ANG 348, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥

सो पातिसाहु साहा पति साहिबु नानक रहणु रजाई ॥१॥१॥

So paatisaahu saahaa pati saahibu naanak raha(nn)u rajaaee ||1||1||

ਅਕਾਲ ਪੁਰਖ ਪਾਤਸ਼ਾਹ ਹੈ, ਸ਼ਾਹਾਂ ਦਾ ਸ਼ਾਹ ਹੈ, ਮਾਲਕ ਹੈ । ਹੇ ਨਾਨਕ! (ਸਾਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫੱਬਦਾ ਹੈ) ॥੧॥੧॥

गुरु नानक जी का फुरमान है कि हे मानव ! वह परमात्मा शाहों का शाह अर्थात् सारे विश्व का शहंशाह है, इसलिए उसकी रजा में रहना ही उचित है॥१॥१॥

He is the King, the King of Kings, the Emperor of Kings! Nanak lives in surrender to His Will. ||1||1||

Guru Nanak Dev ji / Raag Asa / So Dar / Guru Granth Sahib ji - Ang 348


ਆਸਾ ਮਹਲਾ ੪ ॥

आसा महला ४ ॥

Aasaa mahalaa 4 ||

आसा महला ४ ॥

Aasaa, Fourth Mehl:

Guru Ramdas ji / Raag Asa / / Guru Granth Sahib ji - Ang 348

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

सो पुरखु निरंजनु हरि पुरखु निरंजनु हरि अगमा अगम अपारा ॥

So purakhu niranjjanu hari purakhu niranjjanu hari agamaa agam apaaraa ||

ਉਹ ਪਰਮਾਤਮਾ ਸਭ ਜੀਵਾਂ ਵਿਚ ਵਿਆਪਕ ਹੈ, (ਫਿਰ ਭੀ) ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ, ਅਪਹੁੰਚ ਹੈ ਤੇ ਬੇਅੰਤ ਹੈ ।

वह अकालपुरुष सृष्टि के समस्त जीवों में व्यापक है, फिर भी मायातीत है, अगम्य है तथा अनन्त है।

That Lord is Immaculate; the Lord God is Immaculate. The Lord is Unapproachable, Unfathomable and Incomparable.

Guru Ramdas ji / Raag Asa / / Guru Granth Sahib ji - Ang 348

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥

सभि धिआवहि सभि धिआवहि तुधु जी हरि सचे सिरजणहारा ॥

Sabhi dhiaavahi sabhi dhiaavahi tudhu jee hari sache siraja(nn)ahaaraa ||

ਹੇ ਸਦਾ ਕਾਇਮ ਰਹਿਣ ਵਾਲੇ ਤੇ ਸਭ ਜੀਵਾਂ ਨੂੰ ਪੈਦਾ ਕਰਨ ਵਾਲੇ ਹਰੀ! ਸਾਰੇ ਜੀਆ-ਜੰਤ ਤੈਨੂੰ ਸਿਮਰਦੇ ਹਨ ।

हे सत्यस्वरूप सृजनहार परमात्मा ! तुम्हारा ध्यान अतीत में भी सब करते थे, अब भी करते हैं और भविष्य में भी करते रहेंगे।

All meditate, all meditate on You, O Dear Lord, O True Creator.

Guru Ramdas ji / Raag Asa / / Guru Granth Sahib ji - Ang 348

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥

सभि जीअ तुमारे जी तूं जीआ का दातारा ॥

Sabhi jeea tumaare jee toonn jeeaa kaa daataaraa ||

ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੂੰ ਸਭ ਜੀਵਾਂ ਨੂੰ ਰਿਜ਼ਕ ਦੇਣ ਵਾਲਾ ਹੈਂ ।

सृष्टि के समस्त जीव तुम्हारी ही रचना हैं और तुम ही सब जीवों के प्रतिभोग व मुक्ति दाता हो।

All beings are Yours; You are the Giver of all beings.

Guru Ramdas ji / Raag Asa / / Guru Granth Sahib ji - Ang 348

ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥

हरि धिआवहु संतहु जी सभि दूख विसारणहारा ॥

Hari dhiaavahu santtahu jee sabhi dookh visaara(nn)ahaaraa ||

ਹੇ ਸੰਤ ਜਨੋ! ਉਸ ਪ੍ਰਭੂ ਨੂੰ ਸਿਮਰੋ, ਉਹ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।

हे भक्त जनो ! उस निरंकार का सिमरन करो जो समस्त दुखों का नाश करके सुख प्रदान करता है।

So meditate on the Lord, O Saints; He is the One who takes away all pain.

Guru Ramdas ji / Raag Asa / / Guru Granth Sahib ji - Ang 348

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

हरि आपे ठाकुरु हरि आपे सेवकु जी किआ नानक जंत विचारा ॥१॥

Hari aape thaakuru hari aape sevaku jee kiaa naanak jantt vichaaraa ||1||

ਉਹ ਪ੍ਰਭੂ (ਜੀਵਾਂ ਵਿਚ ਵਿਆਪਕ ਹੋਣ ਕਰਕੇ) ਆਪ ਹੀ ਮਾਲਕ ਹੈ ਤੇ ਆਪ ਹੀ ਸੇਵਕ ਹੈ । ਹੇ ਨਾਨਕ! ਜੀਵ ਵਿਚਾਰੇ ਕੀਹ ਹਨ? (ਭਾਵ, ਜੀਵਾਂ ਦੀ ਉਸ ਪ੍ਰਭੂ ਤੋਂ ਵੱਖਰੀ ਕੋਈ ਹਸਤੀ ਨਹੀਂ) ॥੧॥

निरंकार स्वयं स्वामी व स्वयं ही सेवक है, सो हे नानक ! मुझ दीन जीव की क्या योग्यता है कि मैं उस अकथनीय प्रभु का वर्णन कर सकूं ॥१॥

The Lord Himself is the Master, and He Himself is His own servant. O Nanak, how insignificant are mortal beings! ||1||

Guru Ramdas ji / Raag Asa / / Guru Granth Sahib ji - Ang 348


ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥

तूं घट घट अंतरि सरब निरंतरि जी हरि एको पुरखु समाणा ॥

Toonn ghat ghat anttari sarab niranttari jee hari eko purakhu samaa(nn)aa ||

ਹੇ ਹਰੀ! ਤੂੰ ਹਰੇਕ ਸਰੀਰ ਵਿਚ ਵਿਆਪਕ ਹੈਂ, ਤੂੰ ਸਭ ਜੀਵਾਂ ਵਿਚ ਇਕ-ਰਸ ਮੌਜੂਦ ਹੈਂ, ਤੂੰ ਇਕ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ ।

सर्वव्यापक निरंकार समस्त प्राणियों के हृदय में अभेद समा रहा है।

You are totally pervading within each and every heart; O Lord, You are the One Primal Being, All-permeating.

Guru Ramdas ji / Raag Asa / / Guru Granth Sahib ji - Ang 348

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥

इकि दाते इकि भेखारी जी सभि तेरे चोज विडाणा ॥

Iki daate iki bhekhaaree jee sabhi tere choj vidaa(nn)aa ||

(ਫਿਰ ਭੀ) ਕਈ ਜੀਵ ਦਾਨੀ ਹਨ, ਕਈ ਜੀਵ ਮੰਗਤੇ ਹਨ-ਇਹ ਤੇਰੇ ਹੀ ਅਸਚਰਜ ਤਮਾਸ਼ੇ ਹਨ ।

संसार में कोई दाता बना हुआ है, किसी ने भिक्षु का रूप लिया हुआ है, हे परमात्मा ! यह सब तुम्हारा ही आश्चर्यजनक कौतुक है।

Some are givers, and some are beggars; all of this is Your wondrous play!

Guru Ramdas ji / Raag Asa / / Guru Granth Sahib ji - Ang 348

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥

तूं आपे दाता आपे भुगता जी हउ तुधु बिनु अवरु न जाणा ॥

Toonn aape daataa aape bhugataa jee hau tudhu binu avaru na jaa(nn)aa ||

(ਕਿਉਂਕਿ ਅਸਲ ਵਿਚ) ਤੂੰ ਆਪ ਹੀ ਦਾਤਾਂ ਦੇਣ ਵਾਲਾ ਹੈਂ, ਤੇ ਆਪ ਹੀ (ਉਹਨਾਂ ਦਾਤਾਂ ਨੂੰ) ਵਰਤਣ ਵਾਲਾ ਹੈਂ । (ਸਾਰੀ ਸ੍ਰਿਸ਼ਟੀ ਵਿਚ) ਮੈਂ ਤੈਥੋਂ ਬਿਨਾ ਕਿਸੇ ਹੋਰ ਨੂੰ ਨਹੀਂ ਪਛਾਣਦਾ (ਭਾਵ, ਤੈਥੋਂ ਬਿਨਾ ਕੋਈ ਹੋਰ ਦੂਜਾ ਨਹੀਂ ਦਿੱਸਦਾ) ।

तुम स्वयं ही देने वाले हो और स्वयं ही भोक्ता हो, तुम्हारे बिना मैं किसी अन्य को नहीं जानता।

You Yourself are the Giver, and You Yourself are the Enjoyer. I know of no other than You.

Guru Ramdas ji / Raag Asa / / Guru Granth Sahib ji - Ang 348

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥

तूं पारब्रहमु बेअंतु बेअंतु जी तेरे किआ गुण आखि वखाणा ॥

Toonn paarabrhamu beanttu beanttu jee tere kiaa gu(nn) aakhi vakhaa(nn)aa ||

ਮੈਂ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸਾਂ? ਤੂੰ ਬੇਅੰਤ ਪਾਰਬ੍ਰਹਮ ਹੈਂ, ਤੂੰ ਬੇਅੰਤ ਪਾਰਬ੍ਰਹਮ ਹੈਂ ।

तुम पारब्रह्म हो, तुम तीनों लोकों में अंतरहित हो, मैं तुम्हारे गुणों को मुख से कथन कैसे करूँ।

You are the Supreme Lord God, Infinite and Eternal; what Glorious Praises of Yours should I speak and chant?

Guru Ramdas ji / Raag Asa / / Guru Granth Sahib ji - Ang 348

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥

जो सेवहि जो सेवहि तुधु जी जनु नानकु तिन्ह कुरबाणा ॥२॥

Jo sevahi jo sevahi tudhu jee janu naanaku tinh kurabaa(nn)aa ||2||

ਹੇ ਪ੍ਰਭੂ! ਜੋ ਤੈਨੂੰ ਯਾਦ ਕਰਦੇ ਹਨ ਜੋ ਤੈਨੂੰ ਸਿਮਰਦੇ ਹਨ, ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ॥੨॥

सतगुरु जी कथन करते हैं कि जो जीव आप का अंतर्मन से सिमरन करते हैं, सेवा-भाव से समर्पित होते हैं उन पर मैं न्यौछावर होता हूँ॥ २॥

Unto those who serve, unto those who serve You, slave Nanak is a sacrifice. ||2||

Guru Ramdas ji / Raag Asa / / Guru Granth Sahib ji - Ang 348


ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥

हरि धिआवहि हरि धिआवहि तुधु जी से जन जुग महि सुख वासी ॥

Hari dhiaavahi hari dhiaavahi tudhu jee se jan jug mahi sukh vaasee ||

ਹੇ ਹਰੀ! ਜੋ ਮਨੁੱਖ ਤੈਨੂੰ ਸਿਮਰਦੇ ਹਨ ਜੋ ਤੈਨੂੰ ਧਿਆਉਂਦੇ ਹਨ, ਉਹ ਆਪਣੀ ਜ਼ਿੰਦਗੀ ਵਿਚ ਸੁਖੀ ਵੱਸਦੇ ਹਨ ।

हे निरंकार ! जो आपका मन व वाणी द्वारा ध्यान करते हैं, वो मानव-जीव युगों-युगों तक सुखों का भोग करते हैं।

Those who meditate on the Lord, those who meditate on You, O Dear Lord, those humble beings dwell in peace in this world.

Guru Ramdas ji / Raag Asa / / Guru Granth Sahib ji - Ang 348

ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥

से मुकतु से मुकतु भए जिन्ह हरि धिआइआ जीउ तिन टूटी जम की फासी ॥

Se mukatu se mukatu bhae jinh hari dhiaaiaa jeeu tin tootee jam kee phaasee ||

ਜਿਨ੍ਹਾਂ ਮਨੁੱਖਾਂ ਨੇ ਹਰੀ-ਨਾਮ ਸਿਮਰਿਆ ਹੈ, ਉਹ ਸਦਾ ਲਈ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ, ਉਹਨਾਂ ਦੀ ਜਮਾਂ ਵਾਲੀ ਫਾਹੀ ਟੁੱਟ ਗਈ ਹੈ ।

जिन्होंने आपका सिमरन किया है वे इस संसार से मुक्ति प्राप्त करते हैं और उनका यम-पाश टूट जाता है।

They are liberated, they are liberated, who meditate on the Lord; the noose of Death is cut away from them.

Guru Ramdas ji / Raag Asa / / Guru Granth Sahib ji - Ang 348

ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥

जिन निरभउ जिन्ह हरि निरभउ धिआइआ जीउ तिन का भउ सभु गवासी ॥

Jin nirabhau jinh hari nirabhau dhiaaiaa jeeu tin kaa bhau sabhu gavaasee ||

ਜਿਨ੍ਹਾਂ ਨੇ ਨਿਰਭਉ ਪ੍ਰਭੂ ਨੂੰ ਧਿਆਇਆ ਹੈ, ਪ੍ਰਭੂ ਉਹਨਾਂ ਦਾ ਸਾਰਾ ਡਰ ਦੂਰ ਕਰ ਦੇਂਦਾ ਹੈ ।

जिन्होंने भय से मुक्त होकर उस अभय स्वरूप अकाल पुरुष का ध्यान किया है उनके जीवन का समस्त (जन्म-मरण व यमादि का) भय वह समाप्त कर देता है।

Those who meditate on the Fearless One, on the Fearless Lord, all their fears are dispelled.

Guru Ramdas ji / Raag Asa / / Guru Granth Sahib ji - Ang 348

ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥

जिन्ह सेविआ जिन्ह सेविआ मेरा हरि जीउ ते हरि हरि रूपि समासी ॥

Jinh seviaa jinh seviaa meraa hari jeeu te hari hari roopi samaasee ||

ਜਿਨ੍ਹਾਂ ਨੇ ਪਿਆਰੇ ਪ੍ਰਭੂ ਨੂੰ ਸਿਮਰਿਆ ਹੈ, ਉਹ ਪ੍ਰਭੂ ਦੇ ਸਰੂਪ ਵਿਚ ਹੀ ਲੀਨ ਹੋ ਗਏ ਹਨ ।

जिन्होंने निरंकार का चिन्तन किया, सेवा-भाव से उस में लीन हुए, वे तुम्हारे दुखहर्ता रूप में ही विलीन हो गए।

Those who have served, those who have served my Dear Lord, are absorbed into the Being of the Lord, Har, Har.

Guru Ramdas ji / Raag Asa / / Guru Granth Sahib ji - Ang 348

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

से धंनु से धंनु जिन हरि धिआइआ जीउ जनु नानकु तिन बलि जासी ॥३॥

Se dhannu se dhannu jin hari dhiaaiaa jeeu janu naanaku tin bali jaasee ||3||

ਭਾਗਾਂ ਵਾਲੇ ਹਨ ਉਹ ਮਨੁੱਖ; ਧੰਨ ਹਨ ਉਹ ਮਨੁੱਖ, ਜਿਨ੍ਹਾਂ ਨੇ ਪ੍ਰਭੂ ਨੂੰ ਧਿਆਇਆ ਹੈ, ਦਾਸ ਨਾਨਕ ਉਹਨਾਂ ਤੋਂ ਕੁਰਬਾਨ ਜਾਂਦਾ ਹੈ ॥੩॥

हे नानक ! जिन्होंने नारायण स्वरूप निरंकार का सिमरन किया, वे धन्य ही धन्य हैं, मैं उन पर कुर्बान होता हूँ॥ ३॥

Blessed are they, blessed are they, who have meditated on the Dear Lord; slave Nanak is a sacrifice to them. ||3||

Guru Ramdas ji / Raag Asa / / Guru Granth Sahib ji - Ang 348


ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥

तेरी भगति तेरी भगति भंडार जी भरे बेअंत बेअंता ॥

Teree bhagati teree bhagati bhanddaar jee bhare beantt beanttaa ||

ਹੇ ਪ੍ਰਭੂ! ਤੇਰੀ ਭਗਤੀ ਦੇ ਬੇਅੰਤ ਖ਼ਜ਼ਾਨੇ ਭਰੇ ਪਏ ਹਨ ।

हे अनंत स्वरूप ! तेरी भक्ति के खजाने भक्तों के हृदय में अनंतानंत भरे हुए हैं।

Devotion to You, devotion to You, is a treasure, overflowing, infinite and endless.

Guru Ramdas ji / Raag Asa / / Guru Granth Sahib ji - Ang 348

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥

तेरे भगत तेरे भगत सलाहनि तुधु जी हरि अनिक अनेक अनंता ॥

Tere bhagat tere bhagat salaahani tudhu jee hari anik anek ananttaa ||

ਹੇ ਹਰੀ! ਅਨੇਕਾਂ ਤੇ ਬੇਅੰਤ ਤੇਰੇ ਭਗਤ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ ।

तेरे भक्त तीनों काल तेरी प्रशंसा के गीत गाते हैं कि हे परमेश्वर ! तू अनेकानेक व अनंत स्वरूप हैं।

Your devotees, Your devotees praise You, O Dear Lord, in many and various ways.

Guru Ramdas ji / Raag Asa / / Guru Granth Sahib ji - Ang 348

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥

तेरी अनिक तेरी अनिक करहि हरि पूजा जी तपु तापहि जपहि बेअंता ॥

Teree anik teree anik karahi hari poojaa jee tapu taapahi japahi beanttaa ||

ਹੇ ਪ੍ਰਭੂ! ਅਨੇਕਾਂ ਜੀਵ ਤੇਰੀ ਪੂਜਾ ਕਰਦੇ ਹਨ, ਬੇਅੰਤ ਜੀਵ (ਤੈਨੂੰ ਮਿਲਣ ਲਈ) ਤਾਪ ਸਾਧਦੇ ਹਨ ।

संसार में तेरी नाना प्रकार से आराधना और जप-तपादि द्वारा साधना की जाती है।

For You, so many, for You, so very many, O Dear Lord, perform worship and adoration; they practice penance and endlessly chant in meditation.

Guru Ramdas ji / Raag Asa / / Guru Granth Sahib ji - Ang 348

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥

तेरे अनेक तेरे अनेक पड़हि बहु सिम्रिति सासत जी करि किरिआ खटु करम करंता ॥

Tere anek tere anek pa(rr)ahi bahu simmmriti saasat jee kari kiriaa khatu karam karanttaa ||

ਤੇਰੇ ਅਨੇਕਾਂ (ਸੇਵਕ) ਕਈ ਸਿਮ੍ਰਿਤੀਆਂ ਤੇ ਸ਼ਾਸਤ੍ਰ ਪੜ੍ਹਦੇ ਹਨ, (ਤੇ ਉਹਨਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਤੇ ਹੋਰ ਕਰਮ ਕਰਦੇ ਹਨ ।

अनेकानेक ऋषि-मुनि व विद्वान कई तरह के शास्त्र, स्मृतियों का अध्ययन करके तथा षट्-कर्म, यज्ञादि धर्म कार्यों द्वारा तुम्हारा स्तुति-गान करते हैं।

For You, many - for You, so very many read the various Simritees and Shaastras; they perform religious rituals and the six ceremonies.

Guru Ramdas ji / Raag Asa / / Guru Granth Sahib ji - Ang 348

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

से भगत से भगत भले जन नानक जी जो भावहि मेरे हरि भगवंता ॥४॥

Se bhagat se bhagat bhale jan naanak jee jo bhaavahi mere hari bhagavanttaa ||4||

ਹੇ ਦਾਸ ਨਾਨਕ! ਉਹ ਭਗਤ ਭਲੇ ਹਨ (ਭਾਵ ਉਹਨਾਂ ਦੀ ਘਾਲ ਥਾਂਇ ਪਈ ਜਾਣੋ) ਜੋ ਪਿਆਰੇ ਹਰਿ-ਭਗਵੰਤ ਨੂੰ ਪਿਆਰੇ ਲੱਗਦੇ ਹਨ ॥੪॥

हे नानक ! वे समस्त श्रद्धालु भक्त संसार में भले हैं जो निरंकार को अच्छे लगते हैं॥ ४॥

Those devotees, those devotees are good, O servant Nanak, who are pleasing to my Lord God. ||4||

Guru Ramdas ji / Raag Asa / / Guru Granth Sahib ji - Ang 348


ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥

तूं आदि पुरखु अपर्मपरु करता जी तुधु जेवडु अवरु न कोई ॥

Toonn aadi purakhu aparampparu karataa jee tudhu jevadu avaru na koee ||

ਹੇ ਪ੍ਰਭੂ! ਤੂੰ ਸਭ ਦਾ ਮੂਲ ਹੈਂ, ਸਭ ਵਿਚ ਵਿਆਪਕ ਹੈਂ, ਬੇਅੰਤ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।

हे अकालपुरुष ! तुम अपरिमेय पारब्रह्म अनन्त स्वरूप हो, तुम्हारे समान अन्य कोई भी नहीं है।

You are the Primal Being, the Unrivalled Creator Lord; there is no other as Great as You.

Guru Ramdas ji / Raag Asa / / Guru Granth Sahib ji - Ang 348

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥

तूं जुगु जुगु एको सदा सदा तूं एको जी तूं निहचलु करता सोई ॥

Toonn jugu jugu eko sadaa sadaa toonn eko jee toonn nihachalu karataa soee ||

ਤੂੰ ਹਰੇਕ ਜੁਗ ਵਿਚ ਆਪ ਹੀ ਹੈਂ, ਤੂੰ ਸਦਾ ਹੀ ਇਕ ਆਪ ਹੀ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਸਭ ਦਾ ਪੈਦਾ ਕਰਨ ਵਾਲਾ ਹੈਂ ਤੇ ਸਭ ਦੀ ਸਾਰ ਲੈਣ ਵਾਲਾ ਹੈਂ ।

युगों-युगों से तुम एक हो, सदा सर्वदा तुम अद्वितीय स्वरूप हो और तुम ही निश्चल रचयिता हो।

You are the One, age after age; forever and ever, You are One and the same. You are the Eternal, Unchanging Creator.

Guru Ramdas ji / Raag Asa / / Guru Granth Sahib ji - Ang 348

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥

तुधु आपे भावै सोई वरतै जी तूं आपे करहि सु होई ॥

Tudhu aape bhaavai soee varatai jee toonn aape karahi su hoee ||

ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਤੈਨੂੰ ਆਪ ਨੂੰ ਪਸੰਦ ਹੈ, ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ ।

जो तुम्हें भला लगता है वही घटित होता है, जो तुम स्वेच्छा से करते हो वही कार्य होता है।

Whatever pleases You comes to pass. Whatever You Yourself do, happens.

Guru Ramdas ji / Raag Asa / / Guru Granth Sahib ji - Ang 348

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥

तुधु आपे स्रिसटि सभ उपाई जी तुधु आपे सिरजि सभ गोई ॥

Tudhu aape srisati sabh upaaee jee tudhu aape siraji sabh goee ||

(ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ, ਤੂੰ ਆਪ ਹੀ ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈਂ ।

तुमने स्वयं ही इस सृष्टि की रचना की है और स्वयं ही रच कर उसका संहार भी करते हो।

You Yourself created the entire Universe, and having done so, You Yourself shall destroy it all.

Guru Ramdas ji / Raag Asa / / Guru Granth Sahib ji - Ang 348

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥

जनु नानकु गुण गावै करते के जी जो सभसै का जाणोई ॥५॥२॥

Janu naanaku gu(nn) gaavai karate ke jee jo sabhasai kaa jaa(nn)oee ||5||2||

ਦਾਸ ਨਾਨਕ ਉਸ ਕਰਤਾਰ ਦੇ ਗੁਣ ਗਾਂਦਾ ਹੈ, ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ॥੫॥੨॥

हे नानक ! मैं उस स्रष्टा प्रभु का गुणगान करता हूँ, जो समस्त सृष्टि का सृजक है अथवा जो समस्त जीवों के अन्तर्मन का ज्ञाता है॥ ५॥ २ ॥

Servant Nanak sings the Glorious Praises of the Creator, the Knower of all. ||5||2||

Guru Ramdas ji / Raag Asa / / Guru Granth Sahib ji - Ang 348


ੴ ਸਤਿਗੁਰ ਪ੍ਰਸਾਦਿ ॥

ੴ सतिगुर प्रसादि ॥

Ik-oamkkaari satigur prsaadi ||

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।

ईश्वर एक है, जिसे सतगुरु की कृपा से पाया जा सकता है।

One Universal Creator God. By The Grace Of The True Guru:

Guru Nanak Dev ji / Raag Asa / / Guru Granth Sahib ji - Ang 348

ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥

रागु आसा महला १ चउपदे घरु २ ॥

Raagu aasaa mahalaa 1 chaupade gharu 2 ||

ਰਾਗ ਆਸਾ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਪਦਿਆਂ ਵਾਲੀ ਬਾਣੀ ।

रागु आसा महला १ चउपदे घरु २ ॥

Raag Aasaa, First Mehl, Chaupaday, Second House:

Guru Nanak Dev ji / Raag Asa / / Guru Granth Sahib ji - Ang 348

ਸੁਣਿ ਵਡਾ ਆਖੈ ਸਭ ਕੋਈ ॥

सुणि वडा आखै सभ कोई ॥

Su(nn)i vadaa aakhai sabh koee ||

ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਕੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ!) ਤੂੰ ਵੱਡਾ ਹੈਂ ।

हे निरंकार स्वरूप ! (शास्त्रों व विद्वानों से) सुन कर तो प्रत्येक कोई तुझे बड़ा कहता है।

Hearing, everyone calls You Great,

Guru Nanak Dev ji / Raag Asa / / Guru Granth Sahib ji - Ang 348

ਕੇਵਡੁ ਵਡਾ ਡੀਠਾ ਹੋਈ ॥

केवडु वडा डीठा होई ॥

Kevadu vadaa deethaa hoee ||

ਪਰ ਤੂੰ ਕੇਡਾ ਵੱਡਾ ਹੈਂ ਇਹ ਗੱਲ ਤੈਨੂੰ ਵੇਖਿਆਂ ਹੀ ਦੱਸੀ ਜਾ ਸਕਦੀ ਹੈ ।

किंतु कितना बड़ा है, यह तो तभी कोई बता सकता है यदि किसी ने तुझे देखा हो अथवा तुम्हारे दर्शन किए हों।

But only one who has seen You, knows just how Great You are.

Guru Nanak Dev ji / Raag Asa / / Guru Granth Sahib ji - Ang 348


Download SGGS PDF Daily Updates ADVERTISE HERE