश्वर उसे अपने साथ मिला लेता है।
God blends that one into Himself.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥
ओहु धनवंतु कुलवंतु पतिवंतु ॥
Ohu dhanavanttu kulavanttu pativanttu ||
ਉਹ ਮਨੁੱਖ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ,
वह धनवान, कुलवान एवं मान-प्रतिष्ठा वाला बन जाता है।
He is wealth and prosperous, and of noble birth.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥
जीवन मुकति जिसु रिदै भगवंतु ॥
Jeevan mukati jisu ridai bhagavanttu ||
ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ ।
जिस जीव के हृदय में भगवान बसता है, वह जीवित ही मुक्ति पा लेता है।
He is Jivan Mukta - liberated while yet alive; the Lord God abides in his heart.
Guru Arjan Dev ji / Raag Gauri / Sukhmani (M: 5) / Guru Granth Sahib ji - Ang 294
ਧੰਨੁ ਧੰਨੁ ਧੰਨੁ ਜਨੁ ਆਇਆ ॥
धंनु धंनु धंनु जनु आइआ ॥
Dhannu dhannu dhannu janu aaiaa ||
ਉਸ ਮਨੁੱਖ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ,
उस महापुरुष का दुनिया में जन्म लेना धन्य-धन्य है,
Blessed, blessed, blessed is the coming of that humble being;
Guru Arjan Dev ji / Raag Gauri / Sukhmani (M: 5) / Guru Granth Sahib ji - Ang 294