Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥
बिनु सिमरन जो जीवनु बलना सरप जैसे अरजारी ॥
Binu simaran jo jeevanu balanaa sarap jaise arajaaree ||
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) ।
भगवान के सिमरन के बिना जीना वासनाओं की अग्नि में जलने की भांति है, जिस तरह एक सॉप अपने आंतरिक जहर को पालता हुआ लम्बी उम्र तक जहर की जलन में जलता रहता है।
Without meditating in remembrance on the Lord, life is like a burning fire, even if one lives long, like a snake.
Guru Arjan Dev ji / Raag Todi / / Guru Granth Sahib ji - Ang 712
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
नव खंडन को राजु कमावै अंति चलैगो हारी ॥१॥
Nav khanddan ko raaju kamaavai antti chalaigo haaree ||1||
(ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥
चाहे मनुष्य समूचे विश्व को जीतकर शासन कर ले परन्तु सिमरन के बिना अंत में वह जीवन की बाजी हारकर चला जाएगा ॥ १॥
One may rule over the nine regions of the earth, but in the end, he shall have to depart, losing the game of life. ||1||
Guru Arjan Dev ji / Raag Todi / / Guru Granth Sahib ji - Ang 712
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
गुण निधान गुण तिन ही गाए जा कउ किरपा धारी ॥
Gu(nn) nidhaan gu(nn) tin hee gaae jaa kau kirapaa dhaaree ||
(ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ ।
हे नानक ! जिस पर उसने अपनी कृपा-दृष्टि की है, उसने ही गुणों के भण्डार परमात्मा का गुणगान किया है।
He alone sings the Glorious Praises of the Lord, the treasure of virtue, upon whom the Lord showers His Grace.
Guru Arjan Dev ji / Raag Todi / / Guru Granth Sahib ji - Ang 712
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
सो सुखीआ धंनु उसु जनमा नानक तिसु बलिहारी ॥२॥२॥
So sukheeaa dhannu usu janamaa naanak tisu balihaaree ||2||2||
ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ । ਹੇ ਨਾਨਕ! (ਆਖ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥
वास्तव में वही सुखी है और उसका ही जीवन धन्य है तथा मैं उस पर ही न्योछावर होता हूँ॥ २॥ २॥
He is at peace, and his birth is blessed; Nanak is a sacrifice to him. ||2||2||
Guru Arjan Dev ji / Raag Todi / / Guru Granth Sahib ji - Ang 712
ਟੋਡੀ ਮਹਲਾ ੫ ਘਰੁ ੨ ਚਉਪਦੇ
टोडी महला ५ घरु २ चउपदे
Todee mahalaa 5 gharu 2 chaupade
ਰਾਗ ਟੋਡੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ ।
टोडी महला ५ घरु २ चउपदे
Todee, Fifth Mehl, Second House, Chau-Padas:
Guru Arjan Dev ji / Raag Todi / / Guru Granth Sahib ji - Ang 712
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik-oamkkaari satigur prsaadi ||
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ईश्वर एक है, जिसे सतगुरु की कृपा से पाया जा सकता है।
One Universal Creator God. By The Grace Of The True Guru:
Guru Arjan Dev ji / Raag Todi / / Guru Granth Sahib ji - Ang 712
ਧਾਇਓ ਰੇ ਮਨ ਦਹ ਦਿਸ ਧਾਇਓ ॥
धाइओ रे मन दह दिस धाइओ ॥
Dhaaio re man dah dis dhaaio ||
ਹੇ ਮਨ! ਜੀਵ ਦਸੀਂ ਪਾਸੀਂ ਦੌੜਦਾ ਫਿਰਦਾ ਹੈ,
यह चंचल मन दसों दिशाओं की तरफ भटकता फिरता है।
The mind wanders, wandering in the ten directions.
Guru Arjan Dev ji / Raag Todi / / Guru Granth Sahib ji - Ang 712
ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥
माइआ मगन सुआदि लोभि मोहिओ तिनि प्रभि आपि भुलाइओ ॥ रहाउ ॥
Maaiaa magan suaadi lobhi mohio tini prbhi aapi bhulaaio || rahaau ||
ਮਾਇਆ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਲੋਭ ਵਿਚ ਮੋਹਿਆ ਰਹਿੰਦਾ ਹੈ, (ਪਰ ਜੀਵ ਦੇ ਭੀ ਕੀਹ ਵੱਸ?) ਉਸ ਪ੍ਰਭੂ ਨੇ ਆਪ ਹੀ ਇਸ ਨੂੰ ਕੁਰਾਹੇ ਪਾ ਰੱਖਿਆ ਹੈ ਰਹਾਉ ॥
यह माया में मग्न रहता है और लोभ के स्वादों ने इसे मोह लिया है। सत्य तो यही है कि प्रभु ने खुद ही इसे भुलाया हुआ है॥ रहाउ॥
It is intoxicated by Maya, enticed by the taste of greed. God Himself has deluded it. || Pause ||
Guru Arjan Dev ji / Raag Todi / / Guru Granth Sahib ji - Ang 712
ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥
हरि कथा हरि जस साधसंगति सिउ इकु मुहतु न इहु मनु लाइओ ॥
Hari kathaa hari jas saadhasanggati siu iku muhatu na ihu manu laaio ||
ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਨਾਲ, ਸਾਧ ਸੰਗਤਿ ਨਾਲ, ਇਕ ਪਲ ਵਾਸਤੇ ਭੀ ਆਪਣਾ ਇਹ ਮਨ ਨਹੀਂ ਜੋੜਦਾ ।
यह एक मुहूर्त भर के लिए भी हरि कथा, हरि यश एवं साधसंगत में सम्मिलित नहीं होता।
He does not focus his mind, even for a moment, on the Lord's sermon, or the Lord's Praises, or the Saadh Sangat, the Company of the Holy.
Guru Arjan Dev ji / Raag Todi / / Guru Granth Sahib ji - Ang 712
ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥
बिगसिओ पेखि रंगु कसु्मभ को पर ग्रिह जोहनि जाइओ ॥१॥
Bigasio pekhi ranggu kasumbbh ko par grih johani jaaio ||1||
ਕਸੁੰਭੇ ਦੇ ਫੁੱਲ ਦੇ ਰੰਗ ਵੇਖ ਕੇ ਖ਼ੁਸ਼ ਹੁੰਦਾ ਹੈ, ਪਰਾਏ ਘਰ ਤੱਕਣ ਤੁਰ ਪੈਂਦਾ ਹੈ ॥੧॥
यह कुसुंभ के पुष्प का रंग देखकर बड़ा प्रसन्न होता है और पराई स्त्रियों की ओर भी देखता रहता है॥ १॥
He is excited, gazing on the transitory color of the safflower, and looking at other men's wives. ||1||
Guru Arjan Dev ji / Raag Todi / / Guru Granth Sahib ji - Ang 712
ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥
चरन कमल सिउ भाउ न कीनो नह सत पुरखु मनाइओ ॥
Charan kamal siu bhaau na keeno nah sat purakhu manaaio ||
ਹੇ ਮਨ! ਤੂੰ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪਿਆਰ ਨਹੀਂ ਪਾਇਆ, ਤੂੰ ਗੁਰੂ ਨੂੰ ਪ੍ਰਸੰਨ ਨਹੀਂ ਕੀਤਾ ।
इस चंचल मन ने भगवान के चरण-कमलों पर श्रद्धा धारण नहीं की और न ही सद्पुरुष को प्रसन्न किया है।
He does not love the Lord's lotus feet, and he does not please the True Lord.
Guru Arjan Dev ji / Raag Todi / / Guru Granth Sahib ji - Ang 712
ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥
धावत कउ धावहि बहु भाती जिउ तेली बलदु भ्रमाइओ ॥२॥
Dhaavat kau dhaavahi bahu bhaatee jiu telee baladu bhrmaaio ||2||
ਨਾਸਵੰਤ ਪਦਾਰਥਾਂ ਦੀ ਖ਼ਾਤਰ ਤੂੰ ਦੌੜਦਾ ਫਿਰਦਾ ਹੈਂ (ਇਹ ਤੇਰੀ ਭਟਕਣਾ ਕਦੇ ਮੁੱਕਦੀ ਨਹੀਂ) ਜਿਵੇਂ ਤੇਲੀ ਦਾ ਬਲਦ (ਕੋਹਲੂ ਅੱਗੇ ਜੁੱਪ ਕੇ) ਤੁਰਦਾ ਰਹਿੰਦਾ ਹੈ (ਉਸ ਕੋਹਲੂ ਦੇ ਦੁਆਲੇ ਹੀ ਉਸ ਦਾ ਪੈਂਡਾ ਮੁੱਕਦਾ ਨਹੀਂ, ਮੁੜ ਮੁੜ ਉਸੇ ਦੇ ਦੁਆਲੇ ਤੁਰਿਆ ਫਿਰਦਾ ਹੈ) ॥੨॥
दौड़ने को अनेक प्रकार से नश्वर पदार्थों की तरफ ऐसे दौड़ता है, जिस तरह तेली का बैल एक ही स्थान पर चक्कर लगाता रहता है॥ २॥
He runs around chasing the fleeting objects of the world, in all directions, like the ox around the oil press. ||2||
Guru Arjan Dev ji / Raag Todi / / Guru Granth Sahib ji - Ang 712
ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥
नाम दानु इसनानु न कीओ इक निमख न कीरति गाइओ ॥
Naam daanu isanaanu na keeo ik nimakh na keerati gaaio ||
ਹੇ ਮਨ! (ਮਾਇਆ ਦੇ ਸੁਆਦ ਵਿਚ ਮਸਤ ਮਨੁੱਖ) ਪ੍ਰਭੂ ਦਾ ਨਾਮ ਨਹੀਂ ਜਪਦਾ, ਸੇਵਾ ਨਹੀਂ ਕਰਦਾ, ਜੀਵਨ ਪਵਿਤ੍ਰ ਨਹੀਂ ਬਣਾਂਦਾ, ਇਕ ਪਲ ਭਰ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕਰਦਾ ।
इसने नाम-सिमरन, दान-पुण्य एवं स्नान इत्यादि कुछ भी नहीं किया और एक पल भर के लिए भगवान का कीर्ति-गान नहीं किया।
He does not practice the Naam, the Name of the Lord; nor does he practice charity or inner cleansing.
Guru Arjan Dev ji / Raag Todi / / Guru Granth Sahib ji - Ang 712
ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥
नाना झूठि लाइ मनु तोखिओ नह बूझिओ अपनाइओ ॥३॥
Naanaa jhoothi laai manu tokhio nah boojhio apanaaio ||3||
ਕਈ ਕਿਸਮ ਦੇ ਨਾਸਵੰਤ (ਜਗਤ) ਵਿਚ ਆਪਣੇ ਮਨ ਨੂੰ ਜੋੜ ਕੇ ਸੰਤੁਸ਼ਟ ਰਹਿੰਦਾ ਹੈ, ਆਪਣੇ ਅਸਲ ਪਦਾਰਥ ਨੂੰ ਨਹੀਂ ਪਛਾਣਦਾ ॥੩॥
यह विभिन्न प्रकार के झूठ अपनाकर अपने चित्त को प्रसन्न करने में लगा रहता है परन्तु अपने स्वरूप को बिल्कुल नहीं समझा ॥ ३॥
He does not sing the Kirtan of the Lord's Praises, even for an instant. Clinging to his many falsehoods, he does not please his own mind, and he does not understand his own self. ||3||
Guru Arjan Dev ji / Raag Todi / / Guru Granth Sahib ji - Ang 712
ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥
परउपकार न कबहू कीए नही सतिगुरु सेवि धिआइओ ॥
Paraupakaar na kabahoo keee nahee satiguru sevi dhiaaio ||
ਹੇ ਮਨ! (ਮਾਇਆ-ਮਗਨ ਮਨੁੱਖ) ਕਦੇ ਹੋਰਨਾਂ ਦੀ ਸੇਵਾ-ਭਲਾਈ ਨਹੀਂ ਕਰਦਾ, ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਨਹੀਂ ਸਿਮਰਦਾ,
इसने कोई परोपकार भी नहीं किया, न ही गुरु की सेवा एवं ध्यान किया है।
He never does good deeds for others; he does not serve or meditate on the True Guru.
Guru Arjan Dev ji / Raag Todi / / Guru Granth Sahib ji - Ang 712
ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥
पंच दूत रचि संगति गोसटि मतवारो मद माइओ ॥४॥
Pancch doot rachi sanggati gosati matavaaro mad maaio ||4||
(ਕਾਮਾਦਿਕ) ਪੰਜਾਂ ਵੈਰੀਆਂ ਨਾਲ ਸਾਥ ਬਣਾਈ ਰੱਖਦਾ ਹੈ, ਮੇਲ-ਮਿਲਾਪ ਰੱਖਦਾ ਹੈ, ਮਾਇਆ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ ॥੪॥
यह तो केवल कामादिक विकारों की संगति एवं गोष्ठी में मग्न होकर माया के नशे में ही मतवाला बना रहता है।॥ ४॥
He is entangled in the company and the advice of the five demons, intoxicated by the wine of Maya. ||4||
Guru Arjan Dev ji / Raag Todi / / Guru Granth Sahib ji - Ang 712
ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥
करउ बेनती साधसंगति हरि भगति वछल सुणि आइओ ॥
Karau benatee saadhasanggati hari bhagati vachhal su(nn)i aaio ||
ਮੈਂ (ਤਾਂ) ਸਾਧ ਸੰਗਤਿ ਵਿਚ ਜਾ ਕੇ ਬੇਨਤੀ ਕਰਦਾ ਹਾਂ-ਹੇ ਹਰੀ! ਮੈਂ ਇਹ ਸੁਣ ਕੇ ਤੇਰੀ ਸਰਨ ਆਇਆ ਹਾਂ ਕਿ ਤੂੰ ਭਗਤੀ ਨਾਲ ਪਿਆਰ ਕਰਨ ਵਾਲਾ ਹੈਂ ।
मैं विनती करता हूँ कि मुझे साध-संगत में मिला दो, हे हरि ! तुझे भक्तवत्सल सुनकर तेरी शरण में आया हूँ।
I offer my prayer in the Saadh Sangat; hearing that the Lord is the Lover of His devotees, I have come.
Guru Arjan Dev ji / Raag Todi / / Guru Granth Sahib ji - Ang 712
ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥
नानक भागि परिओ हरि पाछै राखु लाज अपुनाइओ ॥५॥१॥३॥
Naanak bhaagi pario hari paachhai raakhu laaj apunaaio ||5||1||3||
ਹੇ ਨਾਨਕ! (ਆਖ-) ਮੈਂ ਦੌੜ ਕੇ ਪ੍ਰਭੂ ਦੇ ਦਰ ਤੇ ਆ ਪਿਆ ਹਾਂ (ਤੇ ਬੇਨਤੀ ਕਰਦਾ ਹਾਂ-ਹੇ ਪ੍ਰਭੂ!) ਮੈਨੂੰ ਆਪਣਾ ਬਣਾ ਕੇ ਮੇਰੀ ਇੱਜ਼ਤ ਰੱਖ ॥੫॥੧॥੩॥
हे नानक ! मैं भागकर हरि के पीछे पड़ गया हूँ मुझे अपना बनाकर मेरी लाज रख लो॥ ५ ॥ १ ॥ ३ ॥
Nanak runs after the Lord, and pleads, ""Protect my honor, Lord, and make me Your own."" ||5||1||3||
Guru Arjan Dev ji / Raag Todi / / Guru Granth Sahib ji - Ang 712
ਟੋਡੀ ਮਹਲਾ ੫ ॥
टोडी महला ५ ॥
Todee mahalaa 5 ||
टोडी महला ५ ॥
Todee, Fifth Mehl:
Guru Arjan Dev ji / Raag Todi / / Guru Granth Sahib ji - Ang 712
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
मानुखु बिनु बूझे बिरथा आइआ ॥
Maanukhu binu boojhe birathaa aaiaa ||
ਹੇ ਭਾਈ! (ਜਨਮ-ਮਨੋਰਥ ਨੂੰ) ਸਮਝਣ ਤੋਂ ਬਿਨਾ ਮਨੁੱਖ (ਜਗਤ ਵਿਚ) ਆਇਆ ਵਿਅਰਥ ਹੀ ਜਾਣੋ ।
मनुष्य सत्य को बूझे बिना व्यर्थ ही इस दुनिया में आया है।
Without understanding, his coming into the world is useless.
Guru Arjan Dev ji / Raag Todi / / Guru Granth Sahib ji - Ang 712
ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥
अनिक साज सीगार बहु करता जिउ मिरतकु ओढाइआ ॥ रहाउ ॥
Anik saaj seegaar bahu karataa jiu mirataku odhaaiaa || rahaau ||
(ਜਨਮ-ਮਨੋਰਥ ਦੀ ਸੂਝ ਤੋਂ ਬਿਨਾ ਜੇ ਮਨੁੱਖ ਆਪਣੇ ਸਰੀਰ ਵਾਸਤੇ) ਅਨੇਕਾਂ ਸਿੰਗਾਰਾਂ ਦੀਆਂ ਬਨਾਵਟਾਂ ਕਰਦਾ ਹੈ (ਤਾਂ ਇਉਂ ਹੀ ਹੈ) ਜਿਵੇਂ ਮੁਰਦੇ ਨੂੰ ਕਪੜੇ ਪਾਏ ਜਾ ਰਹੇ ਹਨ ਰਹਾਉ ॥
वह अनेक प्रकार की सजावट एवं बहुत प्रकार के श्रृंगार करता है परन्तु यह तो मृतक को सुन्दर वस्त्र पहनाने की भांति ही समझो।॥ रहाउ ॥
He puts on various ornaments and many decorations, but it is like dressing a corpse. || Pause ||
Guru Arjan Dev ji / Raag Todi / / Guru Granth Sahib ji - Ang 712
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥
धाइ धाइ क्रिपन स्रमु कीनो इकत्र करी है माइआ ॥
Dhaai dhaai kripan srmu keeno ikatr karee hai maaiaa ||
(ਹੇ ਭਾਈ! ਜੀਵਨ-ਮਨੋਰਥ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਸ਼ੂਮ ਦੌੜ-ਭੱਜ ਕਰ ਕਰ ਕੇ ਮੇਹਨਤ ਕਰਦਾ ਹੈ, ਮਾਇਆ ਜੋੜਦਾ ਹੈ,
जैसे कोई कंजूस इधर-उधर भागदौड़ करके बड़े परिश्रम से धन एकत्रित करता है।
With great effort and exertion, the miser works to gather in the riches of Maya.
Guru Arjan Dev ji / Raag Todi / / Guru Granth Sahib ji - Ang 712
ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥
दानु पुंनु नही संतन सेवा कित ही काजि न आइआ ॥१॥
Daanu punnu nahee santtan sevaa kit hee kaaji na aaiaa ||1||
(ਪਰ ਉਸ ਮਾਇਆ ਨਾਲ) ਉਹ ਦਾਨ-ਪੁੰਨ ਨਹੀਂ ਕਰਦਾ, ਸੰਤ ਜਨਾਂ ਦੀ ਸੇਵਾ ਭੀ ਨਹੀਂ ਕਰਦਾ । ਉਹ ਧਨ ਉਸ ਦੇ ਕਿਸੇ ਭੀ ਕੰਮ ਨਹੀਂ ਆਉਂਦਾ ॥੧॥
यदि वह कोई दान-पुण्य एवं संतों की सेवा में नहीं जुटता तो वह धन उसके किसी काम में नहीं आता ॥ १॥
He does not give anything in charity or generosity, and he does not serve the Saints; his wealth does not do him any good at all. ||1||
Guru Arjan Dev ji / Raag Todi / / Guru Granth Sahib ji - Ang 712
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥
करि आभरण सवारी सेजा कामनि थाटु बनाइआ ॥
Kari aabhara(nn) savaaree sejaa kaamani thaatu banaaiaa ||
(ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਇਸਤ੍ਰੀ ਗਹਣੇ ਪਾ ਕੇ ਆਪਣੀ ਸੇਜ ਸਵਾਰਦੀ ਹੈ, (ਸੁੰਦਰਤਾ ਦਾ) ਅਡੰਬਰ ਕਰਦੀ ਹੈ,
जीव रूपी नारी सुन्दर आभूषण पहनकर अपनी सेज को बड़ी संवारती एवं श्रृंगार करती है परन्तु
The soul-bride puts on her ornaments, embellishes her bed, and fashions decorations.
Guru Arjan Dev ji / Raag Todi / / Guru Granth Sahib ji - Ang 712
ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥
संगु न पाइओ अपुने भरते पेखि पेखि दुखु पाइआ ॥२॥
Sanggu na paaio apune bharate pekhi pekhi dukhu paaiaa ||2||
ਪਰ ਉਸ ਨੂੰ ਆਪਣੇ ਖਸਮ ਦਾ ਮਿਲਾਪ ਹਾਸਲ ਨਹੀਂ ਹੁੰਦਾ । (ਉਹਨਾਂ ਗਹਣਿਆਂ ਆਦਿ ਨੂੰ) ਵੇਖ ਵੇਖ ਕੇ ਉਸ ਨੂੰ ਸਗੋਂ ਦੁੱਖ ਪ੍ਰਤੀਤ ਹੁੰਦਾ ਹੈ ॥੨॥
यदि उसे अपने प्रियतम का संयोग प्राप्त नहीं होता तो वह अपने श्रृंगारों को देख-देखकर बहुत दुखी होती है।॥ २॥
But if she does not obtain the company of her Husband Lord, the sight of these decorations only brings her pain. ||2||
Guru Arjan Dev ji / Raag Todi / / Guru Granth Sahib ji - Ang 712
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥
सारो दिनसु मजूरी करता तुहु मूसलहि छराइआ ॥
Saaro dinasu majooree karataa tuhu moosalahi chharaaiaa ||
(ਨਾਮ-ਹੀਣ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਮਨੁੱਖ ਸਾਰਾ ਦਿਨ (ਇਹ) ਮਜੂਰੀ ਕਰਦਾ ਹੈ (ਕਿ) ਮੂਹਲੀ ਨਾਲ ਤੁਹ ਹੀ ਛੜਦਾ ਰਹਿੰਦਾ ਹੈ,
मनुष्य सारा दिन मजदूरी करता रहा किन्तु वह तो व्यर्थ ही छिलके को मूसल से पीटता रहा।
The man works all day long, threshing the husks with the pestle.
Guru Arjan Dev ji / Raag Todi / / Guru Granth Sahib ji - Ang 712
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
खेदु भइओ बेगारी निआई घर कै कामि न आइआ ॥३॥
Khedu bhaio begaaree niaaee ghar kai kaami na aaiaa ||3||
(ਜਾਂ) ਕਿਸੇ ਵਿਗਾਰੀ ਨੂੰ (ਵਿਗਾਰ ਵਿਚ ਨਿਰਾ) ਕਸ਼ਟ ਹੀ ਮਿਲਦਾ ਹੈ । (ਮਜੂਰ ਦੀ ਮਜੂਰੀ ਜਾਂ ਵਿਗਾਰੀ ਦੀ ਵਿਗਾਰ ਵਿਚੋਂ) ਉਹਨਾਂ ਦੇ ਆਪਣੇ ਕੰਮ ਕੁਝ ਭੀ ਨਹੀਂ ਆਉਂਦਾ ॥੩॥
दूसरे की बेगार करने वाले मनुष्य की तरह उसे दुःख ही मिला है क्योंकि उसने अपने घर का कोई भी कार्य नहीं संवारा ॥ ३॥
He is depressed, like a forced laborer, and so he is of no use to his own home. ||3||
Guru Arjan Dev ji / Raag Todi / / Guru Granth Sahib ji - Ang 712
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥
भइओ अनुग्रहु जा कउ प्रभ को तिसु हिरदै नामु वसाइआ ॥
Bhaio anugrhu jaa kau prbh ko tisu hiradai naamu vasaaiaa ||
ਹੇ ਦਾਸ ਨਾਨਕ! (ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ, ਉਸ ਦੇ ਹਿਰਦੇ ਵਿਚ (ਪਰਮਾਤਮਾ ਆਪਣਾ) ਨਾਮ ਵਸਾਂਦਾ ਹੈ,
जिस पर प्रभु की कृपा हो गई है, उसके हृदय में नाम का निवास हो गया है।
But when God shows His Mercy and Grace, He implants the Naam, the Name of the Lord, within the heart.
Guru Arjan Dev ji / Raag Todi / / Guru Granth Sahib ji - Ang 712
ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
साधसंगति कै पाछै परिअउ जन नानक हरि रसु पाइआ ॥४॥२॥४॥
Saadhasanggati kai paachhai pariau jan naanak hari rasu paaiaa ||4||2||4||
ਉਹ ਮਨੁੱਖ ਸਾਧ ਸੰਗਤਿ ਦੀ ਸਰਨੀ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ ॥੪॥੨॥੪॥
हे नानक ! जिसने साधुओं की संगति का अनुसरण किया है, उसे हरि-रस की उपलब्धि हो गई है॥ ४॥ २॥ ४॥
Search the Saadh Sangat, the Company of the Holy, O Nanak, and find the sublime essence of the Lord. ||4||2||4||
Guru Arjan Dev ji / Raag Todi / / Guru Granth Sahib ji - Ang 712
ਟੋਡੀ ਮਹਲਾ ੫ ॥
टोडी महला ५ ॥
Todee mahalaa 5 ||
टोडी महला ५ ॥
Todee, Fifth Mehl:
Guru Arjan Dev ji / Raag Todi / / Guru Granth Sahib ji - Ang 712
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
क्रिपा निधि बसहु रिदै हरि नीत ॥
Kripaa nidhi basahu ridai hari neet ||
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੇਰੇ ਹਿਰਦੇ ਵਿਚ ਵੱਸਦਾ ਰਹੁ ।
हे कृपानिधान परमात्मा ! सदैव मेरे हृदय में बसे रहो।
O Lord, ocean of mercy, please abide forever in my heart.
Guru Arjan Dev ji / Raag Todi / / Guru Granth Sahib ji - Ang 712
ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥
तैसी बुधि करहु परगासा लागै प्रभ संगि प्रीति ॥ रहाउ ॥
Taisee budhi karahu paragaasaa laagai prbh sanggi preeti || rahaau ||
ਹੇ ਪ੍ਰਭੂ! ਮੇਰੇ ਅੰਦਰ ਇਹੋ ਜਿਹੀ ਅਕਲ ਦਾ ਚਾਨਣ ਕਰ, ਕਿ ਤੇਰੇ ਨਾਲ ਮੇਰੀ ਪ੍ਰੀਤ ਬਣੀ ਰਹੇ ਰਹਾਉ ॥
मेरे हृदय में ऐसी बुद्धि का प्रकाश करो कि मेरी तुझ से प्रीति लग जाए॥ रहाउ ॥
Please awaken such understanding within me, that I may be in love with You, God. || Pause ||
Guru Arjan Dev ji / Raag Todi / / Guru Granth Sahib ji - Ang 712
ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥
दास तुमारे की पावउ धूरा मसतकि ले ले लावउ ॥
Daas tumaare kee paavau dhooraa masataki le le laavau ||
ਹੇ ਪ੍ਰਭੂ! ਮੈਂ ਤੇਰੇ ਸੇਵਕ ਦੀ ਚਰਨ-ਧੂੜ ਪ੍ਰਾਪਤ ਕਰਾਂ, (ਉਹ ਚਰਨ-ਧੂੜ) ਲੈ ਲੈ ਕੇ ਮੈਂ (ਆਪਣੇ) ਮੱਥੇ ਉੱਤੇ ਲਾਂਦਾ ਰਹਾਂ ।
में तेरे दास की चरण-धूलि प्राप्त करूँ और उसे लेकर अपने माथे पर लगाऊँ।
Please, bless me with the dust of the feet of Your slaves; I touch it to my forehead.
Guru Arjan Dev ji / Raag Todi / / Guru Granth Sahib ji - Ang 712
ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥
महा पतित ते होत पुनीता हरि कीरतन गुन गावउ ॥१॥
Mahaa patit te hot puneetaa hari keeratan gun gaavau ||1||
(ਹੇ ਪ੍ਰਭੂ! ਮੇਹਰ ਕਰ) ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੇ ਗੁਣ ਗਾਂਦਾ ਰਹਾਂ (ਜਿਸ ਦੀ ਬਰਕਤਿ ਨਾਲ) ਵੱਡੇ ਵੱਡੇ ਵਿਕਾਰੀਆਂ ਤੋਂ ਭੀ ਪਵਿਤ੍ਰ ਹੋ ਜਾਂਦੇ ਹਨ ॥੧॥
हरि का भजन एवं गुणगान करने से मैं महापतित से पवित्र हो गया हूँ॥ १॥
I was a great sinner, but I have been made pure, singing the Kirtan of the Lord's Glorious Praises. ||1||
Guru Arjan Dev ji / Raag Todi / / Guru Granth Sahib ji - Ang 712