Gurbani Lang | Meanings |
---|---|
ਪੰਜਾਬੀ | ਪੰਜਾਬੀ ਅਰਥ |
हिंदी | हिंदी अर्थ |
English | Eng meaning |
Info (Author / Raag / Bani / Source) |
ਸੂਹੀ ਮਹਲਾ ੪ ਘਰੁ ੭
सूही महला ४ घरु ७
Soohee mahalaa 4 gharu 7
ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ।
सूही महला ४ घरु ७
Soohee, Fourth Mehl, Seventh House:
Guru Ramdas ji / Raag Suhi / / Guru Granth Sahib ji - Ang 735
ੴ ਸਤਿਗੁਰ ਪ੍ਰਸਾਦਿ ॥
ੴ सतिगुर प्रसादि ॥
Ik-oamkkaari satigur prsaadi ||
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ ।
ੴ सतिगुर प्रसादि ॥
One Universal Creator God. By The Grace Of The True Guru:
Guru Ramdas ji / Raag Suhi / / Guru Granth Sahib ji - Ang 735
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
तेरे कवन कवन गुण कहि कहि गावा तू साहिब गुणी निधाना ॥
Tere kavan kavan gu(nn) kahi kahi gaavaa too saahib gu(nn)ee nidhaanaa ||
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ ।
हे ईश्वर ! तू हम सबका मालिक है, गुणों का भण्डार हैं, फिर मैं तेरे कौन-कौन से गुण कह-कहकर तेरा गुणानुवाद करूँ ?
Which, which of Your Glorious Virtues should I sing and recount, Lord? You are my Lord and Master, the treasure of excellence.
Guru Ramdas ji / Raag Suhi / / Guru Granth Sahib ji - Ang 735
ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
तुमरी महिमा बरनि न साकउ तूं ठाकुर ऊच भगवाना ॥१॥
Tumaree mahimaa barani na saakau toonn thaakur uch bhagavaanaa ||1||
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ । ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥
तू हमारा ठाकुर है, सर्वोच्च भगवान् और मैं तेरी महिमा वर्णन नहीं कर सकता ॥ १ ॥
I cannot express Your Glorious Praises. You are my Lord and Master, lofty and benevolent. ||1||
Guru Ramdas ji / Raag Suhi / / Guru Granth Sahib ji - Ang 735
ਮੈ ਹਰਿ ਹਰਿ ਨਾਮੁ ਧਰ ਸੋਈ ॥
मै हरि हरि नामु धर सोई ॥
Mai hari hari naamu dhar soee ||
ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ ।
मैं तो हरि-हरि नाम जपता रहता हूँ और वही मेरे जीवन का आधार है।
The Name of the Lord, Har, Har, is my only support.
Guru Ramdas ji / Raag Suhi / / Guru Granth Sahib ji - Ang 735
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
जिउ भावै तिउ राखु मेरे साहिब मै तुझ बिनु अवरु न कोई ॥१॥ रहाउ ॥
Jiu bhaavai tiu raakhu mere saahib mai tujh binu avaru na koee ||1|| rahaau ||
ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ । ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ ॥
हे मेरे साहिब ! जैसे तुझे अच्छा लगता है, वैसे ही मुझे रखो, क्योंकि तेरे बिना मेरा कोई आसरा नहीं है॥ १॥ रहाउ॥
If it pleases You, please save me, O my Lord and Master; without You, I have no other at all. ||1|| Pause ||
Guru Ramdas ji / Raag Suhi / / Guru Granth Sahib ji - Ang 735
ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥
मै ताणु दीबाणु तूहै मेरे सुआमी मै तुधु आगै अरदासि ॥
Mai taa(nn)u deebaa(nn)u toohai mere suaamee mai tudhu aagai aradaasi ||
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ । ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ ।
हे मेरे स्वामी ! तू ही मेरा बल और सहारा है। मेरी तेरे समक्ष प्रार्थना है।
You alone are my strength, and my Court, O my Lord and Master; unto You alone I pray.
Guru Ramdas ji / Raag Suhi / / Guru Granth Sahib ji - Ang 735
ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥
मै होरु थाउ नाही जिसु पहि करउ बेनंती मेरा दुखु सुखु तुझ ही पासि ॥२॥
Mai horu thaau naahee jisu pahi karau benanttee meraa dukhu sukhu tujh hee paasi ||2||
ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ । ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥
मेरे लिए अन्य कोई स्थान नहीं है, जिसके पास जाकर विनती करूँ, मेरा दुख एवं सुख तेरे पास ही बताया जा सकता है। २॥
There is no other place where I can offer my prayers; I can tell my pains and pleasures only to You. ||2||
Guru Ramdas ji / Raag Suhi / / Guru Granth Sahib ji - Ang 735
ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥
विचे धरती विचे पाणी विचि कासट अगनि धरीजै ॥
Viche dharatee viche paa(nn)ee vichi kaasat agani dhareejai ||
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ,
परमात्मा ने एक ही स्थान में धरती एवं पानी रखे हुए हैं और लकड़ी में अग्नि रखी हुई है।
Water is locked up in the earth, and fire is locked up in wood.
Guru Ramdas ji / Raag Suhi / / Guru Granth Sahib ji - Ang 735
ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥
बकरी सिंघु इकतै थाइ राखे मन हरि जपि भ्रमु भउ दूरि कीजै ॥३॥
Bakaree singghu ikatai thaai raakhe man hari japi bhrmu bhau doori keejai ||3||
(ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ । ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥
उसने बकरी एवं शेर को भी इकठ्ठा एक ही स्थान पर रखा हुआ है। हे मेरे मन! उस भगवान् को जप कर भ्रम एवं भय दूर कर ले ॥ ३॥
The sheep and the lions are kept in one place; O mortal, meditate on the Lord, and your doubts and fears shall be removed. ||3||
Guru Ramdas ji / Raag Suhi / / Guru Granth Sahib ji - Ang 735
ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥
हरि की वडिआई देखहु संतहु हरि निमाणिआ माणु देवाए ॥
Hari kee vadiaaee dekhahu santtahu hari nimaa(nn)iaa maa(nn)u devaae ||
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ ।
हे संतजनो ! हरि का बड़प्पन देखो। यह मानहीनों को भी सम्मान दिलवाता है।
So behold the glorious greatness of the Lord, O Saints; the Lord blesses the dishonored with honor.
Guru Ramdas ji / Raag Suhi / / Guru Granth Sahib ji - Ang 735
ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
जिउ धरती चरण तले ते ऊपरि आवै तिउ नानक साध जना जगतु आणि सभु पैरी पाए ॥४॥१॥१२॥
Jiu dharatee chara(nn) tale te upari aavai tiu naanak saadh janaa jagatu aa(nn)i sabhu pairee paae ||4||1||12||
ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥
हे नानक ! आदमी की मृत्यु उपरांत जैसे धरती (मिट्टी) पैरों के नीचे से उसके ऊपर आ जाती है, वैसे ही भगवान् सारे जगत् को लाकर साधुजनों के पैरों में डाल देता है॥ ४ ॥ १॥ १२ ॥
As dust rises from underfoot, O Nanak, so does the Lord make all people fall at the feet of the Holy. ||4||1||12||
Guru Ramdas ji / Raag Suhi / / Guru Granth Sahib ji - Ang 735
ਸੂਹੀ ਮਹਲਾ ੪ ॥
सूही महला ४ ॥
Soohee mahalaa 4 ||
सूही महला ४ ॥
Soohee, Fourth Mehl:
Guru Ramdas ji / Raag Suhi / / Guru Granth Sahib ji - Ang 735
ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥
तूं करता सभु किछु आपे जाणहि किआ तुधु पहि आखि सुणाईऐ ॥
Toonn karataa sabhu kichhu aape jaa(nn)ahi kiaa tudhu pahi aakhi su(nn)aaeeai ||
ਹੇ ਪ੍ਰਭੂ! ਤੂੰ (ਸਾਰੀ ਸ੍ਰਿਸ਼ਟੀ ਦਾ) ਪੈਦਾ ਕਰਨ ਵਾਲਾ ਹੈਂ, (ਆਪਣੀ ਰਚੀ ਸ੍ਰਿਸ਼ਟੀ ਬਾਬਤ) ਹਰੇਕ ਗੱਲ ਤੂੰ ਆਪ ਹੀ ਜਾਣਦਾ ਹੈਂ । ਤੇਰੇ ਪਾਸੋਂ ਕੋਈ ਗੱਲ ਗੁੱਝੀ ਨਹੀਂ (ਇਸ ਵਾਸਤੇ) ਤੈਨੂੰ ਕੇਹੜੀ ਗੱਲ ਆਖ ਕੇ ਸੁਣਾਈ ਜਾਏ ।
हे ईश्वर ! तू जगत् का रचयिता है और सब कुछ स्वयं ही जानता है। फिर मैं क्या कहकर तुझे सुनाऊँ?
You Yourself, O Creator, know everything; what can I possibly tell You?
Guru Ramdas ji / Raag Suhi / / Guru Granth Sahib ji - Ang 735
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥
बुरा भला तुधु सभु किछु सूझै जेहा को करे तेहा को पाईऐ ॥१॥
Buraa bhalaa tudhu sabhu kichhu soojhai jehaa ko kare tehaa ko paaeeai ||1||
ਹਰੇਕ ਜੀਵ ਦੀ ਬੁਰਾਈ ਅਤੇ ਭਲਾਈ ਦਾ ਤੈਨੂੰ ਆਪ ਹੀ ਪਤਾ ਲੱਗ ਜਾਂਦਾ ਹੈ । (ਤਾਹੀਏਂ) ਜਿਹੋ ਜਿਹਾ ਕਰਮ ਕੋਈ ਜੀਵ ਕਰਦਾ ਹੈ, ਉਸ ਦਾ ਉਹੋ ਜਿਹਾ ਫਲ ਉਹ ਪਾ ਲੈਂਦਾ ਹੈ ॥੧॥
जीवों के किए हुए बुरे एवं भले कर्मों का तुझे सबकुछ पता लग जाता है। जैसा कर्म कोई करता है, वैसा ही फल वह पा लेता है॥ १॥
You know all the bad and the good; as we act, so are we rewarded. ||1||
Guru Ramdas ji / Raag Suhi / / Guru Granth Sahib ji - Ang 735
ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥
मेरे साहिब तूं अंतर की बिधि जाणहि ॥
Mere saahib toonn anttar kee bidhi jaa(nn)ahi ||
ਹੇ ਮੇਰੇ ਮਾਲਕ! ਤੂੰ (ਹਰੇਕ ਜੀਵ ਦੇ) ਅੰਦਰ ਦੀ ਹਾਲਤ ਜਾਣਦਾ ਹੈਂ ।
हे मेरे मालिक ! तू सबके मन की भावना को जानता है।
O my Lord and Master, You alone know the state of my inner being.
Guru Ramdas ji / Raag Suhi / / Guru Granth Sahib ji - Ang 735
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥
बुरा भला तुधु सभु किछु सूझै तुधु भावै तिवै बुलावहि ॥१॥ रहाउ ॥
Buraa bhalaa tudhu sabhu kichhu soojhai tudhu bhaavai tivai bulaavahi ||1|| rahaau ||
ਕਿਸੇ ਦੇ ਅੰਦਰ ਬੁਰਾਈ ਹੈ, ਕਿਸੇ ਦੇ ਅੰਦਰ ਭਲਾਈ, ਤੈਨੂੰ ਹਰੇਕ ਗੱਲ ਦਾ ਪਤਾ ਲੱਗ ਜਾਂਦਾ ਹੈ । ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਹੀ ਤੂੰ (ਹਰੇਕ ਜੀਵ ਨੂੰ ਚੰਗੇ ਜਾਂ ਮੰਦੇ ਨਾਮ ਨਾਲ) ਸੱਦਦਾ ਹੈਂ ॥੧॥ ਰਹਾਉ ॥
जीवों के बुरे एवं भले कर्मों का तुझे सब पता लग जाता है। जैसे तुझे भाता है, वैसे ही तू जीवों को कहकर बुलाता है। १॥ रहाउ ॥
You know all the bad and the good; as it pleases You, so You make us speak. ||1|| Pause ||
Guru Ramdas ji / Raag Suhi / / Guru Granth Sahib ji - Ang 735
ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥
सभु मोहु माइआ सरीरु हरि कीआ विचि देही मानुख भगति कराई ॥
Sabhu mohu maaiaa sareeru hari keeaa vichi dehee maanukh bhagati karaaee ||
ਹੇ ਭਾਈ! ਮਾਇਆ ਦਾ ਸਾਰਾ ਮੋਹ ਪਰਮਾਤਮਾ ਨੇ ਬਣਾਇਆ ਹੈ, ਹਰੇਕ ਸਰੀਰ (ਭੀ) ਪ੍ਰਭੂ ਨੇ ਹੀ ਬਣਾਇਆ ਹੈ । ਮਨੁੱਖ ਸਰੀਰ ਵਿਚ ਭਗਤੀ ਭੀ ਪ੍ਰਭੂ ਆਪ ਹੀ ਕਰਾਂਦਾ ਹੈ ।
माया का मोह एवं मनुष्य का शरीर यह सबकुछ भगवान् ने ही बनाया है। वह मनुष्य से शरीर में से ही भक्ति करवाता है।
The Lord has infused the love of Maya into all bodies; through this human body, there comes the opportunity to worship the Lord with devotion.
Guru Ramdas ji / Raag Suhi / / Guru Granth Sahib ji - Ang 735
ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥
इकना सतिगुरु मेलि सुखु देवहि इकि मनमुखि धंधु पिटाई ॥२॥
Ikanaa satiguru meli sukhu devahi iki manamukhi dhanddhu pitaaee ||2||
ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਆਨੰਦ ਬਖ਼ਸ਼ਦਾ ਹੈਂ । ਹੇ ਭਾਈ! ਅਨੇਕਾਂ ਜੀਵ ਐਸੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਉਹਨਾਂ ਨੂੰ ਉਹ ਆਪ ਹੀ ਮਾਇਆ ਵਿਚ ਫਸਾਈ ਰੱਖਦਾ ਹੈ ॥੨॥
किसी को वह सतगुरु से मिलाकर सुख देता है और किसी स्वेच्छाचारी को जगत् के धंधों में फँसाकर रखता है॥ २॥
You unite some with the True Guru, and bless them with peace; while others, the self-willed manmukhs, are engrossed in worldly affairs. ||2||
Guru Ramdas ji / Raag Suhi / / Guru Granth Sahib ji - Ang 735
ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥
सभु को तेरा तूं सभना का मेरे करते तुधु सभना सिरि लिखिआ लेखु ॥
Sabhu ko teraa toonn sabhanaa kaa mere karate tudhu sabhanaa siri likhiaa lekhu ||
ਹੇ ਮੇਰੇ ਕਰਤਾਰ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ) ਹੈ, ਤੂੰ ਸਭ ਜੀਵਾਂ ਦਾ (ਖਸਮ) ਹੈਂ । ਸਭ ਜੀਵਾਂ ਦੇ ਸਿਰ ਉਤੇ ਤੂੰ ਹੀ (ਕਿਰਤ ਦਾ) ਲੇਖ ਲਿਖਿਆ ਹੋਇਆ ਹੈ ।
हे मेरे करतार ! यह सारे जीव तेरे ही पैदा किए हुए हैं और तू ही सबका मालिक है। तूने ही सब जीवों के माथे पर उनकी तक़दीर का लेख लिखा है।
All belong to You, and You belong to all, O my Creator Lord; You wrote the words of destiny on the forehead of everyone.
Guru Ramdas ji / Raag Suhi / / Guru Granth Sahib ji - Ang 735
ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥
जेही तूं नदरि करहि तेहा को होवै बिनु नदरी नाही को भेखु ॥३॥
Jehee toonn nadari karahi tehaa ko hovai binu nadaree naahee ko bhekhu ||3||
ਉਸ ਲੇਖ (ਅਨੁਸਾਰ) ਜਿਹੋ ਜਿਹੀ ਨਿਗਾਹ ਤੂੰ ਕਿਸੇ ਜੀਵ ਉਤੇ ਕਰਦਾ ਹੈਂ ਉਹੋ ਜਿਹਾ ਉਹ ਬਣ ਜਾਂਦਾ ਹੈ । (ਚਾਹੇ ਕੋਈ ਚੰਗਾ ਹੈ, ਚਾਹੇ ਕੋਈ ਮੰਦਾ ਹੈ) ਤੇਰੀ ਨਿਗਾਹ ਤੋਂ ਬਿਨਾ ਕੋਈ ਭੀ ਜੀਵ (ਚੰਗਾ ਜਾਂ ਮੰਦਾ) ਨਹੀਂ (ਬਣਿਆ) ॥੩॥
जैसी दृष्टि तू किसी जीव पर करता है, वह वैसा ही बन जाता है। तेरी दृष्टि के बिना कोई भी अच्छा या बुरा नहीं बना ॥ ३ ॥
As You bestow Your Glance of Grace, so are mortals made; without Your Gracious Glance, no one assumes any form. ||3||
Guru Ramdas ji / Raag Suhi / / Guru Granth Sahib ji - Ang 735
ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥
तेरी वडिआई तूंहै जाणहि सभ तुधनो नित धिआए ॥
Teree vadiaaee toonhhai jaa(nn)ahi sabh tudhano nit dhiaae ||
ਹੇ ਦਾਸ ਨਾਨਕ (ਆਖ-) ਹੇ ਮੇਰੇ ਕਰਤਾਰ! ਤੂੰ ਕਿਤਨਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ । ਸਾਰੀ ਲੁਕਾਈ ਸਦਾ ਤੇਰਾ ਧਿਆਨ ਧਰਦੀ ਹੈ ।
तेरी महिमा को तू स्वयं ही जानता है और सब जीव नित्य तेरा ही ध्यान करते रहते हैं।
You alone know Your Glorious Greatness; everyone constantly meditates on You.
Guru Ramdas ji / Raag Suhi / / Guru Granth Sahib ji - Ang 735
ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥
जिस नो तुधु भावै तिस नो तूं मेलहि जन नानक सो थाइ पाए ॥४॥२॥१३॥
Jis no tudhu bhaavai tis no toonn melahi jan naanak so thaai paae ||4||2||13||
ਜਿਸ ਨੂੰ ਤੂੰ ਚਾਹੁੰਦਾ ਹੈਂ ਉਸ ਨੂੰ (ਆਪਣੇ ਚਰਨਾਂ ਵਿਚ) ਤੂੰ ਜੋੜ ਲੈਂਦਾ ਹੈਂ । ਉਹ ਮਨੁੱਖ (ਤੇਰੀ ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ ॥੪॥੨॥੧੩॥
नानक प्रार्थना करता है कि हे प्रभु ! जिसे तू चाहता है, उसे अपने साथ मिला लेता है और वही तुझे स्वीकार हो जाता है ॥४॥२॥१३॥
That being, with whom You are pleased, is united with You; O servant Nanak, only such a mortal is accepted. ||4||2||13||
Guru Ramdas ji / Raag Suhi / / Guru Granth Sahib ji - Ang 735
ਸੂਹੀ ਮਹਲਾ ੪ ॥
सूही महला ४ ॥
Soohee mahalaa 4 ||
सूही महला ४ ॥
Soohee, Fourth Mehl:
Guru Ramdas ji / Raag Suhi / / Guru Granth Sahib ji - Ang 735
ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥
जिन कै अंतरि वसिआ मेरा हरि हरि तिन के सभि रोग गवाए ॥
Jin kai anttari vasiaa meraa hari hari tin ke sabhi rog gavaae ||
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ ।
जिनके मन में मेरा परमात्मा बस गया है, उनके सब रोग दूर हो गए हैं।
Those beings, within whose inner selves my Lord, Har, Har, dwells - all their diseases are cured.
Guru Ramdas ji / Raag Suhi / / Guru Granth Sahib ji - Ang 735
ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥
ते मुकत भए जिन हरि नामु धिआइआ तिन पवितु परम पदु पाए ॥१॥
Te mukat bhae jin hari naamu dhiaaiaa tin pavitu param padu paae ||1||
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ ॥੧॥
जिन्होंने हरि-नाम का ध्यान किया है, वे मुक्त हो गए हैं और उन्होंने पवित्र परमपद पा लिया है॥१॥
They alone become liberated, who meditate on the Name of the Lord; they obtain the supreme status. ||1||
Guru Ramdas ji / Raag Suhi / / Guru Granth Sahib ji - Ang 735
ਮੇਰੇ ਰਾਮ ਹਰਿ ਜਨ ਆਰੋਗ ਭਏ ॥
मेरे राम हरि जन आरोग भए ॥
Mere raam hari jan aarog bhae ||
ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ ।
हे मेरे राम ! भक्तजन अहम् एवं दुखों से आरोग्य हो गए हैं।
O my Lord,the Lord's humble servants become healthy.
Guru Ramdas ji / Raag Suhi / / Guru Granth Sahib ji - Ang 735
ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥
गुर बचनी जिना जपिआ मेरा हरि हरि तिन के हउमै रोग गए ॥१॥ रहाउ ॥
Gur bachanee jinaa japiaa meraa hari hari tin ke haumai rog gae ||1|| rahaau ||
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ ॥੧॥ ਰਹਾਉ ॥
जिन्होंने गुरु के वचन द्वारा परमात्मा का नाम जपा है, उनके अहंत्व के रोग दूर हो गए हैं।॥ १॥ रहाउ॥
Those who meditate on my Lord,Har,Har, through the Word of the Guru's Teachings, are rid of the disease of ego. ||1|| Pause ||
Guru Ramdas ji / Raag Suhi / / Guru Granth Sahib ji - Ang 735
ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥
ब्रहमा बिसनु महादेउ त्रै गुण रोगी विचि हउमै कार कमाई ॥
Brhamaa bisanu mahaadeu trai gu(nn) rogee vichi haumai kaar kamaaee ||
(ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ ।
ब्रह्मा, विष्णु एवं शिवशंकर माया के त्रिगुणों-रजोगुण, तमोगुण एवं सतोगुण के रोगी हैं और वे अहंत्व में ही कार्य करते हैं।
Brahma, Vishnu and Shiva suffer from the disease of the three gunas - the three qualities; they do their deeds in egotism.
Guru Ramdas ji / Raag Suhi / / Guru Granth Sahib ji - Ang 735
ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥
जिनि कीए तिसहि न चेतहि बपुड़े हरि गुरमुखि सोझी पाई ॥२॥
Jini keee tisahi na chetahi bapu(rr)e hari guramukhi sojhee paaee ||2||
ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ । ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ ॥੨॥
जिस परमैत्मा ने उन्हें पैदा किया है, वे बैचारे उसे याद ही हीं करते। परमात्मा की सूझ गुरु द्वारा ही मिलती है॥ २॥
The poor fools do not remember the One who created them; this understanding of the Lord is only obtained by those who become Gurmukh. ||2||
Guru Ramdas ji / Raag Suhi / / Guru Granth Sahib ji - Ang 735
ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥
हउमै रोगि सभु जगतु बिआपिआ तिन कउ जनम मरण दुखु भारी ॥
Haumai rogi sabhu jagatu biaapiaa tin kau janam mara(nn) dukhu bhaaree ||
ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ ।
समूचा जगत् अहंत्व के रोग में फँसा हुआ है और उन्हें जन्म-मरण का भारी दुख लगा रहता है।
The entire world is afflicted by the disease of egotism. They suffer the terrible pains of birth and death.
Guru Ramdas ji / Raag Suhi / / Guru Granth Sahib ji - Ang 735