Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥
कलिजुगु हरि कीआ पग त्रै खिसकीआ पगु चउथा टिकै टिकाइ जीउ ॥
Kalijugu hari keeaa pag trai khisakeeaa pagu chauthaa tikai tikaai jeeu ||
(ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼ ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ ।
तदनन्तर परमात्मा ने कलियुग बनाया, जिसमें धर्म के तीन पैर खिसक गए और धर्म'एक पैर पर ही कायम रहा।
The Lord ushered in the Dark Age, the Iron Age of Kali Yuga; three legs of religion were lost, and only the fourth leg remained intact.
Guru Ramdas ji / Raag Asa / Chhant / Guru Granth Sahib ji - Ang 446
ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥
गुर सबदु कमाइआ अउखधु हरि पाइआ हरि कीरति हरि सांति पाइ जीउ ॥
Gur sabadu kamaaiaa aukhadhu hari paaiaa hari keerati hari saanti paai jeeu ||
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ਉਹ ਹਰਿ-ਨਾਮ ਦਵਾਈ ਹਾਸਲ ਕਰ ਲੈਂਦਾ ਹੈ, ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਪਰਮਾਤਮਾ (ਉਸ ਦੇ ਅੰਦਰ) ਸ਼ਾਂਤੀ ਪੈਦਾ ਕਰ ਦੇਂਦਾ ਹੈ ।
इस युग के जीवों ने गुरु-शब्द की कमाई की और दुखों की औषधि हरि नाम पा लिया, हरि ने उसका कीर्तिगान करने वाले भक्तजनों के हृदय में शांति प्रदान की।
Acting in accordance with the Word of the Guru's Shabad, the medicine of the Lord's Name is obtained. Singing the Kirtan of the Lord's Praises, divine peace is obtained.
Guru Ramdas ji / Raag Asa / Chhant / Guru Granth Sahib ji - Ang 446
ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥
हरि कीरति रुति आई हरि नामु वडाई हरि हरि नामु खेतु जमाइआ ॥
Hari keerati ruti aaee hari naamu vadaaee hari hari naamu khetu jamaaiaa ||
(ਉਸ ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਇਹ ਮਨੁੱਖਾ ਜਨਮ ਦੀ) ਰੁੱਤ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਸਤੇ ਮਿਲੀ ਹੈ, ਪਰਮਾਤਮਾ ਦਾ ਨਾਮ ਹੀ (ਲੋਕ-ਪਰਲੋਕ ਵਿਚ) ਆਦਰ-ਮਾਣ ਦੇਂਦਾ ਹੈ (ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦੇ ਨਾਮ (ਦਾ) ਫਸਲ ਬੀਜਦਾ ਹੈ ।
कलियुग में हरि के भजन-कीर्तन की ऋतु आई और हरि-नाम की शोभा होने लगी, शरीर रूपी खेत में परमेश्वर के नाम को लोग बोने लगे।
The season of singing the Lord's Praise has arrived; the Lord's Name is glorified, and the Name of the Lord, Har, Har, grows in the field of the body.
Guru Ramdas ji / Raag Asa / Chhant / Guru Granth Sahib ji - Ang 446
ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥
कलिजुगि बीजु बीजे बिनु नावै सभु लाहा मूलु गवाइआ ॥
Kalijugi beeju beeje binu naavai sabhu laahaa moolu gavaaiaa ||
ਪਰ ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਛੱਡ ਕੇ (ਕਰਮ ਕਾਂਡ ਆਦਿਕ ਕੋਈ ਹੋਰ) ਬੀਜ ਬੀਜਦਾ ਹੈ ਉਹ (ਮਾਨੋ) ਕਲਿਜੁਗ (ਦੇ ਪ੍ਰਭਾਵ) ਵਿਚ ਹੈ ਉਹ ਸਰਮਾਇਆ ਭੀ ਗਵਾ ਲੈਂਦਾ ਹੈ ਤੇ ਲਾਭ ਭੀ ਕੋਈ ਨਹੀਂ ਖੱਟਦਾ ।
में यदि मनुष्य नाम के बिना कोई दूसरा बीज बोता है तो वह अपना सारा लाभ एवं मूल पूँजी गंवा लेता है।
In the Dark Age of Kali Yuga, if one plants any other seed than the Name, all profit and capital is lost.
Guru Ramdas ji / Raag Asa / Chhant / Guru Granth Sahib ji - Ang 446
ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥
जन नानकि गुरु पूरा पाइआ मनि हिरदै नामु लखाइ जीउ ॥
Jan naanaki guru pooraa paaiaa mani hiradai naamu lakhaai jeeu ||
(ਪਰਮਾਤਮਾ ਦੀ ਕਿਰਪਾ ਨਾਲ) ਦਾਸ ਨਾਨਕ ਨੇ ਪੂਰਾ ਗੁਰੂ ਲੱਭ ਲਿਆ ਹੈ, ਗੁਰੂ ਨੇ (ਨਾਨਕ ਦੇ) ਮਨ ਵਿਚ ਹਿਰਦੇ ਵਿਚ ਪ੍ਰਭੂ ਨਾਮ ਪਟਗਟ ਕਰ ਦਿੱਤਾ ਹੈ ।
नानक ने पूर्ण गुरु को पा लिया है, जिसने उसके मन एवं हृदय में ही नाम प्रगट कर दिया है।
Servant Nanak has found the Perfect Guru, who has revealed to him the Naam within his heart and mind.
Guru Ramdas ji / Raag Asa / Chhant / Guru Granth Sahib ji - Ang 446
ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥
कलजुगु हरि कीआ पग त्रै खिसकीआ पगु चउथा टिकै टिकाइ जीउ ॥४॥४॥११॥
Kalajugu hari keeaa pag trai khisakeeaa pagu chauthaa tikai tikaai jeeu ||4||4||11||
(ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼-ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ ਹੈ ॥੪॥੪॥੧੧॥
परमात्मा ने कलियुग की रचना की, जिसमें धर्म के तीन पैर खिसक गए और धर्म (रूपी वैल) का चौथा पैर ही कायम रहा ॥ ४॥ ४॥ ११॥
The Lord ushered in the Dark Age, the Iron Age of Kali Yuga; three legs of religion were lost, and only the fourth leg remained intact. ||4||4||11||
Guru Ramdas ji / Raag Asa / Chhant / Guru Granth Sahib ji - Ang 446
ਆਸਾ ਮਹਲਾ ੪ ॥
आसा महला ४ ॥
Aasaa mahalaa 4 ||
आसा महला ४ ॥
Aasaa, Fourth Mehl:
Guru Ramdas ji / Raag Asa / Chhant / Guru Granth Sahib ji - Ang 446
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥
हरि कीरति मनि भाई परम गति पाई हरि मनि तनि मीठ लगान जीउ ॥
Hari keerati mani bhaaee param gati paaee hari mani tani meeth lagaan jeeu ||
ਜਿਸ ਨੇ ਮਨ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ ।
जिस व्यक्ति के मन में हरि की कीर्ति अच्छी लग गई है, उसने परमगति पा ली है, उसके मन-तन को परमात्मा मीठा लगने लग गया है।
One whose mind is pleased with the Kirtan of the Lord's Praises, attains the supreme status; the Lord seems so sweet to her mind and body.
Guru Ramdas ji / Raag Asa / Chhant / Guru Granth Sahib ji - Ang 446
ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥
हरि हरि रसु पाइआ गुरमति हरि धिआइआ धुरि मसतकि भाग पुरान जीउ ॥
Hari hari rasu paaiaa guramati hari dhiaaiaa dhuri masataki bhaag puraan jeeu ||
ਜਿਸ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ ।
जिसने गुरु की मति द्वारा भगवान का ध्यान किया है, उसने हरि रस पा लिया है, आदि से ही उसके मस्तक पर पूर्व लिखित भाग्य जाग गए हैं।
She obtains the sublime essence of the Lord, Har, Har; through the Guru's Teachings, she meditates on the Lord, and the destiny written on her forehead is fulfilled.
Guru Ramdas ji / Raag Asa / Chhant / Guru Granth Sahib ji - Ang 446
ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥
धुरि मसतकि भागु हरि नामि सुहागु हरि नामै हरि गुण गाइआ ॥
Dhuri masataki bhaagu hari naami suhaagu hari naamai hari gu(nn) gaaiaa ||
ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ ।
आदि से मस्तक पर लिखा उसका भाग्य उदय हो गया है और जब उसने हरि-नाम द्वारा भगवान का गुणगान किया तो हरि नाम द्वारा उसे सुहाग मिल गया।
By that high destiny written on her forehead, she chants the Name of the Lord, her Husband, and through the Name of the Lord, she sings the Lord's Glorious Praises.
Guru Ramdas ji / Raag Asa / Chhant / Guru Granth Sahib ji - Ang 446
ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥
मसतकि मणी प्रीति बहु प्रगटी हरि नामै हरि सोहाइआ ॥
Masataki ma(nn)ee preeti bahu prgatee hari naamai hari sohaaiaa ||
ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤ ਦੀ ਮਣੀ ਚਮਕ ਉਠਦੀ ਹੈ ।
अब उसके मस्तक पर प्रभु के प्रेम की मणि चमक उठी है और भगवान ने अपने हरि-नाम द्वारा उसे सुन्दर बना दिया है।
The jewel of immense love sparkles on her forehead, and she is adorned with the Name of the Lord, Har, Har.
Guru Ramdas ji / Raag Asa / Chhant / Guru Granth Sahib ji - Ang 446
ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥
जोती जोति मिली प्रभु पाइआ मिलि सतिगुर मनूआ मान जीउ ॥
Jotee joti milee prbhu paaiaa mili satigur manooaa maan jeeu ||
ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ ।
उसकी ज्योति परम ज्योति से मिल गई है और उसने अपने प्रभु को पा लिया है, सच्चे गुरु को मिलने से उसका मन तृप्त हो गया है।
Her light blends with the Supreme Light, and she obtains God; meeting the True Guru, her mind is satisfied.
Guru Ramdas ji / Raag Asa / Chhant / Guru Granth Sahib ji - Ang 446
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥
हरि कीरति मनि भाई परम गति पाई हरि मनि तनि मीठ लगान जीउ ॥१॥
Hari keerati mani bhaaee param gati paaee hari mani tani meeth lagaan jeeu ||1||
ਜਿਸ ਨੇ ਮਨ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ ॥੧॥
हरि की कीर्ति-महिमा जिसके मन में भा गई है उसने परमगति पा ली है और उसके मन एवं तन को प्रभु मीठा लगने लग गया है॥ १॥
One whose mind is pleased with the Kirtan of the Lord's Praises, attains the supreme status; the Lord seems sweet to her mind and body. ||1||
Guru Ramdas ji / Raag Asa / Chhant / Guru Granth Sahib ji - Ang 446
ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥
हरि हरि जसु गाइआ परम पदु पाइआ ते ऊतम जन परधान जीउ ॥
Hari hari jasu gaaiaa param padu paaiaa te utam jan paradhaan jeeu ||
ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ ।
जिस व्यक्ति ने परमेश्वर का यशगान किया है, उसे परम पद प्राप्त हो गया है, वे लोग उत्तम एवं प्रधान हैं।
Those who sing the Praises of the Lord, Har, Har, obtain the supreme status; they are the most exalted and acclaimed people.
Guru Ramdas ji / Raag Asa / Chhant / Guru Granth Sahib ji - Ang 446
ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥
तिन्ह हम चरण सरेवह खिनु खिनु पग धोवह जिन हरि मीठ लगान जीउ ॥
Tinh ham chara(nn) sarevah khinu khinu pag dhovah jin hari meeth lagaan jeeu ||
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ, ਅਸੀਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ਅਸੀਂ ਉਹਨਾਂ ਦੇ ਹਰ ਵੇਲੇ ਪੈਰ ਧੋਂਦੇ ਹਾਂ ।
जिन्हें हरि मीठा लगने लग गया है, हम उनके चरणों की सेवा करते हैं और क्षण-क्षण उनके चरण घोते हैं।
I bow at their feet; each and every moment, I wash the feet of those, unto whom the Lord seems sweet.
Guru Ramdas ji / Raag Asa / Chhant / Guru Granth Sahib ji - Ang 446
ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥
हरि मीठा लाइआ परम सुख पाइआ मुखि भागा रती चारे ॥
Hari meethaa laaiaa param sukh paaiaa mukhi bhaagaa ratee chaare ||
ਜਿਨ੍ਹਾਂ ਨੂੰ ਪਰਮਾਤਮਾ ਪਿਆਰਾ ਲੱਗਾ, ਉਹਨਾਂ ਸਭ ਤੋਂ ਉੱਚਾ ਆਤਮਕ ਆਨੰਦ ਮਾਣਿਆ, ਉਹਨਾਂ ਦੇ ਮੂੰਹ ਉਤੇ ਚੰਗੇ ਭਾਗਾਂ ਦੀ ਸੁੰਦਰ ਮਣੀ ਚਮਕ ਪਈ ।
जिसे हरि मीठा लग गया है, उसे परम सुख प्राप्त हो गया है और उसका मुख भाग्यशाली एवं सुन्दर हो गया है।
The Lord seems sweet to them, and they obtain the supreme status; their faces are radiant and beautiful with good fortune.
Guru Ramdas ji / Raag Asa / Chhant / Guru Granth Sahib ji - Ang 446
ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥
गुरमति हरि गाइआ हरि हारु उरि पाइआ हरि नामा कंठि धारे ॥
Guramati hari gaaiaa hari haaru uri paaiaa hari naamaa kantthi dhaare ||
ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਪਰਮਾਤਮਾ ਦੇ ਗੁਣਾਂ ਦਾ ਪਰਮਾਤਮਾ ਦੇ ਨਾਮ ਦਾ ਹਾਰ ਆਪਣੇ ਹਿਰਦੇ ਵਿਚ ਸਾਂਭਦਾ ਹੈ ਆਪਣੇ ਗਲ ਵਿਚ ਪਾਂਦਾ ਹੈ,
गुरु के उपदेश द्वारा उसने प्रभु का गुणगान किया है, प्रभु को हार के रूप में हृदय में पहना है और हरि के नाम को अपनी जिव्हा एवं कण्ठ में धारण किया है।
Under Guru's Instruction, they sing the Lord's Name, and wear the garland of the Lord's Name around their necks; they keep the Lord's Name in their throats.
Guru Ramdas ji / Raag Asa / Chhant / Guru Granth Sahib ji - Ang 446
ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥
सभ एक द्रिसटि समतु करि देखै सभु आतम रामु पछान जीउ ॥
Sabh ek drisati samatu kari dekhai sabhu aatam raamu pachhaan jeeu ||
ਉਹ ਸਾਰੀ ਲੁਕਾਈ ਨੂੰ ਇਕ (ਪਿਆਰ-) ਨਿਗਾਹ ਨਾਲ ਇਕੋ ਜਿਹਾ ਸਮਝ ਕੇ ਵੇਖਦਾ ਹੈ, ਉਹ ਹਰ ਥਾਂ ਸਰਬ-ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣਦਾ ਹੈ ।
वे सभी को एक द्रष्टि से समान देखते है और सभी की अंतरात्मा में प्रभु का वास जानते है।
They look upon all with equality, and recognize the Supreme Soul, the Lord, pervading among all.
Guru Ramdas ji / Raag Asa / Chhant / Guru Granth Sahib ji - Ang 446
ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥
हरि हरि जसु गाइआ परम पदु पाइआ ते ऊतम जन परधान जीउ ॥२॥
Hari hari jasu gaaiaa param padu paaiaa te utam jan paradhaan jeeu ||2||
ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਹਨ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ ॥੨॥
जिस व्यक्ति ने परमेश्वर का यशगान किया है, उसे परम पद मिल गया है, वे लोग उत्तम एवं प्रधान हैं॥ २ ॥
Those who sing the Praises of the Lord, Har, Har, obtain the supreme status; they are the most exalted and acclaimed people. ||2||
Guru Ramdas ji / Raag Asa / Chhant / Guru Granth Sahib ji - Ang 446
ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥
सतसंगति मनि भाई हरि रसन रसाई विचि संगति हरि रसु होइ जीउ ॥
Satasanggati mani bhaaee hari rasan rasaaee vichi sanggati hari rasu hoi jeeu ||
ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ ।
जिसके मन में सत्संगति अच्छी लगती है, वे हरि रस का आस्वादन करते हैं, सत्संगति में हरि का रस बसता है।
One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord.
Guru Ramdas ji / Raag Asa / Chhant / Guru Granth Sahib ji - Ang 446
ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥
हरि हरि आराधिआ गुर सबदि विगासिआ बीजा अवरु न कोइ जीउ ॥
Hari hari aaraadhiaa gur sabadi vigaasiaa beejaa avaru na koi jeeu ||
ਉਹ ਮਨੁੱਖ ਜਿਉਂ ਜਿਉਂ ਪਰਮਾਤਮਾ ਦਾ ਨਾਮ ਆਰਾਧਦਾ ਹੈ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਹਿਰਦਾ) ਖਿੜ ਆਉਂਦਾ ਹੈ ਉਸ ਨੂੰ ਕਿਤੇ ਭੀ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ ।
वह हरि-परमेश्वर की आराधना करता है और गुरु के शब्द द्वारा प्रसन्न रहता है, प्रभु के अलावा वह किसी दूसरे को नहीं जानता।
He meditates in adoration upon the Lord, Har, Har, and through the Word of the Guru's Shabad, he blossoms forth. He plants no other seed.
Guru Ramdas ji / Raag Asa / Chhant / Guru Granth Sahib ji - Ang 446
ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥
अवरु न कोइ हरि अम्रितु सोइ जिनि पीआ सो बिधि जाणै ॥
Avaru na koi hari ammmritu soi jini peeaa so bidhi jaa(nn)ai ||
ਉਸ ਨੂੰ ਕਿਤੇ ਭੀ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਉਹ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਰਹਿੰਦਾ ਹੈ । ਜੇਹੜਾ ਮਨੁੱਖ ਇਹ ਨਾਮ-ਅੰਮ੍ਰਿਤ ਪੀਂਦਾ ਹੈ ਉਹੀ ਆਪਣੀ ਆਤਮਕ ਦਸ਼ਾ ਨੂੰ ਜਾਣਦਾ ਹੈ ।
उस हरि अमृत के अतिरिक्त दूसरा कोई अमृत नहीं, जो इसका पान करते हैं, वही इसकी विधि को जानते हैं।
There is no Nectar, other than the Lord's Ambrosial Nectar. One who drinks it in, knows the way.
Guru Ramdas ji / Raag Asa / Chhant / Guru Granth Sahib ji - Ang 446
ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥
धनु धंनु गुरू पूरा प्रभु पाइआ लगि संगति नामु पछाणै ॥
Dhanu dhannu guroo pooraa prbhu paaiaa lagi sanggati naamu pachhaa(nn)ai ||
ਉਹ ਮਨੁੱਖ ਹਰ ਵੇਲੇ ਪੂਰੇ ਗੁਰੂ ਦਾ ਧੰਨਵਾਦ ਕਰਦਾ ਹੈ ਕਿਉਂਕਿ ਗੁਰੂ ਦੀ ਰਾਹੀਂ ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ ਗੁਰੂ ਦੀ ਸੰਗਤਿ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਨਾਲ ਡੂੰਘੀ ਸਾਂਝ ਪਾਂਦਾ ਹੈ ।
पूर्ण गुरु धन्य-धन्य है, जिसके माध्यम से प्रभु प्राप्त होता है, सुसंगति में सम्मिलित होकर प्रभु-नाम को पहचाना जाता है।
Hail, hail to the Perfect Guru; through Him, God is found. Joining the Sangat, the Naam is understood.
Guru Ramdas ji / Raag Asa / Chhant / Guru Granth Sahib ji - Ang 446
ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥
नामो सेवि नामो आराधै बिनु नामै अवरु न कोइ जीउ ॥
Naamo sevi naamo aaraadhai binu naamai avaru na koi jeeu ||
ਉਹ ਮਨੁੱਖ ਸਦਾ ਹਰਿ-ਨਾਮ ਹੀ ਸਿਮਰਦਾ ਹੈ ਹਰਿ-ਨਾਮ ਹੀ ਆਰਾਧਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਨੂੰ ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗਦੀ ।
मैं नाम की पूजा करता हूँ, मैं नाम की ही आराधना करता हूँ एवं नाम के अलावा दूसरा कुछ भी नहीं।
I serve the Naam, and I meditate on the Naam. Without the Naam, there is no other at all.
Guru Ramdas ji / Raag Asa / Chhant / Guru Granth Sahib ji - Ang 446
ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥
सतसंगति मनि भाई हरि रसन रसाई विचि संगति हरि रसु होइ जीउ ॥३॥
Satasanggati mani bhaaee hari rasan rasaaee vichi sanggati hari rasu hoi jeeu ||3||
ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ-ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ ॥੩॥
जिसके मन को सत्संगति प्यारी लगती है, वह हरि अमृत का स्वाद प्राप्त करता है, सत्संगति में ही प्रभु का नामामृत बसता है॥ ३॥
One whose mind is pleased with the Sat Sangat, savors the sublime essence of the Lord; in the Sangat, is this essence of the Lord. ||3||
Guru Ramdas ji / Raag Asa / Chhant / Guru Granth Sahib ji - Ang 446
ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥
हरि दइआ प्रभ धारहु पाखण हम तारहु कढि लेवहु सबदि सुभाइ जीउ ॥
Hari daiaa prbh dhaarahu paakha(nn) ham taarahu kadhi levahu sabadi subhaai jeeu ||
ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ ।
हे हरि-प्रभु ! दया करो एवं हम पत्थरों को पार लगा दो, अपने शब्द द्वारा सहजता से हमें संसार के मोह से निकाल लो।
O Lord God, shower Your Mercy upon me; I am just a stone. Please, carry me across, and lift me up with ease, through the Word of the Shabad.
Guru Ramdas ji / Raag Asa / Chhant / Guru Granth Sahib ji - Ang 446
ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥
मोह चीकड़ि फाथे निघरत हम जाते हरि बांह प्रभू पकराइ जीउ ॥
Moh cheeka(rr)i phaathe nigharat ham jaate hari baanh prbhoo pakaraai jeeu ||
ਹੇ ਹਰੀ! ਅਸੀਂ (ਮਾਇਆ ਦੇ) ਮੋਹ ਦੇ ਚਿੱਕੜ ਵਿਚ ਫਸੇ ਹੋਏ ਹਾਂ, ਆਤਮਕ ਜੀਵਨ ਵਲੋਂ ਅਸੀਂ ਡਿੱਗਦੇ ਜਾ ਰਹੇ ਹਾਂ, ਹੇ ਪ੍ਰਭੂ! ਸਾਨੂੰ ਆਪਣੀ ਬਾਂਹ ਫੜਾ ।
हम नश्वर प्राणी मोह के कीचड़ में फँसे हुए डूबते जा रहे हैं, हे हरि प्रभु ! हमें अपनी बांह पकड़ा दीजिए।
I am stuck in the swamp of emotional attachment, and I am sinking. O Lord God, please, take me by the arm.
Guru Ramdas ji / Raag Asa / Chhant / Guru Granth Sahib ji - Ang 446
ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥
प्रभि बांह पकराई ऊतम मति पाई गुर चरणी जनु लागा ॥
Prbhi baanh pakaraaee utam mati paaee gur chara(nn)ee janu laagaa ||
(ਜਿਸ ਮਨੁੱਖ ਨੂੰ) ਪ੍ਰਭੂ ਨੇ ਆਪਣੀ ਬਾਂਹ ਫੜਾ ਦਿੱਤੀ ਉਸ ਨੇ ਸ੍ਰੇਸ਼ਟ ਮਤਿ ਪ੍ਰਾਪਤ ਕਰ ਲਈ, ਉਹ ਮਨੁੱਖ ਗੁਰੂ ਦੀ ਸਰਨ ਜਾ ਪਿਆ,
प्रभु ने जब बांह पकड़ा दी तो उत्तम बुद्धि प्राप्त हो गई और सेवक गुरु के चरणों में लग गया।
God took me by the arm, and I obtained the highest understanding; as His slave, I grasped the Guru's feet.
Guru Ramdas ji / Raag Asa / Chhant / Guru Granth Sahib ji - Ang 446