Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਸੋਰਠਿ ਮਹਲਾ ੯ ॥
सोरठि महला ९ ॥
Sorathi mahalaa 9 ||
सोरठि महला ९ ॥
Sorat'h, Ninth Mehl:
Guru Teg Bahadur ji / Raag Sorath / / Guru Granth Sahib ji - Ang 634
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
प्रीतम जानि लेहु मन माही ॥
Preetam jaani lehu man maahee ||
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ,
हे प्रियतम ! अपने मन में इस तथ्य को भलीभांति समझ ले कि
O dear friend, know this in your mind.
Guru Teg Bahadur ji / Raag Sorath / / Guru Granth Sahib ji - Ang 634
ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
अपने सुख सिउ ही जगु फांधिओ को काहू को नाही ॥१॥ रहाउ ॥
Apane sukh siu hee jagu phaandhio ko kaahoo ko naahee ||1|| rahaau ||
(ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ॥੧॥ ਰਹਾਉ ॥
सारी दुनिया केवल अपने सुख में ही फँसी हुई है और कोई किसी का शुभचिन्तक नहीं ॥ १॥ रहाउ॥
The world is entangled in its own pleasures; no one is for anyone else. ||1|| Pause ||
Guru Teg Bahadur ji / Raag Sorath / / Guru Granth Sahib ji - Ang 634
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥
सुख मै आनि बहुतु मिलि बैठत रहत चहू दिसि घेरै ॥
Sukh mai aani bahutu mili baithat rahat chahoo disi gherai ||
ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ ।
जीवन में सुख-समृद्धि के समय में तो बहुत सारे सगे-संबंधी मिलकर बैठते हैं तथा चहुं दिशाओं से घेर कर रखते हैं लेकिन
In good times, many come and sit together, surrounding you on all four sides.
Guru Teg Bahadur ji / Raag Sorath / / Guru Granth Sahib ji - Ang 634
ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
बिपति परी सभ ही संगु छाडित कोऊ न आवत नेरै ॥१॥
Bipati paree sabh hee sanggu chhaadit kou na aavat nerai ||1||
(ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ॥੧॥
जब कोई विपत्ति आती है तो सभी साथ छोड़ देते हैं और कोई भी निकट तक नहीं आता ॥ १॥
But when hard times come, they all leave, and no one comes near you. ||1||
Guru Teg Bahadur ji / Raag Sorath / / Guru Granth Sahib ji - Ang 634
ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥
घर की नारि बहुतु हितु जा सिउ सदा रहत संग लागी ॥
Ghar kee naari bahutu hitu jaa siu sadaa rahat sangg laagee ||
ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ,
जिस गृहिणी (धर्मपत्नी) के संग पति बहुत स्नेह करता है और जो हमेशा ही अपने जीवनसाथी के संग लगी रहती है,
Your wife, whom you love so much, and who has remained ever attached to you,
Guru Teg Bahadur ji / Raag Sorath / / Guru Granth Sahib ji - Ang 634
ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥
जब ही हंस तजी इह कांइआ प्रेत प्रेत करि भागी ॥२॥
Jab hee hanss tajee ih kaaniaa pret pret kari bhaagee ||2||
ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ॥੨॥
जब हंस रूपी आत्मा इस शरीर को त्याग देती है तो वह जीवनसंगिनी भी मृत शरीर को प्रेत-प्रेत कहती हुई भाग जाती है।॥ २॥
Runs away crying, ""Ghost! Ghost!"", as soon as the swan-soul leaves this body. ||2||
Guru Teg Bahadur ji / Raag Sorath / / Guru Granth Sahib ji - Ang 634
ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥
इह बिधि को बिउहारु बनिओ है जा सिउ नेहु लगाइओ ॥
Ih bidhi ko biuhaaru banio hai jaa siu nehu lagaaio ||
(ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ,
इस संसार में लोगों का इस तरीके का ही व्यवहार बना हुआ है, जिनके साथ हम भरपूर प्रेम करते हैं।
This is the way they act - those whom we love so much.
Guru Teg Bahadur ji / Raag Sorath / / Guru Granth Sahib ji - Ang 634
ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
अंत बार नानक बिनु हरि जी कोऊ कामि न आइओ ॥३॥१२॥१३९॥
Antt baar naanak binu hari jee kou kaami na aaio ||3||12||139||
ਪਰ, ਹੇ ਨਾਨਕ! (ਆਖ-) ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ॥੩॥੧੨॥੧੩੯॥
नानक का कथन है कि जीवन के अन्तिम क्षणों में ईश्वर के अलावा कोई भी काम नहीं आता ॥३॥१२॥१३९॥
At the very last moment, O Nanak, no one is any use at all, except the Dear Lord. ||3||12||139||
Guru Teg Bahadur ji / Raag Sorath / / Guru Granth Sahib ji - Ang 634
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
सोरठि महला १ घरु १ असटपदीआ चउतुकी
Sorathi mahalaa 1 gharu 1 asatapadeeaa chautukee
ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ ।
सोरठि महला १ घरु १ असटपदीआ चउतुकी
Sorat'h, First Mehl, First House, Ashtapadees, Chau-Tukas:
Guru Nanak Dev ji / Raag Sorath / Ashtpadiyan / Guru Granth Sahib ji - Ang 634
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik-oamkkaari satigur prsaadi ||
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ईश्वर एक है, जिसे सतगुरु की कृपा से पाया जा सकता है।
One Universal Creator God. By The Grace Of The True Guru:
Guru Nanak Dev ji / Raag Sorath / Ashtpadiyan / Guru Granth Sahib ji - Ang 634
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
दुबिधा न पड़उ हरि बिनु होरु न पूजउ मड़ै मसाणि न जाई ॥
Dubidhaa na pa(rr)au hari binu horu na poojau ma(rr)ai masaa(nn)i na jaaee ||
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ ।
मैं किसी दुविधा में नहीं पड़ता; भगवान के सिवाय किसी अन्य की पूजा नहीं करता और किसी समाधि एवं श्मशानघाट में भी नहीं जाता।
I am not torn by duality, because I do not worship any other than the Lord; I do not visit tombs or crematoriums.
Guru Nanak Dev ji / Raag Sorath / Ashtpadiyan / Guru Granth Sahib ji - Ang 634
ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥
त्रिसना राचि न पर घरि जावा त्रिसना नामि बुझाई ॥
Trisanaa raachi na par ghari jaavaa trisanaa naami bujhaaee ||
ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ ।
किसी प्रकार की तृष्णा में प्रवृत्त होकर किसी पराए घर में भी नहीं जाता, चूंकि नाम ने मेरी तृष्णा मिटा दी है।
I do not enter the houses of strangers, engrossed in desire. The Naam, the Name of the Lord, has satisfied my desires.
Guru Nanak Dev ji / Raag Sorath / Ashtpadiyan / Guru Granth Sahib ji - Ang 634
ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥
घर भीतरि घरु गुरू दिखाइआ सहजि रते मन भाई ॥
Ghar bheetari gharu guroo dikhaaiaa sahaji rate man bhaaee ||
ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ ।
हे भाई ! मेरे हृदय-घर में ही गुरु ने प्रभु-घर के दर्शन करवा दिए हैं और मेरा मन सहज अवस्था में लीन हो गया है।
Deep within my heart, the Guru has shown me the home of my being, and my mind is imbued with peace and poise, O Siblings of Destiny.
Guru Nanak Dev ji / Raag Sorath / Ashtpadiyan / Guru Granth Sahib ji - Ang 634
ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
तू आपे दाना आपे बीना तू देवहि मति साई ॥१॥
Too aape daanaa aape beenaa too devahi mati saaee ||1||
ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥
हे ईश्वर ! तू स्वयं ही चतुर है; स्वयं ही सर्वज्ञ है और तू स्वयं ही सुमति प्रदान करता है॥ १॥
You Yourself are all-knowing, and You Yourself are all-seeing; You alone bestow intelligence, O Lord. ||1||
Guru Nanak Dev ji / Raag Sorath / Ashtpadiyan / Guru Granth Sahib ji - Ang 634
ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥
मनु बैरागि रतउ बैरागी सबदि मनु बेधिआ मेरी माई ॥
Manu bairaagi ratau bairaagee sabadi manu bedhiaa meree maaee ||
ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ ।
हे मेरी माता ! मेरा मन वैराग्य में मग्न होकर वैरागी बन गया है और शब्द ने मेरा मन भेद दिया है।
My mind is detached, imbued with detachment; the Word of the Shabad has pierced my mind, O my mother.
Guru Nanak Dev ji / Raag Sorath / Ashtpadiyan / Guru Granth Sahib ji - Ang 634
ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥
अंतरि जोति निरंतरि बाणी साचे साहिब सिउ लिव लाई ॥ रहाउ ॥
Anttari joti niranttari baa(nn)ee saache saahib siu liv laaee || rahaau ||
ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ ॥
मैंने सच्चे परमेश्वर के साथ लगन लगाई है, निरन्तर वाणी पढ़ने से अन्तर्मन में परम-ज्योति का निवास हो गया है॥ रहाउ॥
God's Light shines continually within the nucleus of my deepest self; I am lovingly attached to the Bani, the Word of the True Lord Master. || Pause ||
Guru Nanak Dev ji / Raag Sorath / Ashtpadiyan / Guru Granth Sahib ji - Ang 634
ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥
असंख बैरागी कहहि बैराग सो बैरागी जि खसमै भावै ॥
Asankkh bairaagee kahahi bairaag so bairaagee ji khasamai bhaavai ||
ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ,
असंख्य वैरागी वैराग्य की बातें कहते हैं परन्तु सच्चा वैरागी तो वही है, जो परमात्मा को भला लगता है।
Countless detached renunciates talk of detachment and renunciation, but he alone is a true renunciate, who is pleasing to the Lord Master.
Guru Nanak Dev ji / Raag Sorath / Ashtpadiyan / Guru Granth Sahib ji - Ang 634
ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥
हिरदै सबदि सदा भै रचिआ गुर की कार कमावै ॥
Hiradai sabadi sadaa bhai rachiaa gur kee kaar kamaavai ||
ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ ।
वह शब्द को अपने हृदय में बसाता है और हमेशा प्रभु-भय में लीन रहकर गुरु की सेवा करता है।
The Word of the Shabad is ever in his heart; he is absorbed in the Fear of God, and he works to serve the Guru.
Guru Nanak Dev ji / Raag Sorath / Ashtpadiyan / Guru Granth Sahib ji - Ang 634
ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥
एको चेतै मनूआ न डोलै धावतु वरजि रहावै ॥
Eko chetai manooaa na dolai dhaavatu varaji rahaavai ||
ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ ।
वह एक ईश्वर को ही स्मरण करता है, उसका मन डांवाडोल नहीं होता और मोह-माया की तरफ दौड़ रहे मन पर अंकुश लगाता है।
He remembers the One Lord, his mind does not waver, and he restrains its wanderings.
Guru Nanak Dev ji / Raag Sorath / Ashtpadiyan / Guru Granth Sahib ji - Ang 634
ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥
सहजे माता सदा रंगि राता साचे के गुण गावै ॥२॥
Sahaje maataa sadaa ranggi raataa saache ke gu(nn) gaavai ||2||
ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥
वह सहज अवस्था में मतवाला होकर प्रभु के रंग में हमेशा ही मग्न रहता है और सच्चे परमेश्वर का गुणगान करता है॥ २॥
He is intoxicated with celestial bliss, and is ever imbued with the Lord's Love; he sings the Glorious Praises of the True Lord. ||2||
Guru Nanak Dev ji / Raag Sorath / Ashtpadiyan / Guru Granth Sahib ji - Ang 634
ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥
मनूआ पउणु बिंदु सुखवासी नामि वसै सुख भाई ॥
Manooaa pau(nn)u binddu sukhavaasee naami vasai sukh bhaaee ||
ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) ।
यदि पवन जैसा मन एक क्षण भर के लिए भी सुखवासी हो जाए तो वह नाम में निवास करके सुखी रहेगा।
The mind is like the wind, but if it comes to rest in peace, even for an instant, then he shall abide in the peace of the Name, O Siblings of Destiny.
Guru Nanak Dev ji / Raag Sorath / Ashtpadiyan / Guru Granth Sahib ji - Ang 634
ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥
जिहबा नेत्र सोत्र सचि राते जलि बूझी तुझहि बुझाई ॥
Jihabaa netr sotr sachi raate jali boojhee tujhahi bujhaaee ||
ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ ।
मेरी जिव्हा, नेत्र एवं कान सत्य के साथ मग्न हो गए हैं और नाम-जल से तृष्णा बुझ गई है। हे परमेश्वर ! तूने ही तृष्णा को बुझाया है।
His tongue, eyes and ears are imbued with Truth; O Lord, You quench the fires of desire.
Guru Nanak Dev ji / Raag Sorath / Ashtpadiyan / Guru Granth Sahib ji - Ang 634
ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥
आस निरास रहै बैरागी निज घरि ताड़ी लाई ॥
Aas niraas rahai bairaagee nij ghari taa(rr)ee laaee ||
ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ ।
यह वैरागी मन इच्छाओं से विरक्त रहकर परमात्मा में ही ध्यान लगाता है।
In hope, the renunciate remains free of hopes; in the home of his own inner self, he is absorbed in the trance of deep meditation.
Guru Nanak Dev ji / Raag Sorath / Ashtpadiyan / Guru Granth Sahib ji - Ang 634
ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥
भिखिआ नामि रजे संतोखी अम्रितु सहजि पीआई ॥३॥
Bhikhiaa naami raje santtokhee ammmritu sahaji peeaaee ||3||
ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ॥੩॥
संतोषी मन नाम की भिक्षा से ही तृप्त रहता है और सहज ही प्रभु के नामामृत का पान करता है॥ ३॥
He remains content, satisfied with the charity of the Naam; he drinks in the Ambrosial Amrit with ease. ||3||
Guru Nanak Dev ji / Raag Sorath / Ashtpadiyan / Guru Granth Sahib ji - Ang 634
ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥
दुबिधा विचि बैरागु न होवी जब लगु दूजी राई ॥
Dubidhaa vichi bairaagu na hovee jab lagu doojee raaee ||
ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ ।
दुविधा में और जब तक अल्पमात्र भी द्वैतभाव है, तब तक कोई वैरागी नहीं हो सकता।
There is no renunciation in duality, as long as there is even a particle of duality.
Guru Nanak Dev ji / Raag Sorath / Ashtpadiyan / Guru Granth Sahib ji - Ang 634
ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥
सभु जगु तेरा तू एको दाता अवरु न दूजा भाई ॥
Sabhu jagu teraa too eko daataa avaru na doojaa bhaaee ||
(ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ ।
हे भगवान् ! यह समूचा जगत तेरा है और एक तू ही दाता है, हे भाई ! भगवान के सिवाय दूसरा कोई बड़ा नहीं।
The whole world is Yours, Lord; You alone are the Giver. There is not any other, O Siblings of Destiny.
Guru Nanak Dev ji / Raag Sorath / Ashtpadiyan / Guru Granth Sahib ji - Ang 634
ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥
मनमुखि जंत दुखि सदा निवासी गुरमुखि दे वडिआई ॥
Manamukhi jantt dukhi sadaa nivaasee guramukhi de vadiaaee ||
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ ।
स्वेच्छाचारी व्यक्ति हमेशा ही दु:खी रहता है लेकिन गुरुमुख को तो भगवान बड़ाई प्रदान करता है।
The self-willed manmukh dwells in misery forever, while the Lord bestows greatness upon the Gurmukh.
Guru Nanak Dev ji / Raag Sorath / Ashtpadiyan / Guru Granth Sahib ji - Ang 634
ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥
अपर अपार अगम अगोचर कहणै कीम न पाई ॥४॥
Apar apaar agamm agochar kaha(nn)ai keem na paaee ||4||
ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ॥੪॥
अपंरपार, अगम्य एवं अगोचर ईश्वर का मूल्यांकन नहीं किया जा सकता ॥ ४॥
God is infinite, endless, inaccessible and unfathomable; His worth cannot be described. ||4||
Guru Nanak Dev ji / Raag Sorath / Ashtpadiyan / Guru Granth Sahib ji - Ang 634
ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥
सुंन समाधि महा परमारथु तीनि भवण पति नामं ॥
Sunn samaadhi mahaa paramaarathu teeni bhava(nn) pati naamann ||
ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ ।
हे परमेश्वर ! तू शून्य समाधि धारण करने वाला, महा परमार्थ एवं तीनों लोकों का स्वामी तेरा ही नाम है।
The consciousness in deep Samaadhi, the Supreme Being, the Lord of the three worlds - these are Your Names, Lord.
Guru Nanak Dev ji / Raag Sorath / Ashtpadiyan / Guru Granth Sahib ji - Ang 634
ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥
मसतकि लेखु जीआ जगि जोनी सिरि सिरि लेखु सहामं ॥
Masataki lekhu jeeaa jagi jonee siri siri lekhu sahaamann ||
ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ ।
इस दुनिया में पैदा हुए लोगों के मस्तक पर विधाता द्वारा किस्मत लिखी हुई है और जो कर्मानुसार भाग्य लिखा होता है, लोग उसके अनुसार ही सुख-दुख भोगते हैं।
The creatures born into this world have their destiny inscribed upon their foreheads; they experience according to their destinies.
Guru Nanak Dev ji / Raag Sorath / Ashtpadiyan / Guru Granth Sahib ji - Ang 634
ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥
करम सुकरम कराए आपे आपे भगति द्रिड़ामं ॥
Karam sukaram karaae aape aape bhagati dri(rr)aamann ||
ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ ।
परमात्मा स्वयं ही लोगों से कर्म एवं सुकर्म करवाता है और स्वयं ही अपनी भक्ति में दृढ़ करता है।
The Lord Himself causes them to do good and bad deeds; He Himself makes them steadfast in devotional worship.
Guru Nanak Dev ji / Raag Sorath / Ashtpadiyan / Guru Granth Sahib ji - Ang 634
ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥
मनि मुखि जूठि लहै भै मानं आपे गिआनु अगामं ॥५॥
Mani mukhi joothi lahai bhai maanann aape giaanu agaamann ||5||
ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ । (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ॥੫॥
जो व्यक्ति भगवान के भय में आचरण करता है, उसके मन एवं मुँह की जूठन उतर जाती है और वह स्वयं ही ज्ञान देता है॥ ५॥
The filth of their mind and mouth is washed off when they live in the Fear of God; the inaccessible Lord Himself blesses them with spiritual wisdom. ||5||
Guru Nanak Dev ji / Raag Sorath / Ashtpadiyan / Guru Granth Sahib ji - Ang 634